ਪੈਨਸ਼ਨਰਜ ਜੁਆਇੰਟ ਫਰੰਟ ਨੇ ਆਪਣੀਆਂ ਮੰਗਾਂ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

0
92
+1

ਬਠਿੰਡਾ, 20 ਸਤੰਬਰ: ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਪੈਨਸ਼ਨਰਜ ਫਰੰਟ ਪੰਜਾਬ ਦੇ ਸੱਦੇ ਹੇਠ ਮੁਲਾਜਮ ਆਗੂਆਂ ਵੱਲੋਂ ਇੱਥੇ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ। ਫਰੰਟ ਦੇ ਕਨਵੀਨਰਾਂ ਰਣਜੀਤ ਸਿੰਘ ਤੂਰ ਪੰਜਾਬ ਪੁਲਿਸ ਪੈਨਸ਼ਨਰਜ਼, ਕੈਲਾਸ਼ ਚੰਦਰ,ਦਰਸ਼ਨ ਸਿੰਘ ਮੌੜ, ਗੁਰਮੇਲ ਸਿੰਘ ਪੀਐਸਪੀਸੀਐਲ ਨੇ ਇਸ ਮੌਕੇ ਮੰਗ ਕੀਤੀ ਕਿ ਸਾਰੇ ਪੈਨਸ਼ਨਰਜ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ। ਇਸ ਦੇ ਨਾਲ ਹੀ 227 ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ, ਪੇ ਕਮਿਸ਼ਨ ਅਨੁਸਾਰ ਪੈਨਸ਼ਨ ਰਿਵੀਜ਼ਨ ਦਾ ਬਕਾਇਆ ਅਤੇ ਫਿਕਸ ਮੈਡੀਕਲ ਭੱਤਾ 2000 ਦਿੱਤਾ ਜਾਵੇ।

ਪੰਜਾਬ ’ਚ ਵੱਜਿਆ ਪੰਚਾਇਤੀ ਚੌਣਾਂ ਦਾ ਵਿਗਲ, 20 ਤੱਕ ਪੈਣਗੀਆਂ ਵੋਟਾਂ

ਫਰੰਟ ਦੇ ਕਨਵੀਨਰਾਂ ਆਤਮਜੀਤ ਸਿੰਘ, ਰਣਜੀਤ ਸਿੰਘ ਸਿੱਧੂ ਅਤੇ ਜਤਿੰਦਰ ਕ੍ਰਿਸ਼ਨ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ। ਉਨਾਂ ਦੋਸ਼ ਲਗਾਇਆ ਕਿ ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਬਾਰ ਬਾਰ ਗੱਲਬਾਤ ਕਰਨ ਤੋਂ ਭੱਜ ਰਹੀ ਹੈ ੍ਟ ਜੇਕਰ ਸਰਕਾਰ ਨੇ ਟਾਲ ਮਟੋਲ ਦੀ ਨੀਤੀ ਨਾ ਛੱਡੀ ਤਾਂ ਫਰੰਟ ਅਗਲੇ ਸੰਘਰਸ਼ਾਂ ਲਈ ਤਿਆਰ ਹੈ। ਇਸ ਮੌਕੇ ਵਿਸ਼ਲੇਸ਼ਕ ਅਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ ਅਤੇ ਬਸ ਕਿਰਾਏ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਤੇ ਤੇਲ ਕੀਮਤਾਂ ਵਿਚ ਕੀਤੇ ਵਾਧੇ ਨੂੰ ਵੀ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਸਨ।

 

+1

LEAVE A REPLY

Please enter your comment!
Please enter your name here