‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ: ਵਿਧਾਇਕ ਕੁਲਵੰਤ ਸਿੰਘ

Date:

spot_img

👉ਵਿਧਾਇਕ ਕੁਲਵੰਤ ਸਿੰਘ ਵੱਲੋਂ ਤਿੰਨ ਪਿੰਡਾਂ ਦੇ 651 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ
Mohali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲੋਕਾਂ ਨੂੰ ਲਾਲ ਲਕੀਰ ਦੇ ਘੇਰੇ ਅੰਦਰਲੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸੇ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਸੈਦਪੁਰ, ਗਿੱਦੜਪੁਰ ਅਤੇ ਸੇਖਣ ਮਾਜਰਾ ਦੇ 651 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ਵਿੱਚ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਅਤੇ ਉਹ ਹੁਣ ਆਪਣੀ ਜਾਇਦਾਦ ਦੀ ਵਰਤੋਂ ਹੋਰ ਵਿੱਤੀ ਤੇ ਨਿੱਜੀ ਲੋੜਾਂ ਲਈ ਵੀ ਕਰ ਸਕਣਗੇ। ਪ੍ਰਾਪਰਟੀ ਕਾਰਡਾਂ ਦੇ ਆਧਾਰ ’ਤੇ ਉਹ ਆਪਣੇ ਕਾਰੋਬਾਰ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਪ੍ਰਾਪਤ ਕਰਨ ਦੇ ਵੀ ਯੋਗ ਹੋ ਸਕਣਗੇ।ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਘਰ-ਘਰ ਜਾ ਕੇ ਸੌਂਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਅਮਲੀ ਰੂਪ ਦਿੱਤਾ ਹੈ।ਵਿਧਾਇਕ ਨੇ ਕਿਹਾ ਕਿ ਉਹ ਇਸ ਲੋਕ-ਪੱਖੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਅਤੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕਰ ਰਹੀ ਹੈ।

ਇਹ ਵੀ ਪੜ੍ਹੋ 👉‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਨਾ ਉਲਝਣਾ ਪਵੇ।ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਸਰਪੰਚ ਗਗਨਜੋਤ ਕੌਰ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਮਨੌਲੀ ਦੇ ਸਰਪੰਚ ਕੁਲਬੀਰ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਝਿਊਰਹੇੜੀ ਦੇ ਸਰਪੰਚ ਕਰਮਜੀਤ ਕੁਮਾਰ ਬਿੱਟੂ, ਸਿਆਊ ਦੇ ਸਰਪੰਚ ਰਾਜਿੰਦਰ ਸਿੰਘ, ਗਿੱਦੜਪੁਰ ਦੀ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

SSD Girls College ਵਿਖੇ ਬੱਡੀ ਡੇਅ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Bathinda News: SSD Girls College ਵਿਖੇ ਪ੍ਰਿੰਸੀਪਲ ਡਾ. ਨੀਰੂ...

ਅਕਾਲੀ ਦਲ ਦੀ ਟਿਕਟ ਵਾਪਸ ਕਰਨ ਵਾਲਾ ਅਕਾਲੀ ਆਗੂ ਹੋਇਆ ‘ਕਾਂਗਰਸ’ ਵਿਚ ਸ਼ਾਮਲ

Chandigarh News : ਕੁੱਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ(ਬਾਦਲ)...