Thursday, April 16, 2026
spot_img
spot_img

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

Date:

spot_img

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ
ਚੰਡੀਗੜ੍ਹ, 22 ਨਵੰਬਰ:ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ।ਡਾ ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸੀਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈ.ਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂਹੇਠਲੇ ਪੱਧਰ ਉਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਉੱਪਰ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਨਗਰ ਸੁਧਾਰ ਟਰੱਸਟ ਅਹਿਮ ਕੜੀ ਹੈ। ਮੀਟਿੰਗ ਵਿੱਚ ਡਾ ਰਵਜੋਤ ਸਿੰਘ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਉਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ।ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਆਰਥਿਕ ਤੌਰ ਉੱਪਰ ਮਜ਼ਬੂਤ ਕੀਤਾ ਜਾਵੇ।ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...