spot_img
spot_img
spot_img

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

Date:

spot_img

👉ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ
👉ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ
ਚੰਡੀਗੜ੍ਹ, 23 ਜਨਵਰੀ:ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Punjab Police ਦੇ ਮੁਖੀ ਗੌਰਵ ਯਾਦਵ ਵੱਲੋਂ ਫਿਰੋਜਪੁਰ ਦਾ ਦੌਰਾ

ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ। ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ।ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ.ਏ.ਐਸ.ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ।ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ...