WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹਰਿਆਣਾ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ – ਮੁੱਖ ਸਕੱਤਰ

ਚੰਡੀਗੜ੍ਹ, 14 ਅਪ੍ਰੈਲ – ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਪ੍ਰਸਾਸ਼ਨਿਕ ਸਕੱਤਰਾਂ, ਸਾਰੇ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਰਬੀ-ਫਸਲ ਦੀ ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨ ਦੀ ਫਸਲ ਦਾ ਜੇ-ਫਾਰਮ ਕੱਟਣ ਦੇ 72 ਘੰਟਿਆਂ ਦੇ ਅੰਦਰ-ਅੰਦਰ ਫਸਲ ਦਾ ਭੁਗਤਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਅਨਾਜ ਮੰਡੀਆਂ ਤੋਂ ਫਸਲਾਂ ਦਾ ਸਮੇਂ ’ਤੇ ਉਠਾਨ ਕਰਨ ਅਤੇ ਕਿਸਾਨਾਂ ਦੀ ਹਰ ਸਹੂਲਤ ਦਾ ਪੂਰਾ ਖਿਆਲ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨਾਲ ਰਬੀ-ਫਸਲ ਦੀ ਖਰੀਦ ਨਾਲ ਸਬੰਧਿਤ ਵਿਵਸਥਾਵਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸ੍ਰੀ ਟੀਵੀਐਸਐਨ ਪ੍ਰਸਾਦ ਨੇ ਇਸ ਮੌਕੇ ’ਤੇ ਡਾ. ਭੀਮ ਰਾਓ ਅੰਬੇਦਕਰ ਜੈਯੰਤੀ ਅਤੇ ਵੈਸਾਖੀ ਦੀ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਆਰ.ਐਮ.ਪੀ.ਆਈ ਨੇ ਮਨਾਇਆ ਭੀਮ ਰਾਓ ਅੰਬੇਦਕਰ ਦਾ 134ਵਾਂ ਜਨਮ ਦਿਹਾੜਾ

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਸ ਵਾਰ ਸੂਬੇ ਵਿਚ ਕਣਕ ਦੀ ਬੰਪਰ ਫਸਲ ਹੋਈ ਹੈ ਇਸ ਲਈ ਮੰਡੀਆਂ ਵਿਚ ਵਿਕਰੀ ਲਈ ਵੱਧ ਫਸਲ ਹੋਣ ਦੀ ਉਮੀਦ ਹੈ, ਅਜਿਹੇ ਵਿਚ ਅਧਿਕਾਰੀਆਂ ਨੂੰ ਆਪਣੀ ਪੂਰੀ ਤਿਆਰੀ ਰੱਖਣੀ ਚਾਹੀਦੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜਿਲਿ੍ਹਆਂ ਵਿਚ ਮੰਡੀਆਂ ਦੀ ਵਿਵਸਥਾਵਾਂ ਦਾ ਫੀਡਬੈਕ ਲੈਂਦੇ ਹੋਏ ਕਿਹਾ ਕਿ ਜਿੱਥੇ ਵੀ ਕੋਈ ਸਮਸਿਆ ਆਉਂਦੀ ਹੈ ਤਾਂ ਆਪਣੇ ਡਿਵੀਜਨ ਕਮਿਸ਼ਨਰਾਂ ਅਤੇ ਸਪੈਸ਼ਲ ਨਿਯੁਕਤ ਕੀਤੇ ਗਏ ਪ੍ਰਸਾਸ਼ਨਿਕ ਸਕੱਤਰਾਂ ਤੋਂ ਮਾਰਗਦਰਸ਼ਨ ਤਕ ਜਲਦੀ ਤੋਂ ਜਲਦੀ ਹੱਲ ਦਾ ਯਤਨ ਕਰਨ। ਉਨ੍ਹਾਂ ਨੇ ਪ੍ਰਸਾਸ਼ਨਿਕ ਸਕੱਤਰਾਂ ਨੁੰ ਵੀ ਸਮੇਂ-ਸਮੇਂ ’ਤੇ ਆਪਣੇ ਅਧੀਨ ਮੰਡੀਆਂ ਨੁੰ ਵਿਜਿਟ ਕਰਨ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਇਲੋ ਨੂੰ ਵੀ ਖਰੀਦ ਕੇਂਦਰ ਬਣਾਇਆ ਗਿਆ ਹੈ ਜਿੱਥੇ ਕਿਸਾਨ ਸਿੱਧਾ ਆਪਣੀ ਫਸਲ ਵੇਚਣ ਦੇ ਲਈ ਲੈ ਜਾ ਸਕਦਾ ਹੈ।

ਬਠਿੰਡਾ ਦੇ ਕਾਂਗਰਸੀਆਂ ਨੇ ਡਾ ਭੀਮ ਰਾਓ ਅੰਬੇਦਕਰ ਦਾ ਮਨਾਇਆ ਜਨਮ ਦਿਹਾੜਾ

ਉਨ੍ਹਾਂ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਕਣਕ ਦੀ ਖਰੀਦ ਦੇ ਲਈ 417 ਮੰਡੀ ਅਤੇ ਖਰੀਦ ਕੇਂਦਰ, ਸਰੋਂ ਲਈ 107, ਛੋਲੇ ਲਈ 11 ਅਤੇ ਜੌਂ ਲਈ 25 ਮੰਡੀਆਂ ਖੋਲ ਦਿੱਤੀਆਂ ਗਈਆਂ ਹਨ।ਇਸ ਮੌਕੇ ’ਤੇ ਮੀਟਿੰਗ ਵਿਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਕਾਂਤ ਵਾਲਗਦ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਭਾਰਤੀ ਖੁਰਾਕ ਨਿਗਮ ਦੀ ਜੀਜਨਲ ਮੈਨੇਜਰ ਸ਼ਰਣਜੀਤ ਕੌਰ ਬਰਾੜ, ਹਰਿਆਣਾ ਸੈਰ-ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਪ੍ਰਭਜੋਤ ਸਿੰਘ, ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਰਾਜਨਰਾਇਣ ਕੌਸ਼ਿਕ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਨਿਦੇਸ਼ਕ ਮੁਕੁਲ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਇੰਨ੍ਹਾਂ ਤੋਂ ਇਲਾਵਾ ਕਈ ਪ੍ਰਸਾਸ਼ਨਿਕ ਸਕੱਤਰ ਅਤੇ ਸਾਰੇ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਵੀਡੀਓ ਕਾਨਫ੍ਰੈਸਿੰਗ ਨਾਲ ਜੁੜੇ ਹੋਏ ਸਨ।

Related posts

ਕੇਜੀ ਤੋਂ ਪੀਜੀ ਤਕ ਦੀ ਸਿਖਿਆ ਸਾਰੀ ਯੂਨੀਵਰਸਿਟੀਆਂ ਵਿਚ ਸ਼ੁਰੂ ਕੀਤੀ ਜਾਵੇ – ਮਨੋਹਰ ਲਾਲ

punjabusernewssite

ਹਰਿਆਣਾ ਸਰਕਾਰ ਨੇ ਗੰਨੇ ਦੇ ਭਾਅ ’ਚ ਕੀਤਾ ਵਾਧਾ, ਪ੍ਰਤੀ ਕੁਇੰਟਲ 372 ਤੋਂ ਵਧਾ ਕੇ 386 ਰੁਪਏ ਕੀਤੇ

punjabusernewssite

ਮੁੱਖ ਮੰਤਰੀ ਨੇ ਕੀਤੀ ਹਾਈ ਪਾਵਰ ਲੈਂਡ ਪਰਚੇਜ ਕਮੇਟੀ ਦੀ ਅਗਵਾਈ

punjabusernewssite