Thursday, April 30, 2026
spot_img
spot_img

ਪੇਂਡੂ ਖੇਤਰ ਦੇ ਲੋਕਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਤਰੱਕੀ ਲਈ ਲਈ ਸ਼ੁਭ ਸੰਕੇਤ –ਦਿਆਲ ਸੋਢੀ

Date:

spot_img

Bathinda News:ਅੱਜ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਸੰਦੋਹਾ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਜਗਦੀਸ਼ ਸਿੰਘ ਗੱਗੂ ਦੇ ਗ੍ਰਹਿ ਵਿਖੇ ਵੱਖ – ਵੱਖ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਨ ਸਮੇਂ ਸੰਬੋਧਨ ਕਰਦਿਆਂ ਸੂਬੇ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਦਿਆਲ ਸੋਢੀ ਨੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਪੰਜਾਬ ਦੀ ਤਰੱਕੀ ਕਰ ਸਕਦੀ ਹੈ। ਇਸ ਕਰਕੇ ਹੀ ਹੁਣ ਭਾਜਪਾ ਨੂੰ ਪਿੰਡਾਂ ਵਿੱਚੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜੋ ਭਾਜਪਾ ਵੱਲੋਂ “ਬੇ ਜੇ ਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ” ਦੇ ਪ੍ਰੋਗਰਾਮਾਂ ਤਹਿਤ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਸਨ।

ਇਹ ਵੀ ਪੜ੍ਹੋ  Ring Road-1 Bathinda; ਸੜਕ ਬਣਾਉਣ ਤੋਂ ਬਾਅਦ ‘ਲਾਈਟਾਂ’ ਲਗਾਉਣੀਆਂ ਭੁੱਲਿਆ ਲੋਕ ਨਿਰਮਾਣ ਵਿਭਾਗ

ਉਨ੍ਹਾਂ ਕੈਂਪਾਂ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪ ਤਾਂ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦੇਣ ਵਿੱਚ ਅਸਫ਼ਲ ਰਹੀ ਹੈ ਅਤੇ ਹਰ ਮੁਹਾਜ਼ ਤੇ ਫੇਲ੍ਹ ਹੋਈ ਹੈ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਜਝਾਰੂ ਵਰਕਰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕੈਂਪ ਜਾਰੀ ਰੱਖੇਗੀ ਚਾਹੇ ਪੰਜਾਬ ਦੀ ਮੌਜੂਦਾ ਸਰਕਾਰ ਜਿੰਨੀਆਂ ਮਰਜ਼ੀ ਪਾਬੰਦੀਆਂ ਲਾ ਲਵੇ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਬਲਬੂਤੇ ਤੇ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਇਕੱਲਿਆਂ ਹੀ ਲੜੇਗੀ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਕੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਨੂੰ ਦੇਸ਼ ਵਿੱਚੋਂ ਇੱਕ ਨੰਬਰ ਤੇ ਲੈਕੇ ਆਵੇਗੀ ਅਤੇ ਪੰਜਾਬ ਵਿੱਚੋਂ ਨਸ਼ਾ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨਾ ਭਾਜਪਾ ਦੀ ਸਰਕਾਰ ਦਾ ਪਹਿਲਾ ਏਜੰਡਾ ਲਾਗੂ ਕਰਨਾ ਹੋਵੇਗਾ ਅਤੇ ਸੂਬੇ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਕਰਕੇ ਕਿਸਾਨਾਂ ਨੂੰ ਇਸ ਦਾ ਲਾਭ ਦਿਵਾਉਣਾ ਹੋਵੇਗਾ।

ਇਹ ਵੀ ਪੜ੍ਹੋ  Canada ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੋਤਾ ਪੁੱਤ

ਇਸ ਮੌਕੇ ਤੇ ਸਰਕਲ ਮੌੜ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਪਾਰਟੀ ਵਿੱਚ ਨਵੇਂ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਵਿਸ਼ਵਾਸ ਵੀ ਦਿਵਾਇਆ ਅਤੇ ਕਿਹਾ ਕਿ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਨਵੇਂ ਬਣੇ ਪ੍ਰਧਾਨ ਸ੍ਰ ਗੁਰਪ੍ਰੀਤ ਸਿੰਘ ਮਲੂਕਾ ਜੀ ਅਤੇ ਮੌੜ ਹਲਕੇ ਦੇ ਇੰਚਾਰਜ ਅਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਜੀ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਖੇਤਰ ਵਿੱਚ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਤੇ ਸਰਕਲ ਮਾਈਸਰਖਾਨਾ ਦੇ ਪ੍ਰਧਾਨ ਮਲਕੀਤ ਸਿੰਘ,ਐ ਸੀ ਮੋਰਚਾ ਦੇ ਪ੍ਰਧਾਨ ਬਲਕੌਰ ਸਿੰਘ, ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ, ਕਰਮਪਾਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸਰਕਲ ਜਨਰਲ ਸਕੱਤਰ,ਮਾਹਸਾ ਸਿੰਘ, ਸੰਦੀਪ ਸਿੰਘ,ਅਮਨ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News : ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਸ਼ਾਮਲ, CM ਮਾਨ ਦੀ ਭਾਵੁਕ ਅਪੀਲ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

Chandigarh News : ਸਾਬਕਾ DIG ਭੁੱਲਰ ਦੇ ਟਿਕਾਣਿਆਂ ‘ਤੇ ਛਾਪੇ, 1.4 ਕਰੋੜ ਨਕਦੀ ਜ਼ਬਤ

Chandigarh News : ED ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ...

Canada News : ਕੈਨੇਡਾ ‘ਚ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਪੰਜਾਬੀ ਗ੍ਰਿਫਤਾਰ

Canada News : ਕੈਨੇਡਾ ਦੇ ਮਿਸੀਸਾਗਾ ਤੋਂ ਇੱਕ ਵੱਡੀ...