ਡੀਏਪੀ ਖਾਦ ਦੀ ਨਾਜਾਇਜ਼ ਜਮ੍ਹਾਂਖੋਰੀ ਨੂੰ ਲੈ ਕੇ ਪੈਸਟੀਸਾਈਡ ਦੁਕਾਨਾਂ, ਗੋ‌ਦਾਮਾਂ ਅਤੇ ਸੁਸਾਇਟੀ‌ਆਂ ਦੀ ਕੀਤੀ ਜਾ ਰਹੀ ਹੈ ਲਗਾਤਾਰ ਚੈਕਿੰਗ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 17 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਡੀਏਪੀ ਖਾਦ ਅਤੇ ਹੋਰਨਾਂ ਖਾਦਾਂ ਦੀ ਨਜਾਇਜ਼ ਜਮਾਖੋਰੀ ਨੂੰ ਲੈ ਕੇ ਪੈਸਟੀਸਾਈਡ ਗੋਦਾਮਾਂ ਅਤੇ ਸੁਸਾਇਟੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ।

ਇਹ ਵੀ ਪੜ੍ਹੋਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ ਜਾਂ ਫਿਰ 98555-01076 ‘ਤੇ ਵ੍ਹਟਸਐਪ ਕਰੋ।

ਇਹ ਵੀ ਪੜ੍ਹੋਮਾਨਸਾ ਦੀ ਧੀ ਨੇ ਕਨੇਡਾ ਦੀ ਫੈਡਰਲ ਪੁਲੀਸ ਅਫ਼ਸਰ ਬਣਕੇ ਮਾਪਿਆਂ ਦੇ ਨਾਂ ਚਮਕਾਇਆ

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ.ਏ.ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ। ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟਿ੍ਰਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...