WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ, ਜਾਣੋਂ ਕਦ ਤੱਕ ਕਰ ਸਕਦੇ ਹੋ ਅਪਲਾਈ

ਕਿਸਾਨ 9 ਤੋਂ 30 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ, ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ 60% ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਮਿਲੇਗੀ 80% ਸਬਸਿਡੀ: ਅਮਨ ਅਰੋੜਾ
ਡਾਰਕ ਜੋਨਜ਼ ਵਿੱਚ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਵਾਲੇ ਕਿਸਾਨਾਂ ਨੂੰ ਹੀ ਮਿਲਣਗੇ ਪੰਪ
ਸੰਗਰੂਰ, 7 ਸਤੰਬਰ:ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।

ਬਾਬਾ ਫਰੀਦ ਯੂਨੀਵਰਸਿਟੀ ’ਤੇ ਮੁੜ ਉੱਠੇ ਸਵਾਲ, ਵਿਵਾਦਾਂ ’ਚ ਘਿਰੇ ਨਰਸਿੰਗ ਦੇ ਪੇਪਰ ਦੌਰਾਨ ਹਜ਼ਾਰਾਂ ਪ੍ਰੀਖ੍ਰਿਆਰਥੀਆਂ ਨੇ ਦਿੱਤਾ ਧਰਨਾ

ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ ’ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ ’ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।

ਪੰਜਾਬੀ ਦੇ ਉੱਘੇ ਗਾਇਕ ਉਪਰ ਚੱਲਦੇ ਸ਼ੋਅ ਦੌਰਾਨ ਸੁੱਟੀ ਜੁੱਤੀ

12 ਜ਼ਿਲਿ੍ਹਆਂ ਵਿਚਲੇ 37 ਸੁਰੱਖਿਅਤ ਬਲਾਕਾਂ ਦਾ ਵੇਰਵਾ
ਪੇਡਾ ਨੇ ਸੂਬੇ ਦੇ 12 ਜ਼ਿਲਿ੍ਹਆਂ ਵਿੱਚ 37 ਸੁਰੱਖਿਅਤ ਬਲਾਕਾਂ ਦੀ ਪਛਾਣ ਕੀਤੀ ਹੈ, ਜਿੱਥੇ ਜ਼ਮੀਨੀ ਪਾਣੀ ਸੁਰੱਖਿਅਤ ਪੱਧਰ ’ਤੇ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ, ਸੰਗਤ, ਰਾਮਪੁਰਾ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ, ਲੰਬੀ, ਮਲੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਸ਼ੇਖ ਸੁਬਾਨਪੁਰ, ਫ਼ਾਜ਼ਿਲਕਾ, ਖੂਈਆਂ ਸਰਵਰ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ, ਗੁਰਦਾਸਪੁਰ ਦੇ ਦੀਨਾਨਗਰ, ਦੋਰਾਂਗਲਾ, ਸ੍ਰੀ ਹਰਗੋਬਿੰਦਰਪੁਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਹੁਸ਼ਿਆਰਪੁਰ-2, ਭੁੰਗਾ, ਹਾਜ਼ੀਪੁਰ, ਮਾਹਿਲਪੁਰ, ਤਲਵਾੜਾ, ਮੁਕੇਰੀਆਂ, ਮਾਨਸਾ ਦੇ ਬੁਢਲਾਡਾ, ਝੁਨੀਰ, ਸਰਦੂਲਗੜ੍ਹ, ਐੱਸ.ਬੀ.ਐੱਸ.ਨਗਰ ਦੇ ਬਲਾਚੌਰ ਅਤੇ ਸੜੋਆ, ਪਠਾਨਕੋਟ ਜ਼ਿਲ੍ਹੇ ਦੇ ਬਮਿਆਲ, ਧਾਰ ਕਲਾਂ, ਨਰੋਟ ਜੈਮਲ ਸਿੰਘ, ਪਠਾਨਕੋਟ, ਘਰੋਟਾ, ਸੁਜਾਨਪੁਰ, ਪਟਿਆਲਾ ਦਾ ਘਨੌਰ, ਰੋਪੜ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ, ਰੋਪੜ ਅਤੇ ਨੂਰਪੁਰ ਬੇਦੀ ਅਤੇ ਐਸ.ਏ.ਐਸ. ਨਗਰ ਦਾ ਮਾਜਰੀ ਬਲਾਕ ਸੁਰੱਖਿਅਤ ਜ਼ੋਨ ਵਿੱਚ ਆਉਂਦੇ ਹਨ। ਇਨ੍ਹਾਂ ਸੁਰੱਖਿਅਤ ਜ਼ੋਨਾਂ ਦੇ ਕਿਸਾਨ ਬਿਨਾਂ ਕਿਸੇ ਸ਼ਰਤ ਦੇ ਸੋਲਰ ਪੰਪਾਂ ਲਈ ਅਪਲਾਈ ਕਰ ਸਕਦੇ ਹਨ।

 

Related posts

ਹਾੜ੍ਹੀ ਦੀ ਫ਼ਸਲ ਸੰਭਾਲ ਅਤੇ ਸਾਉਣੀ ਦੀ ਸੁਚੱਜੀ ਕਾਸ਼ਤ ਲਈ ਕੈਂਪ ਆਯੋਜਿਤ

punjabusernewssite

ਖੇਤਰੀ ਖੋਜ ਕੇਂਦਰ ਵਲੋਂ ਨਰਮੇ ਦੇ ਚੰਗੇ ਉਤਪਾਦਨ ਲਈ ਕਿਸਾਨ ਖੇਤ ਸਕੂਲ ਦਾ ਆਯੋਜਨ

punjabusernewssite

ਕਿਸਾਨ ਸੰਘਰਸ 2.0: ਕਿਸਾਨਾਂ ਦਾ ਪੰਜਾਬ ਭਰ ਵਿਚ ਟਰੈਕਟਰ ਮਾਰਚ ਅੱਜ, ਫ਼ੂਕੇ ਜਾਣਗੇ ਪੁਤਲੇ

punjabusernewssite