ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

Date:

spot_img

👉⁠ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ
Chandigarh News:ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਾਤਾਵਰਣ ਪੱਖੀ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.), ਜੋ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ ਮਲਕੀਅਤ ਵਾਲੀ ਕੰਪਨੀ ਹੈ, ਨਾਲ ਲੁਧਿਆਣਾ ਵਿੱਚ ਕੰਪ੍ਰੈਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਲਗਾਉਣ ਲਈ ਸਮਝੌਤਾ ਸਹੀਬੱਧ ਕੀਤਾ ਹੈ।ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਨੀਲਿਮਾ ਅਤੇ ਐਚ.ਪੀ.ਆਰ.ਜੀ.ਈ. ਦੇ ਸੀਈਓ ਸ੍ਰੀ ਮੋਹਿਤ ਧਵਨ ਵੱਲੋਂ ਹਸਤਾਖਰ ਕੀਤੇ ਗਏ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ;ਫਾਜ਼ਿਲਕਾ ਪੁਲਿਸ ਨੇ CASO ਓਪਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ

ਇਸ ਸਹਿਯੋਗੜਸਮਝੌਤੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਵਾਧੂ ਗੋਬਰ ਦੇ ਟਿਕਾਊ ਤੇ ਸਾਇੰਟੇਫਿਕ ਪ੍ਰਬੰਧਨ ‘ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰੋਜ਼ਾਨਾ ਲਗਭਗ 300 ਟਨ ਗੋਬਰ ਨੂੰ ਪ੍ਰੋਸੈਸ ਕਰਦਿਆਂ ਪ੍ਰਤੀ ਦਿਨ 6,400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ। ਇਸ ਤੋਂ ਬਾਅਦ ਐਚ.ਪੀ.ਸੀ.ਐਲ. ਵਾਹਨਾਂ ਲਈ ਸਥਾਪਿਤ ਆਪਣੇ ਸੀ.ਐਨ.ਜੀ. ਆਊਟਲੈਟਾਂ ਰਾਹੀਂ ਇਸ ਸੀ.ਬੀ.ਜੀ. ਨੂੰ ਵੇਚੇਗਾ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਦੋ ਸਾਲਾਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ ਅਤੇ ਇਹ ਬੁੱਢਾ ਦਰਿਆ ਦੀ ਮੁੜ-ਸੁਰਜੀਤੀ ਸਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਦਾ ਹੀ ਹਿੱਸਾ ਹੈ ਕਿਉਂਕਿ ਇਹ ਪ੍ਰੋਜੈਕਟ ਸੀਵਰੇਜ ਸਿਸਟਮ ਰਾਹੀਂ ਬੁੱਢੇ ਨਾਲੇ ਵਿੱਚ ਸੁੱਟੇ ਜਾਣ ਵਾਲੇ ਗੋਬਰ ਦੀ ਮੌਜੂਦਾ ਸਮੱਸਿਆ ਨੂੰ ਹੱਲ ਕਰੇਗਾ।

ਇਹ ਵੀ ਪੜ੍ਹੋ  ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ 35 ਕਰੋੜ ਰੁਪਏ ਤੋਂ ਵੱਧ ਲਾਗਤ ਵਾਲਾ ਇਹ ਪ੍ਰੋਜੈਕਟ ਸਟੇਟ ਐਨ.ਆਰ.ਐਸ.ਈ. ਨੀਤੀ, 2012 ਤਹਿਤ ਬਿਲਡ ਓਨ ਐਂਡ ਓਪਰੇਟ (ਬੀਓਓ) ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਪ੍ਰੋਜੈਕਟ ਲਗਾਉਣ ਲਈ ਐਚਪੀਆਰਜੀਈ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...