spot_img

PDA ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

Date:

spot_img

Patiala/Nabha News:ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਦੇ ਰੈਗੂਲੇਟਰੀ ਵਿੰਗ ਨੇ ਪਿੰਡ ਦੁਲੱਦੀ ਤਹਿਸੀਲ ਤੇ ਜਿਲ੍ਹਾ ਪਟਿਆਲਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਸ ਨੂੰ ਢਾਹ ਦਿੱਤਾ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ.ਡੀ.ਏ.ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਪ੍ਰਸ਼ਾਸਕ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਕਰਨ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਮਨੀਸ਼ਾ ਰਾਣਾ ਅਤੇ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

👉ਬਹਿਰੀਨ ਵਾਲੀ ਬੀਬੀ ਦੀ ਤਰ੍ਹਾਂ ਹੋਰਨਾਂ ਪੀੜਤਾਂ ਦਾ ਖੁਲਾਸਾ...

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...