13 Views
ਚੰਡੀਗੜ੍ਹ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ‘ਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਉਨ੍ਹਾਂ ਦੀ ਚੋਣ ਨੂੰ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਵਿਕਰਮਜੀਤ ਸਿੰਘ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਸਨ।
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ। ਹੁਣ ਇਸ ਪਟੀਸ਼ਨ ‘ਤੇ 6 ਅਗਸਤ ਨੂੰ ਸੁਣਵਾਈ ਹੋਵੇਗੀ।
Share the post "ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਦਾਇਰ ਹੋਈ ਪਟੀਸ਼ਨ, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾਂ?"