ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

* ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪੰਜਾਬ ਦੀ ਤਰੱਕੀ ਖ਼ਿਲਾਫ਼ ਇੱਕਜੁੱਟ ਹੋਏ ਕਿਉਂਕਿ ਉਹ ਲੋਕਾਂ ਦਾ ਪਿਆਰ ਬਰਦਾਸ਼ਤ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ; 97 ਫ਼ੀਸਦੀ ਔਰਤਾਂ ਨੂੰ ਮਿਲੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਨੇ ਪਿੰਡਾਂ ਵਿੱਚ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਦੇਸ਼ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਤਿੰਨਾਂ ਪਾਰਟੀਆਂ ਨੇ ਮੈਨੂੰ ਧਾਰਮਿਕ ਆਧਾਰ ‘ਤੇ ਬਦਨਾਮ ਕਰਨ ਦੇ ਇੱਕੋ-ਇੱਕ ਮਕਸਦ ਨਾਲ ਹੱਥ ਮਿਲਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਾਂਗਰਸ, ਚਿੱਟਾ ਪਾਰਟੀ ਅਤੇ ਭਾਜਪਾ ਮੈਨੂੰ ਬਦਨਾਮ ਕਰਨ ਲਈ ਇੱਕਜੁੱਟ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Barnala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਰਨਾਲਾ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਉਨ੍ਹਾਂ ਨੇ ਮੈਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲਿਆ ਹੈ।ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ-ਪੱਖੀ ਫੈਸਲਿਆਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਕੇਂਦਰਿਤ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਵਿੱਚ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੇ ਦੇਸ਼ ਦੇ ਪਹਿਲੇ ਪ੍ਰਾਜੈਕਟ ਦੀ ਸ਼ੁਰੂਆਤ ਬਾਰੇ ਦੱਸਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਾਜ਼ਿਸ਼ ਜਾਂ ਬਦਨਾਮੀ ਦੀ ਮੁਹਿੰਮ ਉਨ੍ਹਾਂ ਨੂੰ ਲੋਕਾਂ ਲਈ ਕੰਮ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ, ਜਿਨ੍ਹਾਂ ਨੇ ਕਦੇ ਆਮ ਲੋਕਾਂ ਦੀ ਪਰਵਾਹ ਨਹੀਂ ਕੀਤੀ, ਇਨ੍ਹਾਂ ਪ੍ਰਾਪਤੀਆਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਉਹ ਪੰਜਾਬ ਸਰਕਾਰ ਅਤੇ ਮੇਰੇ ਖ਼ਿਲਾਫ਼ ਲਗਾਤਾਰ ਜ਼ਹਿਰ ਉਗਲ ਰਹੀਆਂ ਹਨ। ਉਨ੍ਹਾਂ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਮਕਸਦ ਬੇਬੁਨਿਆਦ ਬਿਆਨਬਾਜ਼ੀ ਕਰ ਕੇ ਸਰਕਾਰ ਨੂੰ ਬਦਨਾਮ ਕਰਨਾ ਹੈ।”ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜ ਦਿਨਾਂ ਬਾਅਦ ਯਾਨੀ ਪਹਿਲੀ ਜੁਲਾਈ ਤੋਂ ਪੰਜਾਬ ਭਰ ਦੀਆਂ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਬੰਧੀ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਮੈਸੇਜ ਮਿਲਣਗੇ। ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ।”ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

ਇਹ ਵੀ ਪੜ੍ਹੋ 👉4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਇਸ ਯੋਜਨਾ ਦੇ ਵਿਆਪਕ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਔਰਤਾਂ ਦੀ ਘਰੇਲੂ ਸਥਿਤੀ ਸੁਧਾਰਨ, ਲਿੰਗ ਬਰਾਬਰੀ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”ਇੱਕ ਹੋਰ ਵੱਡੇ ਉਪਰਾਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਦੇਸ਼ ਦਾ ਪਹਿਲਾ ਅਹਿਮ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਦੇ ਆਪਣੇ ਪਿੰਡ ਤੋਂ ਇੱਕ ਪਾਇਲਟ ਪ੍ਰਾਜੈਕਟ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ, “ਇਹ ਇਤਿਹਾਸਕ ਪ੍ਰਾਜੈਕਟ ਪਿੰਡਾਂ ਨੂੰ ਸਿਰਾਂ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਅਤੇ ਫਾਲਤੂ ਖੰਭਿਆਂ ਦੇ ਜਾਲ ਤੋਂ ਮੁਕਤ ਕਰੇਗਾ। ਬਿਜਲੀ ਦੇ ਖੰਭੇ ਅਤੇ ਉੱਪਰਲੀਆਂ ਤਾਰਾਂ ਲੋਕਾਂ, ਪਸ਼ੂਆਂ ਅਤੇ ਖਾਸ ਕਰ ਕੇ ਬੱਚਿਆਂ ਲਈ ਕਰੰਟ ਲੱਗਣ ਦਾ ਲਗਾਤਾਰ ਖ਼ਤਰਾ ਬਣੀਆਂ ਰਹਿੰਦੀਆਂ ਹਨ। ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਇਨ੍ਹਾਂ ਤਾਰਾਂ ਦੀ ਲਪੇਟ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ।”ਉਨ੍ਹਾਂ ਅੱਗੇ ਕਿਹਾ, “ਫਸਲਾਂ ਨੂੰ ਲੱਗਣ ਵਾਲੀ ਅੱਗ ਕਾਰਨ ਵੀ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਜਦੋਂ ਕਿ ਮੀਂਹ, ਹਨੇਰੀ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ। ਇਹ ਪ੍ਰਾਜੈਕਟ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਪੱਕੀ ਰਾਹਤ ਦੇਵੇਗਾ ਅਤੇ ਪਿੰਡਾਂ ਵਿੱਚ ਜੀਵਨ ਪੱਧਰ ਨੂੰ ਬਿਹਤਰ ਬਣਾਏਗਾ। ਸਰਕਾਰੀ ਖ਼ਜ਼ਾਨੇ ਦੀ ਇੱਕ-ਇੱਕ ਪਾਈ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚੀ ਜਾ ਰਹੀ ਹੈ।”

ਇਹ ਵੀ ਪੜ੍ਹੋ 👉Punjab Govt ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਜਿੱਥੇ ਕੇਂਦਰ ਸਰਕਾਰ ਰਾਸ਼ਟਰੀ ਸੰਪਤੀਆਂ ਨੂੰ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ, ਉੱਥੇ ਸਾਡੀ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ।”ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲੇ ਬਣਾਏ ਹਨ ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚ ਕਿਸਾਨਾਂ ਤੱਕ ਸਿੰਚਾਈ ਦੀਆਂ ਸਹੂਲਤਾਂ ਪਹੁੰਚ ਸਕਣ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਰਾਹੀਂ ਲਗਪਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਪੂਰੀਆਂ ਕਰ ਕੇ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ। ਨਹਿਰਾਂ ਅਤੇ ਨਦੀਆਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ।”ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਹੀ ਮਾੜੇ ਕਰਮਾਂ ਕਾਰਨ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂ ਲੋਕਾਂ ਵਿੱਚ ਜਾਣ ਤੋਂ ਝਿਜਕਦੇ ਹਨ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅਕਾਲੀ ਦਲ ਹੁਣ ਜੇਠਾਣੀਆਂ-ਦਰਾਣੀਆਂ ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਜਿੱਥੇ ਇੱਕ ਐਮ.ਪੀ. ਹੈ ਅਤੇ ਦੂਜੀ ਐਮ.ਐਲ.ਏ. ਹੈ। ਸੁਖਬੀਰ ਬਾਦਲ 2022 ਦੀ ਚੋਣ ਹਾਰ ਤੋਂ ਬਾਅਦ ਅਜੇ ਵੀ ਸਦਮੇ ਵਿੱਚ ਹਨ।”

ਇਹ ਵੀ ਪੜ੍ਹੋ 👉ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਅੱਗੇ ਕਿਹਾ, “ਜਦੋਂ ਮੇਰੇ ਵਿਰੋਧੀ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਕਰਨ ਵਿੱਚ ਅਸਫ਼ਲ ਰਹਿੰਦੇ ਹਨ, ਤਾਂ ਉਹ ਮੈਨੂੰ ਧਾਰਮਿਕ ਅਧਾਰ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਮੈਂ ਉਨ੍ਹਾਂ ਲਈ ਇੱਕ ਡਰਾਉਣਾ ਸੁਪਨਾ ਬਣ ਗਿਆ ਹਾਂ, ਇਸ ਲਈ ਉਨ੍ਹਾਂ ਨੇ ਹੁਣ ਮੈਨੂੰ ਧਾਰਮਿਕ ਤੌਰ ‘ਤੇ ਨਿਸ਼ਾਨਾ ਬਣਾਉਣਾ ਚੁਣਿਆ ਹੈ। ਉਹ ਰੋਜ਼ਾਨਾ ਫ਼ਰਜ਼ੀ ਵੀਡੀਓ ਬਣਾਉਂਦੇ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਵਾਇਰਲ ਕਰਦੇ ਹਨ।”ਮੁੱਖ ਮੰਤਰੀ ਨੇ ਸਾਫ਼ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਰੋਕ ਨਹੀਂ ਸਕਣਗੀਆਂ। ਉਨ੍ਹਾਂ ਭਰੋਸਾ ਦਿੱਤਾ, “ਮੈਂ ਬਿਜਲੀ, ਪਾਣੀ, ਸੜਕਾਂ, ਪਿੰਡਾਂ ਦੇ ਛੱਪੜਾਂ, ਆਮ ਆਦਮੀ ਕਲੀਨਿਕਾਂ, ਹਸਪਤਾਲਾਂ ਅਤੇ ਰੋਜ਼ਗਾਰ ਦੇ ਮੌਕਿਆਂ ਲਈ ਕੰਮ ਕਰਨਾ ਜਾਰੀ ਰੱਖਾਂਗਾ।”ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਇੱਕ ਤੋਂ ਬਾਅਦ ਇੱਕ ਦੋਸ਼ ਲਾ ਕੇ ਮੈਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ। ਪਰ ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਕਿਉਂ ਨਹੀਂ ਲਗਾਏ ਗਏ, ਜਦੋਂ ਉਨ੍ਹਾਂ ਨੇ ਖ਼ੁਦ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲੀ ਸੀ?”ਉਨ੍ਹਾਂ ਅੱਗੇ ਕਿਹਾ, “2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸੁਖਬੀਰ ਬਾਦਲ ਨੇ ਆਪਣੀਆਂ ਗਲਤੀਆਂ ਸਵੀਕਾਰ ਕੀਤੀਆਂ, ਗਲਤ ਕੰਮਾਂ ਨੂੰ ਮੰਨਿਆ, ਗੋਲੀਕਾਂਡ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਖ਼ਿਲਾਫ਼ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਉਨ੍ਹਾਂ ਖ਼ਿਲਾਫ਼ ਗੁਰਦੁਆਰਿਆਂ ਦੇ ਬਾਹਰ ਬਾਈਕਾਟ ਦੇ ਪੋਸਟਰ ਲਗਾਏ?”

ਇਹ ਵੀ ਪੜ੍ਹੋ 👉Punjab Govt ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ, ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ, “ਜਦੋਂ ਮੈਂ ਪਿੰਡਾਂ, ਜਨਤਕ ਇਕੱਠਾਂ ਅਤੇ ਰੈਲੀਆਂ ਵਿੱਚ ਜਾਂਦਾ ਹਾਂ ਤਾਂ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹਾ ਜਨਤਕ ਸਮਰਥਨ ਹਾਸਲ ਨਹੀਂ ਕਰ ਸਕਦੇ। ਇਸ ਲਈ ਤਿੰਨੋਂ ਪਾਰਟੀਆਂ ਨੇ ਮੈਨੂੰ ਧਾਰਮਿਕ ਆਧਾਰ ‘ਤੇ ਬਦਨਾਮ ਕਰਨ ਦੇ ਇੱਕੋ-ਇੱਕ ਮਕਸਦ ਨਾਲ ਹੱਥ ਮਿਲਾ ਲਿਆ ਹੈ। ਪਰ ਅੰਤ ਵਿੱਚ ਲੋਕ ਹੀ ਆਖਰੀ ਫੈਸਲਾ ਸੁਣਾਉਣਗੇ।”ਉਨ੍ਹਾਂ ਦੁਹਰਾਇਆ, “ਮੈਂ ਪੰਜਾਬ ਅਤੇ ਇਸ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਖੜ੍ਹਾ ਰਹਾਂਗਾ। ਉਹ ਜੋ ਮਰਜ਼ੀ ਕਰਨ, ਪਰ ਲੋਕ ਫੈਸਲਾ ਕਰਨਗੇ ਕਿ ਕੀ ਕੋਈ ਇਸ ਪੱਧਰ ਤੱਕ ਡਿੱਗ ਸਕਦਾ ਹੈ।”
ਵਾਇਰਲ ਹੋ ਰਹੀਆਂ ਵੀਡੀਓਜ਼ ਨੂੰ ਪੂਰੀ ਤਰ੍ਹਾਂ ਮਨਘੜਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਵਿਰੋਧੀਆਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਵੀਡੀਓਜ਼ ਪੂਰੀ ਤਰ੍ਹਾਂ ਫ਼ਰਜ਼ੀ ਅਤੇ ਮਨਘੜਤ ਹਨ। ਕਿਉਂਕਿ ਵਿਰੋਧੀ ਧਿਰ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਉਹ ਝੂਠੇ ਧਾਰਮਿਕ ਪ੍ਰਚਾਰ ਰਾਹੀਂ ਮੇਰੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਕਰ ਸਕਦੇ, ਇਸੇ ਕਰਕੇ ਉਹ ਅਜਿਹੀਆਂ ਸਾਜ਼ਿਸ਼ਾਂ ਘੜਦੇ ਰਹਿੰਦੇ ਹਨ। ਪੰਜਾਬ ਦੇ ਲੋਕ ਫੈਸਲਾ ਕਰਨਗੇ। ਮੈਂ ਲੋਕਾਂ ਦਾ ਹਾਂ ਅਤੇ ਉਨ੍ਹਾਂ ਦੇ ਵਿਚਕਾਰ ਹੀ ਰਹਾਂਗਾ।”

ਇਹ ਵੀ ਪੜ੍ਹੋ 👉ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ;ਮੇਅਰ ਮਹਿਤਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਨੌਜਵਾਨ ਆਗੂ ‘ਆਪ’ ‘ਚ ਸ਼ਾਮਲ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਤਿੰਨ ਸਿਆਸੀ ਪਾਰਟੀਆਂ ਉਨ੍ਹਾਂ ਖ਼ਿਲਾਫ਼ ਇਸ ਲਈ ਇੱਕਜੁੱਟ ਹੋਈਆਂ ਹਨ ਕਿਉਂਕਿ ਉਹ ਪੰਜਾਬ ਦੇ ਬੇਮਿਸਾਲ ਵਿਕਾਸ ਅਤੇ ਲੋਕਾਂ ਵੱਲੋਂ ਮਿਲ ਰਹੇ ਅਥਾਹ ਪਿਆਰ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ, “ਕਾਂਗਰਸ, ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਟੈਂਕ ਚੜ੍ਹਾਏ ਸਨ, ਅੱਜ ਸਾਡੇ ‘ਤੇ ਸਵਾਲ ਚੁੱਕ ਰਹੀ ਹੈ ਅਤੇ ਇਸ ਨੂੰ ਭਾਜਪਾ ਦਾ ਸਮਰਥਨ ਹਾਸਲ ਹੈ, ਜਿਸ ਨੇ ਇਸ ਘਿਨਾਉਣੇ ਅਪਰਾਧ ਵਿੱਚ ਕਾਂਗਰਸ ਦਾ ਸਾਥ ਦਿੱਤਾ ਸੀ। ਤੀਜੀ ਪਾਰਟੀ ਉਹ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੀ ਹੈ। ਤਿੰਨਾਂ ਦਾ ਇੱਕੋ ਇੱਕ ਏਜੰਡਾ ਹੈ, ਹਰ ਸੰਭਵ ਤਰੀਕੇ ਨਾਲ ਮੈਨੂੰ ਬਦਨਾਮ ਕਰਨਾ।”ਕਾਂਗਰਸ ‘ਤੇ ਤਨਜ਼ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸ ਇੱਕ ਖੇਰੂੰ-ਖੇਰੂੰ ਹੋਈ ਪਾਰਟੀ ਹੈ, ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗੀ। ਇਨ੍ਹਾਂ ਆਗੂਆਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਮਕਸਦ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”ਉਨ੍ਹਾਂ ਅੱਗੇ ਕਿਹਾ, “ਪਹਿਲਾਂ ਇਹ ਰਵਾਇਤੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਹੁਣ ਉਨ੍ਹਾਂ ਦੁਆਰਾ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ‘ਝਾੜੂ’ ਮੌਜੂਦ ਹੈ।”‘ਆਪ’ ਸਰਕਾਰ ਦੇ ਸਿਹਤ ਸੰਭਾਲ ਉਪਰਾਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਪਹਿਲੀ ਵਿਆਪਕ ਸਿਹਤ ਸੰਭਾਲ ਯੋਜਨਾ ਹੈ, ਜੋ ਪੰਜਾਬ ਦੇ ਹਰ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜੋ ਅਜਿਹੀ ਵਿਆਪਕ ਸਿਹਤ ਸਹੂਲਤ ਦੇ ਰਿਹਾ ਹੈ। ਇਸ ਯੋਜਨਾ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

लोकतंत्र की रक्षा के लिए दिया गया हर बलिदान राष्ट्र की अमूल्य धरोहर: मुख्यमंत्री नायब सिंह सैनी

👉आपातकाल भारतीय लोकतंत्र के इतिहास का सबसे काला अध्याय,...

हरियाणा विजन-2047 के तहत शिक्षा क्षेत्र में व्यापक सुधारों की तैयारी

👉मुख्यमंत्री नायब सिंह सैनी ने रोजगारपरक शिक्षा, आधुनिक तकनीक,...