ਮੁੜ ਮਹਿੰਗਾਈ ਦੀ ਪਈ ਮਾਰ; 9 ਦਿਨਾਂ ‘ਚ ਤੀਜ਼ੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

Date:

spot_img

👉ਆਪ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਕਸਿਆ ਤੰਜ਼
Punjab News: petrol diesel rate hike; ਪੱਛਮੀ ਬੰਗਾਲ ਸਮੇਤ ਦੇਸ ਦੇ ਪੰਜ ਸੂਬਿਆਂ ਵਿਚ ਹੋਈਆਂ ਚੋਣਾਂ ਤੋਂ ਬਾਅਦ ਆਮ ਲੋਕਾਂ ਨੂੰ ਲਗਾਤਾਰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਪਿਛਲੇ 9 ਦਿਨਾਂ ਵਿਚ ਤੇਲ ਕੰਪਨੀਆਂ ਨੇ ਮੁੜ Petrol-Diesel ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਨੂੰ ਝਟਕਾ ਦਿੱਤਾ ਹੈ। ਬੀਤੀ ਅੱਧੀ ਰਾਤ ਤੋਂ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ। ਲਗਾਤਾਰ ਤੇਲ ਵਿਚ ਹੋਏ ਵਾਧੇ ਕਾਰਨ ਇਸਦੇ ਨਾਲ ਜੁੜੀਆਂ ਦੂਜੀਆਂ ਵਸਤੂਆਂ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ।

ਇਹ ਵੀ ਪੜ੍ਹੋ 👉CM Bhagwant Mann ਅੱਜ ਜੇਲ੍ਹ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣਗੇ

ਉਧਰ, ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਉੱਪਰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਤੰਜ਼ ਕਸਿਆ ਹੈ। ਆਪਣੇ ਸੋਸਲ ਮੀਡੀਆ ‘ਤੇ ਸ਼੍ਰੀ ਸਿਸੋਦੀਆ ਨੇ ਲਿਖਿਆ ਹੈ ਕਿ, ‘‘ਦਸ ਦਿਨਾਂ ਵਿਚ ਪੈਟਰੋਲ-ਡੀਜਲ ਦੀਆਂ ਕੀਮਤਾਂ ਦੇ ਰੇਟ 5 ਰੁਪਏ ਵਧਾ ਦਿੱਤੇ ਗਏ, ਮੋਦੀ ਜੀ ਕੁੱਝ ਕਰੀਏ। ਤੁਸੀਂ ਕਦੋਂ ਤੱਕ ਟੌਫੀਆਂ ਅਤੇ ਲਾਲੀਪੌਪ ਦੀਆਂ ਰੀਲਾਂ ਦਿਖਾ ਕੇ ਆਪਣੀਆਂ ਅਸਫਲਤਾਵਾਂ ਤੋਂ ਦੇਸ਼ ਦਾ ਧਿਆਨ ਭਟਕਾਓਗੇ?ਤੁਸੀਂ ਕਦੋਂ ਤੱਕ ਈਡੀ ਅਤੇ ਸੀਬੀਆਈ ਦੀ ਮਦਦ ਨਾਲ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਵਾਓਗੇ?ਕੁਝ ਕਰੋ! ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਹੋ!”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...