ਮਿੰਨੀ ਸਕੱਤਰੇਤ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਲਗਾਏ ਪੌਦੇ

Date:

spot_img

Bathinda News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਮਿੰਨੀ ਸਕੱਤਰੇਤ ਦੀ ਸੁੰਦਰਤਾ ਨੂੰ ਵਧਾਉਣ ਲਈ ਬੋਤਲ ਪਾਮ ਦੇ ਪੌਦੇ ਲਗਾਏ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਦੇ ਜਿਥੇ ਸੁੰਦਰਤਾ ਨੂੰ ਵਧਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਉਥੇ ਪੌਦਿਆਂ ਦੀ ਸਥਾਪਨਾ ਨਾਲ ਆਲਾ-ਦੁਆਲਾ ਸਾਫ-ਸੁਥਰਾ ਤੇ ਗੰਦਗੀ ਮੁਕਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦਾ ਪਾਲਣਾ ਪੋਸ਼ਣ ਵੀ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਸਾਫ-ਸਫਾਈ ਦੀ ਮਹੱਤਤਾ ਸਾਨੂੰ ਸਮਝਣੀ ਪਵੇਗੀ ਤੇ ਹਰ ਇਕ ਵਿਅਕਤੀ ਲਈ ਸਾਫ-ਸੁਥਰਾ ਮਾਹੌਲ ਕਾਇਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਬੂਟੇ ਲਗਾਏ ਜਾਣ ਅਤੇ ਸਾਫ-ਸਫਾਈ ਰੱਖੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿੱਜੀ ਸਹਾਇਕ ਸ਼੍ਰੀ ਭੂਸ਼ਨ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਿੱਜੀ ਸਹਾਇਕ ਰਿਸ਼ੂ ਬਾਂਸਲ ਤੋਂ ਇਲਾਵਾ ਸ਼੍ਰੀ ਕਰਮਜੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਸੜਕ ਹਾਦਸੇ ਚ ਅੱਠ ਲੋਕਾਂ ਦੀ ਮੌ+ਤ ,15 ਗੰਭੀਰ ਜਖਮੀ

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ...

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...