ਪੰਜਾਬ ਦੀ ਜਨਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਪੰਜਾਬ ਦੀ ਆਸਥਾ, ਸੱਭਿਆਚਾਰ ਅਤੇ ਸਨਮਾਨ ਦੀ ਰੱਖਿਆ ਦੇ ਨਾਲ ਮਜ਼ਬੂਤ ਅਤੇ ਵਿਕਸਿਤ ਸੂਬਾ ਬਣਾਉਣ ਦਾ ਲੈਣਾ ਹੋਵੇਗਾ ਸੰਕਲਪ – ਮੁੱਖ ਮੰਤਰੀ
👉ਹਰਿਆਣਾ ਦੇ ਸਫਲ ਜਨਭਲਾਈਕਾਰੀ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਾਂਗੇ – ਮੁੱਖ ਮੰਤਰੀ
Baba Bakala: CM Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਦਾ ਕੰਮ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਿਛਲੀ ਕਾਂਗਰਸ ਸਰਕਾਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਲਈ ਹੁਣ ਪੰਜਾਬ ਦੀ ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਪੰਜਾਬ ਨੂੰ ਮਜ਼ਬੂਤ, ਵਿਕਸਿਤ ਅਤੇ ਸੁਸ਼ਾਸਿਤ ਸੂਬਾ ਬਣਾਉਣ ਦਾ ਸੰਕਲਪ ਲਿਆ है। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਦੀ ਆਸਥਾ, ਸੱਭਿਆਚਾਰ ਅਤੇ ਸਨਮਾਨ ਦੀ ਰੱਖਿਆ ਕਰਦੇ ਹੋਏ ਸਾਰਿਆਂ ਨੂੰ ਮਿਲ ਕੇ ਸੂਬੇ ਨੂੰ ਵਿਕਾਸ ਅਤੇ ਸੁਸ਼ਾਸਨ ਦੇ ਰਸਤੇ ਉੱਤੇ ਅੱਗੇ ਲੈ ਕੇ ਜਾਣਾ ਹੋਵੇਗਾ।ਮੁੱਖ ਮੰਤਰੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿੱਚ ਆਯੋਜਿਤ ਮਹਾਸੰਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਮਹਾਸੰਮੇਲਨ ਨੂੰ ਸੰਬੋਧਿਤ ਕੀਤਾ। ਮਹਾਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ 👉CM Nayab Singh Saini ने संत कबीर कुटीर पर मनाया रक्षाबंधन का पावन त्योहार

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਮਨ ਕਰਦੇ ਹੋਏ ਕੀਤੀ। ਉਨ੍ਹਾਂ ਕਿਹਾ ਕਿ ਇਹ ਗੁਰੂਆਂ ਦੀ ਉਹ ਪਵਿੱਤਰ ਧਰਤੀ ਹੈ, ਜਿੱਥੇ ਇਤਿਹਾਸ ਸਿਰਫ ਲਿਖਿਆ ਨਹੀਂ ਗਿਆ, ਸਗੋਂ ਰਚਿਆ ਗਿਆ है। ਇਹ ਬਾਬਾ ਬਕਾਲਾ ਸਾਹਿਬ ਦੀ ਉਹ ਪਵਿੱਤਰ ਧਰਤੀ ਹੈ, ਜਿੱਥੇ ਅਨੇਕਾਂ ਦਾਅਵੇਦਾਰਾਂ ਦੇ ਵਿਚਕਾਰ ਇੱਕ ਸੱਚੇ ਗੁਰੂ ਦੀ ਪਛਾਣ ਹੋਈ ਸੀ। ਇੱਥੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਸੱਚ ਨੂੰ ਪਛਾਣਿਆ ਅਤੇ “ਗੁਰੂ ਲਾਧੋ ਰੇ” ਦਾ ਉਦਘੋਸ਼ ਕੀਤਾ। ਇਸੇ ਪਵਿੱਤਰ ਧਰਤੀ ਉੱਤੇ ਖੜ੍ਹੇ ਹੋ ਕੇ ਉਨ੍ਹਾਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਕੋਟਿ-ਕੋਟਿ ਨਮਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 1664 ਵਿੱਚ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਣ ਸਾਹਿਬ ਜੀ ਨੇ ਬਾਬਾ ਬਕਾਲੇ) ਕਹਿ ਕੇ ਆਪਣੇ ਉੱਤਰਾਧਿਕਾਰੀ ਦਾ ਸੰਕੇਤ ਦਿੱਤਾ ਸੀ। ਇਸ ਘਟਨਾ ਨੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਕਿ ਸੱਚੇ ਅਗਵਾਈ ਦੀ ਪਛਾਣ ਉਸ ਦੇ ਚਰਿੱਤਰ ਤੋਂ ਹੁੰਦੀ ਹੈ ਅਤੇ ਸੱਚ ਕੁਝ ਸਮੇਂ ਲਈ ਢੱਕ ਸਕਦਾ ਹੈ, ਪਰ ਅੰਤ ਵਿੱਚ ਪ੍ਰਕਾਸ਼ ਬਣ ਕੇ ਸਾਹਮਣੇ ਆਉਂਦਾ ਹੈ।ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਅਤੇ ਕ੍ਰਾਂਤੀਕਾਰੀ ਧਰਤੀ ‘ਤੇ ਲੋਕਾਂ ਵਿਚਕਾਰ ਆ ਕੇ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਹ ਕਿਸੇ ਰਾਜਨੀਤਿਕ ਆਯੋਜਨ ਵਿੱਚ ਨਹੀਂ, ਸਗੋ ਆਪਣੇ ਪਰਿਵਾਰ ਦੇ ਵਿਚਕਾਰ ਆਏ ਹਨ। ਉਨ੍ਹਾਂ ਕਿਹਾ ਕਿ ਇਹ ਆਤਮੀਅਤਾ ਸਿਰਫ ਮਿਲਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋ ਇਸ ਨੂੰ ਪੰਜਾਬ ਪ੍ਰਤੀ ਜ਼ਿੰਮੇਵਾਰੀ ਦੇ ਸੰਕਲਪ ਵਿੱਚ ਬਦਲਣਾ ਹੋਵੇਗਾ। ਮੌਜੂਦਾ ਸਮਾਂ ਸਾਡੇ ਤੋਂ ਇਹ ਸਵਾਲ ਪੁੱਛ ਰਿਹਾ ਹੈ ਕਿ ਪੰਜਾਬ ਨੂੰ ਸੱਚੀ ਰਾਜਨੀਤੀ, ਸੱਚਾ ਵਾਅਦਾ ਅਤੇ ਸੱਚੀ ਸਰਕਾਰ ਕੌਣ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਸਿਰਫ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਨਹੀਂ, ਸਗੋ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਸੰਕਲਪ ਲੈਣ ਆਏ ਹਾਂ।

ਇਹ ਵੀ ਪੜ੍ਹੋ 👉प्रधानमंत्री नरेंद्र मोदी से प्रदेश के विकास को लेकर विस्तार से हुई चर्चाः मुख्यमंत्री नायब सैनी

👉ਪੰਜਾਬ ਦੀ ਆਸਥਾ, ਕਿਸਾਨਾਂ ਦੀ ਮਿਹਨਤ, ਨੌਜਵਾਨਾਂ ਦੇ ਭਵਿੱਖ ਅਤੇ ਭੈਣ-ਬੇਟੀਆਂ ਦੇ ਸਨਮਾਨ ਦੀ ਰੱਖਿਆ ਸਾਡਾ ਸੰਕਲਪ – ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਸਥਾ ਦੀ ਰੱਖਿਆ, ਕਿਸਾਨਾਂ ਦੀ ਮਿਹਨਤ ਦੀ ਰੱਖਿਆ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਭੈਣ-ਬੇਟੀਆਂ ਦੇ ਸਨਮਾਨ ਦੀ ਰੱਖਿਆ ਅਤੇ ਦੇਸ਼ ਦੀ ਸਰਹੱਦ ‘ਤੇ ਵਸੇ ਮਾਝਾ ਦੀ ਸੁਰੱਖਿਆ ਹੀ ਅੱਜ ਭਾਰਤੀ ਜਨਤਾ ਪਾਰਟੀ ਦਾ ਰੱਖਿਆ-ਸੰਕਲਪ ਹੈ। ਉਨ੍ਹਾਂ ਕਿਹਾ ਕਿ ਮਾਂ-ਭੈਣਾਂ ਦੀ ਰੱਖਿਆ ਅਤੇ ਸੁਰੱਖਿਆ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋ ਸਮਾਜ ਦੇ ਹਰੇਕ ਵਿਅਕਤੀ ਦੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਮਾਝਾ ਦੀ ਧਰਤੀ ਵੀਰਤਾ, ਪਰਾਕ੍ਰਮ, ਸ਼ਹਾਦਤ ਅਤੇ ਕਿਸਾਨ ਸ਼ਕਤੀ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਦੇਸ਼ ਦੀ ਰੱਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਸਿਰਫ ਇੱਕ ਸੂਬਾ ਨਹੀਂ, ਸਗੋ ਦੇਸ਼ ਦੀ ਆਸਥਾ, ਸੱਭਿਆਚਾਰ ਅਤੇ ਮਾਣ ਦਾ ਮਹੱਤਵਪੂਰਨ ਕੇਂਦਰ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਆਸਥਾ ਦੀ ਰੱਖਿਆ ਕਰਨ ਲਈ ਆਏ ਹਾਂ ਅਤੇ ਪੰਜਾਬ ਦੇ ਸਨਮਾਨ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਾਂਗੇ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਕਾਰ ਸਦੀਆਂ ਪੁਰਾਣਾ ਭਾਈਚਾਰਾ ਹੈ। ਦੋਵਾਂ ਸੂਬਿਆਂ ਦੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਭਾਵਨਾਵਾਂ ਇੱਕ-ਦੂਜੇ ਨਾਲ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਅਪੀਲ ਕੀਤਾ ਕਿ ਸਾਰਿਆਂ ਨੂੰ ਮਿਲ ਕੇ ਅੱਗੇ ਵਧਣਾ ਹੈ ਅਤੇ ਪੰਜਾਬ ਨੂੰ ਵਿਕਾਸ, ਸੁਸ਼ਾਸਨ ਅਤੇ ਖੁਸ਼ਹਾਲੀ ਦੇ ਰਸਤੇ ‘ਤੇ ਲੈ ਕੇ ਜਾਣਾ ਹੈ।

ਇਹ ਵੀ ਪੜ੍ਹੋ 👉विपक्ष कानून-व्यवस्था का पाठ पढ़ाने से पहले अपने शासनकाल का रिकॉर्ड देखे – मुख्यमंत्री नायब सिंह सैनी

👉ਆਪ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਦਿਆਂ ਤੋਂ ਮੋੜਿਆ ਮੂੰਹ – ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਲਗਭਗ ਸਾਢੇ ਚਾਰ ਸਾਲਾਂ ਵਿੱਚ ਆਪ ਸਰਕਾਰ ਨੇ ਜਨਤਾ ਨਾਲ ਕੀਤੇ ਵਾਦਿਆਂ ਤੋਂ ਮੂੰਹ ਮੋੜ ਲਿਆ ਅਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੇ ਦਲਦਲ ਵਿੱਚ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਨੀਤੀ ਅਤੇ ਨੀਅਤ ਠੀਕ ਨਹੀਂ ਹੈ। ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਹਰ ਕਾਰਜ ਦੇ ਰੇਟ ਨਿਰਧਾਰਤ ਕਰ ਦਿੱਤੇ ਗਏ ਹਨ ਅਤੇ ਬਿਨਾਂ ਪੈਸੇ ਦੇ ਕੋਈ ਕੰਮ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਜਿਸ ਉਮੀਦ ਅਤੇ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਸਰਕਾਰ ਉਸ ਵਿਸ਼ਵਾਸ ‘ਤੇ ਖਰੀ ਨਹੀਂ ਉਤਰੀ। ਜਨਤਾ ਹੁਣ ਸਰਕਾਰ ਦੇ ਕੰਮਕਾਜ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੌਜੂਦਾ ਸਰਕਾਰ ਪਿਛਲੀ ਕਾਂਗਰਸ ਸਰਕਾਰ ਤੋਂ ਵੀ ਅੱਗੇ ਨਿਕਲ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਕੰਮ ਵਿਵਸਥਾ ਬਣਾਉਣਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਆਮ ਨਾਗਰਿਕ ਨੂੰ ਸਹੂਲਤਾਂ ਉਪਲਬਧ ਕਰਵਾਉਣਾ ਹੈ, ਨਾ ਕਿ ਜਨਤਾ ਨੂੰ ਪਰੇਸ਼ਾਨ ਕਰਨਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਤੋਂ ਜੋ ਅਨੇਕ ਵਾਦੇ ਕੀਤੇ ਸਨ, ਇਨ੍ਹਾਂ ਵਿੱਚੋਂ ਕਿੰਨੇ ਪੂਰੇ ਕੀਤੇ ਗਏ, ਇਹ ਪੰਜਾਬ ਦੀ ਜਨਤਾ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ “ਇੱਕੋ ਥੈਲੀ ਦੇ ਚੱਟੇ-ਵੱਟੇ” ਹਨ।

ਇਹ ਵੀ ਪੜ੍ਹੋ 👉हरियाणा विधानसभा में दिवंगत पूर्व विधायकों, शहीद जवानों और हादसों में जान गंवाने वालों को दी श्रद्धांजलि

👉ਐਕਸਾਈਜ਼ ਇੰਸਪੈਕਟਰ ਭਰਤੀ ਨੂੰ ਲੈ ਕੇ ਵੀ ਆਪ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਐਕਸਾਈਜ਼ ਇੰਸਪੈਕਟਰ ਦੀ ਭਰਤੀ ਵਿੱਚ ਸਿਰਫ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਰੁਜ਼ਗਾਰ ਦੇ ਮੌਕਿਆਂ ਤੋਂ ਦੂਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਰੁਜ਼ਗਾਰ ਦੀਆਂ ਵੱਡੀਆਂ ਉਮੀਦਾਂ ਲਗਾਈਆਂ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ।ਇਸ ਦੇ ਉਲਟ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਦਾ ਵਰਨਣ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ “ਬਿਨਾਂ ਖਰਚੀ-ਬਿਨਾਂ ਪਰਚੀ” ਅਤੇ ਬਿਨਾਂ ਕਿਸੇ ਭੇਦਭਾਵ ਦੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਵਿੱਚ ਹੁਣ ਤੱਕ 2 ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀ ਜਿਮੇਵਾਰੀ ਜਨਹਿਤੈਸ਼ੀ ਅਤੇ ਜਨਭਲਾਈਕਾਰੀ ਯੋਜਨਾਵਾਂ ਨੂੰ ਲਾਗੂ ਕਰ ਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਹਰਿਆਣਾ ਸਰਕਾਰ ਨੇ ਅਨੇਕ ਜਨਭਲਾਈਕਾਰੀ ਯੋਜਨਾਵਾਂ ਰਾਹੀਂ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਜੀਵਨ ਵਿੱਚ ਵਿਆਪਕ ਬਦਲਾਅ ਲਿਆਉਣ ਦਾ ਕੰਮ ਕੀਤਾ ਹੈ।

👉ਹਰਿਆਣਾ ਦੇ ਸਫਲ ਜਨਭਲਾਈਕਾਰੀ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਾਂਗੇ – ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਹਰਿਆਣਾ ਦੇ ਸਫਲ ਜਨਭਲਾਈਕਾਰੀ ਮਾਡਲਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ, ਤਾਂ ਜੋ ਸੂਬੇ ਦਾ ਸੁਰੱਖਿਅਤ ਅਤੇ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸਿਰਫ 18 ਮਹੀਨਿਆਂ ਦੇ ਕਾਰਜਕਾਲ ਵਿੱਚ ਆਪਣੇ ਸੰਕਲਪ ਪੱਤਰ ਦੇ 217 ਸੰਕਲਪਾਂ ਵਿੱਚੋਂ 70 ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਬਾਕੀ ਸੰਕਲਪਾਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਿਰਫ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ है ਅਤੇ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹੁਣ ਤੱਕ 300 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ 👉CM Nayab Singh Saini ਨੇ ਰਾਜ ਪੱਧਰੀ ਸਮਾਰੋਹ ਵਿੱਚ ਕਾਮਨਵੈਲਥ ਖੇਡਾਂ ‘ਚ ਤਗ਼ਮਾ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਨੂੰ ਕੀਤਾ ਸਨਮਾਨਿਤ

👉ਲਾਡੋ ਲੱਛਮੀ ਯੋਜਨਾ ਤਹਿਤ ਮਹਿਲਾਵਾਂ ਨੂੰ 2,100 ਰੁਪਏ ਦੀ ਆਰਥਿਕ ਸਹਾਇਤਾ
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਲਾਡੋ ਲੱਛਮੀ ਯੋਜਨਾ ਤਹਿਤ 2,100 ਰੁਪਏ ਦੀ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਹਰਿਆਣਾ ਸਰਕਾਰ ਨੇ ਬਜਟ ਵਿੱਚ 5,000 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਸੀ, ਜਿਸ ਵਿੱਚੋਂ ਹੁਣ ਤੱਕ ਮਹਿਲਾਵਾਂ ਦੇ ਖਾਤਿਆਂ ਵਿੱਚ 2,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ।ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਦਿਆਂ ‘ਤੇ ਘੇਰਦਿਆਂ ਕਿਹਾ ਕਿ ਪਾਰਟੀ ਨੇ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਸਮੇਤ ਅਨੇਕ ਵੱਡੇ ਵਾਦੇ ਕੀਤੇ ਸਨ, ਪਰ ਅੱਜ ਵੀ ਮਹਿਲਾਵਾਂ ਉਨ੍ਹਾਂ ਵਾਦਿਆਂ ਦੇ ਪੂਰਾ ਹੋਣ ਦਾ ਇੰਤਜ਼ਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਜੋ ਕਹਿੰਦੀਆਂ ਹਨ, ਉਸ ਨੂੰ ਪੂਰਾ ਕਰਨ ਲਈ ਕੰਮ ਕਰਦੀਆਂ ਹਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੇ ਕੇਂਦਰ ਵਿੱਚ ਆਮ ਨਾਗਰਿਕ ਰਹਿੰਦਾ ਹੈ।

👉ਕਿਸਾਨਾਂ ਦੀ ਪੂਰੀ ਫਸਲ ਐਮ.ਐਸ.ਪੀ. ‘ਤੇ ਖਰੀਦ ਰਿਹਾ ਹਰਿਆਣਾ – ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿੱਥੇ ਕਿਸਾਨਾਂ ਦੀ ਪੂਰੀ ਫਸਲ ਐਮ.ਐਸ.ਪੀ. ‘ਤੇ ਖਰੀਦੀ ਜਾਂਦੀ ਹੈ ਅਤੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਯਕੀਨੀ ਬਣਾਇਆ ਜਾਂਦਾ ਹੈ। ਫਸਲ ਨੁਕਸਾਨ ਦੇ ਮੁਆਵਜ਼ੇ ਵਜੋ ਕਿਸਾਨਾਂ ਦੇ ਖਾਤਿਆਂ ਵਿੱਚ 1,600 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਗਈ ਹੈ। ਇਸ ਤੋਂ ਇਲਾਵਾ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਿਤ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉हरियाणा विधानसभा में दिवंगत पूर्व विधायकों, शहीद जवानों और हादसों में जान गंवाने वालों को दी श्रद्धांजलि

👉2 ਲੱਖ ਤੋਂ ਵੱਧ ਮਰੀਜ਼ਾਂ ਨੂੰ ਮਿਲਿਆ ਮੁਫ਼ਤ ਡਾਇਲਸਿਸ ਦਾ ਲਾਭ
ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਮੁਫਤ ਡਾਇਲਸਿਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ ਅਤੇ 2 ਲੱਖ ਤੋਂ ਵੱਧ ਮਰੀਜ਼ਾਂ ਨੂੰ ਬਿਨਾਂ ਕਿਸੇ ਨਿੱਜੀ ਖਰਚ ਦੇ ਇਸ ਦਾ ਲਾਭ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ 42 ਲੱਖ ਪਰਿਵਾਰਾਂ ਦੇ ਆਯੁਸ਼ਮਾਨ ਅਤੇ ਚਿਰਾਯੂ ਕਾਰਡ ਬਣਾਏ ਗਏ ਹਨ ਅਤੇ ਸਰਕਾਰ ਇਸ ਯੋਜਨਾ ਤਹਿਤ ਹੁਣ ਤੱਕ 4,500 ਕਰੋੜ ਰੁਪਏ ਖਰਚ ਕਰ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬੇਘਰ ਲੋਕਾਂ ਨੂੰ ਆਵਾਸ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਵੀ ਸਰਕਾਰ ਨੇ ਮਹੱਤਵਪੂਰਨ ਕੰਮ ਕੀਤਾ ਹੈ। ਸੂਬੇ ਵਿੱਚ 1 ਲੱਖ 60 ਹਜ਼ਾਰ ਤੋਂ ਵੱਧ ਮਕਾਨ ਬਣਾ ਕੇ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ ਹਨ। ਇਸ ਦੇ ਨਾਲ ਹੀ ਭੂਮੀਹੀਣ ਪਰਿਵਾਰਾਂ ਨੂੰ ਪਿੰਡਾਂ ਵਿੱਚ 100 ਗਜ਼ ਅਤੇ ਸ਼ਹਿਰਾਂ ਵਿੱਚ 30 ਗਜ਼ ਦੇ ਪਲਾਟ ਉਪਲਬਧ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੋੜਿਆ ਗਿਆ ਹੈ, ਤਾਕਿ ਉਨ੍ਹਾਂ ਦੇ ਪੱਕੇ ਮਕਾਨ ਬਣਾਏ ਜਾ ਸਕਣ।

👉ਪੰਜਾਬ ਨੂੰ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਦਿਸ਼ਾ ਦੇਣ ਦੀ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਅਪਾਰ ਸੰਭਾਵਨਾਵਾਂ ਹਨ। ਪੰਜਾਬ ਮਿਹਨਤਕਸ਼ ਕਿਸਾਨਾਂ, ਬਹਾਦਰ ਜਵਾਨਾਂ, ਪ੍ਰਤਿਭਾਸ਼ਾਲੀ ਨੌਜੁਆਨਾਂ ਅਤੇ ਮਾਤ੍ਰਸ਼ਕਤੀ ਦੀ ਧਰਤੀ ਹੈ। ਲੋੜ ਇਸ ਗੱਲ ਦੀ ਹੈ कि ਸੂਬੇ ਨੂੰ ਅਜਿਹੀ ਸਰਕਾਰ ਮਿਲੇ ਜੋ ਵਿਕਾਸ, ਸੁਸ਼ਾਸਨ, ਪਾਰਦਰਸ਼ਤਾ ਅਤੇ ਜਨਭਲਾਈ ਨੂੰ ਪ੍ਰਾਥਮਿਕਤਾ ਦੇਵੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਤੈਅ ਕਰਨਾ ਹੈ ਕਿ ਸੂਬੇ ਨੂੰ ਵਾਦਿਆਂ ਦੀ ਰਾਜਨੀਤੀ ਚਾਹੀਦੀ ਹੈ ਜਾਂ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਬਦਲਾਅ ਦਾ ਮਨ ਬਣਾ ਚੁੱਕੀ ਹੈ। ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।ਮਹਾਸੰਮੇਲਨ ਨੂੰ ਸਾਬਕਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ, ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ, ਭਾਜਪਾ ਨੇਤਾ ਸ੍ਰੀ ਸੁਨੀਲ ਜਾਖੜ, ਸ੍ਰੀ ਮਨਜੀਤ ਸਿੰਘ, ਸ੍ਰੀ ਕੰਵਰ ਵੀਰ ਸਿੰਘ, ਸ੍ਰੀ ਜੀਵਨ ਗਰਗ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related