Thursday, April 16, 2026
spot_img
spot_img

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ

Date:

spot_img

👉ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ।ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ਜ਼ਬਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ  

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚ ਇਸ ਅਲਾਮਤ ਦਾ ਇੱਕ ਕਿਣਕਾ ਵੀ ਮੌਜੂਦ ਹੈ।ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 90% ਪਰਿਵਾਰਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ, 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਤੇ ਯੂ.ਪੀ ਦੀ ਐਸ.ਟੀ.ਐਫ਼ ਟੀਮ ਵੱਲੋਂ ਉੱਤਰ ਪ੍ਰਦੇਸ਼ ਤੋਂ ਜੀਵਨ ਫ਼ੌਜੀ ਦਾ ਗੁਰਗਾ ਕਾਬੂ

ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦਾ ਮੌਕਾ ਹੈ ਕਿ ਇਹ ਸਕੀਮ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਕੀਮ ਨੂੰ ਸੂਬੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਕੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...

CM Bhagwant Mann ਅੱਜ ਬਟਾਲਾ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ !

Chandigarh News: CM Bhagwant Mann (ਮੁੱਖ ਮੰਤਰੀ ਭਗਵੰਤ ਮਾਨ)...

AAP MP Ashok Mittal ਦੇ 24 ਘੰਟਿਆਂ ਬਾਅਦ ED ਦੀ Raid ਸਮਾਪਤ

Jalandhar News: ED Raid on AAP MP Ashok Mittal;...