Friday, April 17, 2026
spot_img
spot_img

ਲੰਬਿਤ ਕੇਸਾਂ ਦਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਨਿਪਟਾਰਾ: ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 20 ਨਵੰਬਰ : ਪਿਛਲੇ 2 ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਭਰੇ ਨੇ ਲੰਬਿਤ ਪਏ ਕੇਸਾਂ ਦਾ ਰਿਵਿਊ ਕੀਤਾ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਂਡਿੰਗ ਕੇਸਾਂ ਦੀ ਰਿਕਵਰੀ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪੋ-ਆਪਣੇ ਰਿਕਾਰਡ ਨੂੰ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋਇੱਕ ਹੋਰ ਸਾਬਕਾ ਮੰਤਰੀ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਕਾਇਆ ਪਏ ਇੰਤਕਾਲਾਂ ਦੇ ਕੇਸਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਪੈਂਡਿੰਗ ਪਏ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਉਣ ਦੀ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਹਨਾਂ ਹੱਦਬੰਦੀਆਂ, ਮਾਲੀ ਸਹਾਇਤਾ ਕੇਸਾਂ ਤੋਂ ਇਲਾਵਾ ’ਮੇਰਾ ਘਰ ਮੇਰੇ ਨਾਮ’ ਸਬੰਧੀ ਬਾਰੇ ਵਿਚਾਰ ਚਰਚਾ ਕੀਤੀ।ਇਸ ਮੌਕੇ ਏਡੀਸੀ (ਜਰਨਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸੁਖਰਾਜ ਸਿੰਘ ਢਿੱਲੋਂ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ ਤੋਂ ਇਲਾਵਾ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...