WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਕੋਟਸ਼ਮੀਰ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਕੋਟਸ਼ਮੀਰ (ਬਠਿੰਡਾ), 5 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਨਜਦੀਕੀ ਪਿੰਡ ਕੋਟਸ਼ਮੀਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) (ਵਾਧੂ ਚਾਰਜ) ਨਰਿੰਦਰ ਸਿੰਘ ਦੀ ਅਗਵਾਈ ਹੇਠ ਵਿਸੇਸ ਕੈਂਪ ਲਗਾਇਆ ਗਿਆ। ਇਸ ਮੌਕੇ ਸ੍ਰੀ ਨਰਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ।

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਕੈਂਪ ਦੌਰਾਨ ਪਿੰਡ ਕੋਟਸ਼ਮੀਰ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

 

Related posts

ਮਾਪਿਆਂ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਨਾਮ ਵੀ ਸ਼ੁਭਦੀਪ ਰੱਖਿਆ

punjabusernewssite

ਬਠਿੰਡਾ ਨਿਗਮ ਦੀ ਸੱਤਾ ਹਾਸਲ ਕਰਨ ਲਈ ਮਨਪ੍ਰੀਤ ਬਾਦਲ ਤੇ ਕਾਂਗਰਸ ਵਿਚਕਾਰ ‘ਸ਼ਹਿ-ਮਾਤ’ ਦੀ ਖੇਡ ਸ਼ੁਰੂ

punjabusernewssite

ਸੀਨੀਅਰ ਆਗੂਆਂ ਨੂੰ ਵਜ਼ਾਰਤ ’ਚੋਂ ਬਾਹਰ ਰੱਖਣ ਦੀ ਨੀਤੀ ਦੀ ਪੰਜਾਬ ’ਚ ਚਰਚਾ

punjabusernewssite