ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸ਼ੁਰੂ

0
4
PICTURE BY ASHISH MITTAL
48 Views

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ ਸਮੇਤ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਨੋਜਵਾਨਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 39481 ਪੋਸਟਾਂ ਐਸਐਸਸੀ (ਜੀਡੀ) (ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਏਐਸਐਸਏਐਮ ਰਾਈਫਲਸ (ਏਆਰ), ਐਸਐਸਐਫ ਐਂਡ ਐਨਸੀਬੀ ਈਟੀਸੀ) ਦੇ ਲਿਖਤੀ ਪੇਪਰ ਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਨੋਜਵਾਨਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੋਸਟਾਂ ਲਈ ਆਨ-ਲਾਈਨ ਅਪਲਾਈ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋਆਂ ਅਤੇ ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ ਆਦਿ ਦਸਤਾਵੇਜ਼ ਲੈ ਕੇ ਜ਼ਿਲ੍ਹੇ ਅਧੀਨ ਪੈਂਦੇ

ਮਾਲਵਾ ਕਾਲਜ ਬਠਿੰਡਾ ਵੱਲੋਂ ਵਿਦਿਆਰਥੀਆਂ ਲਈ ਫਨ ਵਰਲਡ ਇਕ ਰੋਜਾ ਮਨੋਰੰਜਨ ਮੇਲੇ ਦਾ ਆਯੋਜਨ

ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਕੈਂਪ ’ਚ 18 ਸਤੰਬਰ 2024 ਨੂੰ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਪੰਜਾਬ ਸਰਕਾਰ ਦਾ ਅਦਾਰਾ ਹੈ। ਇੱਥੇ ਨੌਜਵਾਨਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾ ਨਹੀਂ ਕੀਤਾ ਜਾਂਦਾ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

LEAVE A REPLY

Please enter your comment!
Please enter your name here