3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

Date:

spot_img

👉ਝੋਨੇ ਦੀ ਆਮਦ 173 ਐੱਲ.ਐੱਮ.ਟੀ. ਤੋਂ ਪਾਰ, ਖ਼ਰੀਦ 169 ਐੱਲ.ਐੱਮ.ਟੀ. ਤੋਂ ਵੱਧ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ
👉128 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ
Chandigarh News: ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ।ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿੱਚ ਚੱਲ ਰਹੇ ਸੁਚਾਰੂ, ਨਿਰਵਿਘਨ ਅਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ 👉Punjab ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਅੱਧੀ ਦਰਜ਼ਨ ਡਿਪਟੀ ਕਮਿਸ਼ਨਰਾਂ ਸਮੇਤ 131 IAS ਤੇ PCS ਅਫ਼ਸਰ ਬਦਲੇ 

ਮੰਤਰੀ ਨੇ ਅੱਗੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Sri Muktsar Sahib Police ਦੀ ਕਾਰਵਾਈ: ਜ਼ਮੀਨੀ ਵਿਵਾਦ ਵਿੱਚ ਫਾਇਰਿੰਗ ਕਰਨ ਵਾਲੇ 11 ਵਿਅਕਤੀ ਕਾਬੂ, 4 ਪਿਸਤੌਲ ਬਰਾਮਦ

Sri Muktsar Sahib News:ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ...

SSD Girls College Bathinda ਵਿਖੇ ਟੈਕਫੈਸਟ ਬੜੇ ਉਤਸ਼ਾਹ ਨਾਲ ਮਨਾਇਆ ਗਿਆ

Bathinda News: SSD Girls College Bathinda ਵਿਖੇ ਪੀ.ਜੀ. ਕੰਪਿਊਟਰ...