Bathinda News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਮਿੰਨੀ ਸਕੱਤਰੇਤ ਦੀ ਸੁੰਦਰਤਾ ਨੂੰ ਵਧਾਉਣ ਲਈ ਬੋਤਲ ਪਾਮ ਦੇ ਪੌਦੇ ਲਗਾਏ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਦੇ ਜਿਥੇ ਸੁੰਦਰਤਾ ਨੂੰ ਵਧਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਉਥੇ ਪੌਦਿਆਂ ਦੀ ਸਥਾਪਨਾ ਨਾਲ ਆਲਾ-ਦੁਆਲਾ ਸਾਫ-ਸੁਥਰਾ ਤੇ ਗੰਦਗੀ ਮੁਕਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦਾ ਪਾਲਣਾ ਪੋਸ਼ਣ ਵੀ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਸਾਫ-ਸਫਾਈ ਦੀ ਮਹੱਤਤਾ ਸਾਨੂੰ ਸਮਝਣੀ ਪਵੇਗੀ ਤੇ ਹਰ ਇਕ ਵਿਅਕਤੀ ਲਈ ਸਾਫ-ਸੁਥਰਾ ਮਾਹੌਲ ਕਾਇਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਬੂਟੇ ਲਗਾਏ ਜਾਣ ਅਤੇ ਸਾਫ-ਸਫਾਈ ਰੱਖੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿੱਜੀ ਸਹਾਇਕ ਸ਼੍ਰੀ ਭੂਸ਼ਨ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਿੱਜੀ ਸਹਾਇਕ ਰਿਸ਼ੂ ਬਾਂਸਲ ਤੋਂ ਇਲਾਵਾ ਸ਼੍ਰੀ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।