ਖਿਡਾਰੀ ਗੁਰਸੇਵਕ ਸਿੰਘ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸਵਾਗਤ

Date:

spot_img

Ferozepur News:2025 ਏਸ਼ੀਅਨ ਰੋਇੰਗ ਇੰਡੋਰ ਚੈਂਪੀਅਨਸ਼ਿਪ ਖੇਡਾਂ ਜੋ ਕਿ 28 ਮਈ ਤੋਂ 30 ਮਈ 2025 ਤੱਕ ਸਥਾਨ ਪਤਾਇਆ (ਥਾਈਲੈਂਡ) ਵਿੱਚ ਹੋਈਆਂ ਸਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਫਿਰੋਜ਼ਪੁਰ ਪਹੁੰਚਣ ਤੇ ਖਿਡਾਰੀ ਗੁਰਸੇਵਕ ਸਿੰਘ ਦਾ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸਿਮਰਨਜੀਤ ਸਿੰਘ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਗਿਆ|ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਦੇ ਪਿਤਾ ਉਦੇ ਚੰਦ ਦਹੀਯਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਸਹਾਇਕ ਕਮਿਸ਼ਨਰ(ਅੰਡਰ ਟ੍ਰੇਨਿੰਗ) ਸਿਮਰਨਜੀਤ ਸਿੰਘ ਨੇ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਦਾ ਰੋਇੰਗ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਫਿਰੋਜਪੁਰ ਛਾਉਣੀ ਬੱਸ ਸਟੈਂਡ ਪੁੱਜਣ ’ਤੇ ਬਹੁਤ ਖੁਸ਼ੀ ਹੋਈ ਹੈ।

ਇਹ ਵੀ ਪੜ੍ਹੋ  ਕੈਨੇਡਾ ਦੀ ਸਰਕਾਰ ਨੇ ਲਿਆਂਦਾ ਨਵਾਂ ਕਾਨੂੰਨ; ਹੁਣ ਸੌਖੀ ਨਹੀਂ ਮਿਲੇਗੀ ‘ਸ਼ਰਨ’

ਉਹਨਾਂ ਕਿਹਾ ਕਿ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਗੁਰਸੇਵਕ ਸਿੰਘ ਨੇ ਥਾਈਲੈਂਡ ਵਿੱਚ ਹੋਈਆਂ ਗੇਮਾਂ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਮ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੀ ਵੀ ਮੁੱਖ ਤਰਜੀਹ ਰਹੀ ਹੈ ਕਿ ਖਿਡਾਰੀ ਵੱਡੀਆਂ ਵੱਡੀਆਂ ਗੇਮਾਂ ਵਿੱਚ ਮੱਲਾਂ ਮਾਰਨ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਖਿਡਾਰੀਆਂ ਨੂੰ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੈਕਟਿਸ ਵਾਸਤੇ ਖੇਡ ਮੈਦਾਨ ਬਣਾ ਕੇ ਦੇ ਰਹੀ ਹੈ। ਉਹਨਾਂ ਕਿਹਾ ਕਿ ਖਿਡਾਰੀ ਦੇਸ਼ ਦਾ ਮਾਣ ਹੁੰਦੇ ਹਨ ਅਤੇ ਇਹਨਾਂ ਖਿਡਾਰੀਆਂ ਵੱਲੋਂ ਹੀ ਬਾਹਰਲੇ ਮੁਲਕਾਂ ਵਿੱਚ ਜਾ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਇਸ ਮੌਕੇ ਖਿਡਾਰੀ ਅਤੇ ਉਨਾਂ ਦੇ ਪਰਿਵਾਰ ਵਾਲਿਆਂ, ਕੋਚ ਸਾਹਿਬਾਨਾਂ ਨੂੰ ਇਸ ਵੱਡੀ ਜਿੱਤ ਦੀ ਪ੍ਰਾਪਤੀ ਤੇ ਵਧਾਈ ਦਿੱਤੀ|

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਇੱਕ ਭਿਆਨਕ ਸ.ੜਕ ਹਾ+ਦਸੇ ਵਿਚ 6 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ+ਤ

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਮਾਲਾ ਰਹੀਮੇ ਕੇ ਦਾ ਖੇਡ ਰੋਇੰਗ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਉਣ ਤੇ ਪੂਰੇ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ|ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਖਿਡਾਰੀਆਂ ਨੂੰ ਚੰਗੇ ਕੋਚ ਅਤੇ ਚੰਗਾ ਖੇਡ ਗਰਾਊਂਡ ਮੁਹਈਆ ਕਰਵਾਇਆ ਗਿਆ ਹੈ ਤਾਂ ਜੋ ਖਿਡਾਰੀ ਆਪਣੀ ਚੰਗੀ ਤਰ੍ਹਾਂ ਤਿਆਰੀ ਕਰਕੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣੇ ਜਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ|ਉਹਨਾਂ ਕਿਹਾ ਕਿ ਖਿਡਾਰੀ ਗੁਰਸੇਵਕ ਸਿੰਘ ਦੀ ਇਸ ਜਿੱਤ ਤੇ ਉਹਨਾਂ ਨੂੰ ਪੂਰਾ ਮਾਣ ਹੈ|ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਤੋਂ ਇਲਾਵਾ ਖੇਡ ਜਗਤ ਦੇ ਪ੍ਰੇਮੀ ਅਤੇ ਕੋਚ ਸਾਹਿਬਾਨ ਹਾਜ਼ਰ ਸਨ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...