Amritsar News: ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (PHRO) ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਹਿਰਾਸਤ ਵਿੱਚ ਬੀ.ਐਸ.ਐਫ. ਦੇ ਜਵਾਨ ਜਸਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ‘ਤੇ ਡੂੰਘੀ ਚਿੰਤਾ ਅਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਘਟਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਅਤੇ ਹਿਰਾਸਤੀ ਤਸ਼ੱਦਦ (Custodial Torture) ਦਾ ਗੰਭੀਰ ਮਾਮਲਾ ਜਾਪਦੀ ਹੈ। ਉਨ੍ਹਾਂ ਜੰਮੂ ਤੋਂ ਗ੍ਰਿਫਤਾਰ ਕੀਤੇ ਗਏ ਜਵਾਨ ਨੂੰ ਅੰਮ੍ਰਿਤਸਰ ਲਿਆਉਣਾ ਅਤੇ ਪਰਿਵਾਰ ਨੂੰ ਗ੍ਰਿਫਤਾਰੀ ਦੇ ਕਾਰਨਾਂ ਬਾਰੇ ਹਨੇਰੇ ਵਿੱਚ ਰੱਖਣਾ ਕਾਨੂੰਨੀ ਪ੍ਰਕਿਰਿਆਵਾਂ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ ਅੱਜ ਖਤਮ ਹੋ ਸਕਦਾ ਹੈ ਸਮਾਣਾ ਧਰਮ ਯੁੱਧ ਮੋਰਚਾ, ਟਾਵਰ ‘ਤੇ ਬੈਠਾ ਹੈ ਗੁਰਜੀਤ ਸਿੰਘ ਖਾਲਸਾ
ਇਸਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਕੁੱਟਮਾਰ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਦੋਸ਼ ਬੇਹੱਦ ਗੰਭੀਰ ਹਨ। ਇੱਕ ਦੇਸ਼ ਦੀ ਸੇਵਾ ਕਰਨ ਵਾਲੇ ਜਵਾਨ ਨਾਲ ਅਜਿਹਾ ਵਤੀਰਾ ਕਿਸੇ ਵੀ ਸੱਭਿਅਕ ਸਮਾਜ ਵਿੱਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਵਿਚ ਐਨ.ਸੀ.ਬੀ. ਅਧਿਕਾਰੀਆਂ ਵੱਲੋਂ ਚੁੱਪ ਧਾਰੀ ਰੱਖਣੀ ਅਤੇ ਪਰਿਵਾਰ ਨੂੰ ਜਾਣਕਾਰੀ ਨਾ ਦੇਣਾ ਦਾਲ ਵਿੱਚ ਕੁਝ ਕਾਲਾ ਹੋਣ ਦਾ ਸ਼ੱਕ ਪੈਦਾ ਕਰਦਾ ਹੈ। ਸੰਗਠਨ ਦੇ ਇਸ ਮਾਮਲੇ ਦੀ ਨਿਆਇਕ ਜਾਂਚ (Judicial Enquiry) ਦੀ ਮੰਗ ਕੀਤੀ ਹੈ ਤੇ ਪੋਸਟਮਾਰਟਮ ਦੀ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਮਾਹਿਰ ਡਾਕਟਰਾਂ ਦੇ ਪੈਨਲ ਰਾਹੀਂ ਹੀ ਜਾਂਚ ਮੁਕੰਮਲ ਕੀਤੀ ਜਾਵੇ।
ਇਹ ਵੀ ਪੜ੍ਹੋ ਗਗਨਦੀਪ ਰੰਧਾਵਾਂ ਆਤ.ਮਹੱ/ਤਿਆ ਕੇਸ; ਸਾਬਕਾ ਮੰਤਰੀ ਸਮੇਤ 3 ਵਿਰੁਧ ਪਰਚਾ ਦਰਜ਼
ਜੇਕਰ ਪੋਸਟਮਾਰਟਮ ਰਿਪੋਰਟ ਵਿੱਚ ਤਸ਼ੱਦਦ ਦੀ ਪੁਸ਼ਟੀ ਹੁੰਦੀ ਹੈ, ਤਾਂ ਸਬੰਧਤ ਐਨ.ਸੀ.ਬੀ. ਅਧਿਕਾਰੀਆਂ ਵਿਰੁੱਧ ਤੁਰੰਤ ਧਾਰਾ 302 (ਕਤਲ) ਤਹਿਤ ਮਾਮਲਾ ਦਰਜ ਕੀਤਾ ਜਾਵੇ।ਨਾਲ ਹੀ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਸ਼ ਨੂੰ ਪੂਰੇ ਸਨਮਾਨ ਸਹਿਤ ਉਨ੍ਹਾਂ ਦੇ ਜੱਦੀ ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ।PHRO ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਸ ਮਾਮਲੇ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਲੈ ਕੇ ਜਾਵੇਗੀ ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ।ਇਸ ਬਿਆਨ ਵਿਚ ਜਸਟਿਸ ਰਣਜੀਤ ਸਿੰਘ ,ਡਾ ਪਿਆਰਾ ਲਾਲ ਗਰਗ,ਸਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ, ਜਸਪਾਲ ਸਿੰਘ ਸਿਧੂ. ਸਰਬਜੀਤ ਸਿੰਘ ਵੇਰਕਾ,ਸ ਹਮੀਰ ਸਿੰਘ, ਮਾਲਵਿੰਦਰ ਸਿੰਘ ਮਾਲੀ ਅਤੇ ਡਾ ਖੁਸ਼ਹਾਲ ਸਿੰਘ ਨਾਮ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




