WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਨਵੇਂ ਸਾਲ ਮੌਕੇ ਖੂਨਦਾਨ ਕੈਂਪ ਆਯੋਜਿਤ, ਡੀਸੀ ਨੇ ਕੀਤਾ ਉਦਘਾਟਨ

10 ਜਨਵਰੀ ਤੱਕ ਚੱਲੇਗਾ ਖੂਨਦਾਨ ਕੈਂਪ, 3000 ਯੂਨਿਟ ਖੂਨਦਾਨ ਕਰਨ ਦਾ ਟੀਚਾ, ਪਹਿਲੇ ਦਿਨ ਕਰੀਬ 100 ਯੂਨਿਟ ਖੂਨ ਇਕੱਤਰ
ਮਹਿਤਾ ਪਰਿਵਾਰ ਵੱਲੋਂ ਕੀਤੇ ਜਾ ਰਹੇ ਹਨ ਸ਼ਲਾਘਾਯੋਗ ਉਪਰਾਲੇ : ਡਿਪਟੀ ਕਮਿਸ਼ਨਰ
ਖੂਨਦਾਨ ਕੈਂਪ ਨਾਲ ਨਵੇਂ ਸਾਲ ਦੀ ਸ਼ੁਰੂਆਤ, ਲੋਕਾਂ ਨੂੰ ਨਸ਼ਾ ਛੱਡਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ: ਸ਼੍ਰੀ ਅਮਰਜੀਤ ਮਹਿਤਾ
ਬਠਿੰਡਾ,1 ਜਨਵਰੀ: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਵਲੋਂ ਸੋਮਵਾਰ ਨੂੰ ਨਵੇਂ ਸਾਲ ਦੀ ਸੁਰੂਆਤ ਮੌਕੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸਦਾ ਸਹਿਯੋਗ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵਲੋਂ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਕੀਤਾ ਗਿਆ। ਕੈਂਪ ਵਿੱਚ ਅਮਰਜੀਤ ਮਹਿਤਾ, ਉਨ੍ਹਾਂ ਦੇ ਬੇਟੇ ਪਦਮਜੀਤ ਸਿੰਘ ਮਹਿਤਾ, ਬਾਂਕੇ ਬਿਹਾਰੀ ਸੇਵਾ ਸੰਮਤੀ ਦੇ 10 ਮੈਂਬਰਾਂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਸਹਿਤ ਕਈ ਹੋਰਨਾਂ ਵਲੋਂ ਖੂਨਦਾਨ ਕੀਤਾ ਗਿਆ।10 ਜਨਵਰੀ ਤੱਕ ਚੱਲਣ ਵਾਲੇ ਇਸ ਖੂਨਦਾਰ ਕੈਂਪ ਦੇ ਪਹਿਲੇ ਦਿਨ ਲਗਭਗ 100 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮਹਿਤਾ ਪ੍ਰਵਾਰ ਦੀ ਸਲਾਘਾ ਕਰਦਿਆਂਕਿਹਾ ਕਿ ਸਮਾਜ ਲਈ ਕੁੱਝ ਕਰਨ ਦਾ ਜਜਬਾ ਇਸ ਪ੍ਰਵਾਰ ਦੇ ਅੰਦਰ ਸੁਮੋਇਆ ਹੋਇਆ ਹੈ।

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਇਸ ਮੌਕੇ ਅਮਰਜੀਤ ਮਹਿਤਾ ਨੇ ਦੱਸਿਆ ਕਿ 4 ਜਨਵਰੀ ਤੋਂ 10 ਜਨਵਰੀ ਤੱਕ ਖੇਡ ਸਟੇਡੀਅਮ ਵਿੱਚ ’’ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਸ਼ੁਭ ਆਰੰਭ ਤੋਂ ਪਹਿਲਾਂ ਅੱਜ ਖੂਨਦਾਨ ਕੈਂਪ ਲਗਾਇਆ ਗਿਆ ਹੈ, ਜੋ ਕਿ 10 ਜਨਵਰੀ ਤੱਕ ਜਾਰੀ ਰਹੇਗਾ ਅਤੇ ਲਗਭਗ 3000 ਯੂਨਿਟ ਖੂਨਦਾਨ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ’ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ 4 ਜਨਵਰੀ ਤੋਂ ਸ਼ੁਰੂ ਹੋਵੇਗੀ। ਸ੍ਰੀ ਮਹਿਤਾ ਨੇ ਦੱਸਿਆ ਕਿ 3 ਜਨਵਰੀ ਨੂੰ ਪ੍ਰਸਿੱਧ ਕਥਾਵਾਚਕ ਪੰਡਿਤ ਪ੍ਰਦੀਪ ਮਿਸ਼ਰਾ ਬਠਿੰਡਾ ਪਹੁੰਚ ਰਹੇ ਹਨ, ਜਿਨ੍ਹਾਂ ਦੇ ਪੁੱਜਣ ’ਤੇ ਪੋਸਟ ਆਫਿਸ ਬਾਜ਼ਾਰ ਵਿਖੇ ਸਥਿਤ ਸ਼੍ਰੀ ਪ੍ਰਾਚੀਨ ਹਨੂੰਮਾਨ ਮੰਦਰ ਤੋਂ ਵਿਸ਼ਾਲ ਰਥ ਯਾਤਰਾ ਕੱਢੀ ਜਾਵੇਗੀ, ਜੋ ਮਹਾਂਨਗਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘੇਗੀ ਅਤੇ ਖੇਡ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਇਸ ਰੱਥ ਯਾਤਰਾ ਵਿੱਚ ਸ਼ਾਨਦਾਰ ਸਮਾਗਮ ਦੇਖਣ ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਪੰਡਿਤ ਪ੍ਰਦੀਪ ਮਿਸ਼ਰਾ ਵੱਲੋਂ ‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਕਿ 10 ਜਨਵਰੀ ਤੱਕ ਚੱਲੇਗੀ।

 

Related posts

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਸਰਜਨ ਨੇ ਨਰਸਾਂ ਨੂੰ ਦਿੱਤੀ ਵਧਾਈ

punjabusernewssite

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ

punjabusernewssite

ਏਮਜ਼ ਹਸਪਤਾਲ ਬਠਿੰਡਾ ਵਿਖੇ ਕਾਰਡੀਅਕ ਕੈਥ ਲੈਬ ਸੇਵਾਵਾਂ ਦੀ ਸ਼ੁਰੂਆਤ

punjabusernewssite