ਪਲੇਸਮੈਂਟ ਕੈਂਪ 21 ਨਵੰਬਰ ਨੂੰ : ਡਿਪਟੀ ਕਮਿਸ਼ਨਰ

0
18

ਬਠਿੰਡਾ, 19 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 21 ਨਵੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਐਸ.ਬੀ.ਆਈ. ਲਾਈਫ ਵੱਲੋਂ ਇੰਸੋਰੈਂਸ ਅਡਵਾਈਜ਼ਰ ਤੇ ਸੇਲਜ਼ ਮੈਨੇਜਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੋਣੀ ਜ਼ਰੂਰੀ ਹੈ ਅਤੇ ਉਮਰ ਹੱਦ 20 ਤੋਂ 40 ਸਾਲ ਹੋਣੀ ਲਾਜ਼ਮੀ ਹੈ।

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਇਸ ਮੌਕੇ ਰੋਜਗਾਰ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਤਨਖਾਹ 18 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ। ਪ੍ਰਾਰਥੀ ਕੋਲ ਆਪਣਾ ਬਾਈਕ, ਡਰਾਇਵਿੰਗ ਲਾਈਸੈਂਸ ਤੇ ਸਮਾਰਟ ਫੋਨ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਨਾਲ ਬਾਈਓਡਾਟਾ, ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਪੈਨ ਕਾਰਡ ਆਦਿ ਲੈ ਕੇ ਇੰਟਰਵਿਊ ਲਈ ਮਿਤੀ 21 ਨਵੰਬਰ 2024 ਨੂੰ ਸਵੇਰੇ 09.30 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ ਸਿਵਲ ਲਾਈਨ ਵਿਖੇ ਪਹੁੰਚ ਸਕਦੇ ਹਨ।ਇਸ ਤੋਂ ਇਲਾਵਾ ਪ੍ਰਾਰਥੀ ਰੋਜਗਾਰ ਵਿਭਾਗ ਵੱਲੋਂ ਚਲਾਈ ਜਾ ਰਹੀ ਵੈਬਸਾਈਟ www.pgrkam.com ’ਤੇ ਆਪਣੀ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਉਣ ਤਾਂ ਜੋ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਸਬੰਧੀ ਪ੍ਰਾਰਥੀਆਂ ਨੂੰ ਜਾਣਕਾਰੀ ਪ੍ਰਾਪਤ ਹੋ ਸਕੇ।

 

LEAVE A REPLY

Please enter your comment!
Please enter your name here