ਹਾਕੀ ਤੇ ਸਾਫਟਬਾਲ ਦੇ ਰੋਚਕ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਇਆ ਦਮਖਮ

Date:

spot_img

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਟੂਰਨਾਮੈਂਟ ਦੇ ਦੂਜੇ ਦਿਨ ਹਾਕੀ ਅਤੇ ਸਾਫਟਬਾਲ ਦੇ ਰੋਚਕ ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸਟੇਟ ਟੂਰਨਾਮੈਂਟ ਕਮੇਟੀ ਦੇ ਮੈਂਬਰ ਸ੍ਰੀ ਹਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਪਟਿਆਲਾ, ਨੇ ਸੇਂਟ ਜੇਵਿਅਰ ਸਕੂਲ ਬਠਿੰਡਾ ਅਤੇ ਹਾਕੀ ਟਰਫ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਬਠਿੰਡਾ ਪਹੁੰਚਣ ’ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ, ਕਨਵੀਨਰ ਸ੍ਰੀ ਰਣਧੀਰ ਸਿੰਘ, ਸ੍ਰੀ ਜਗਮੋਹਨ ਸਿੰਘ ਅਤੇ ਸ੍ਰੀ ਰਹਿੰਦਰ ਸਿੰਘ ਵੱਲੋਂ ਬੁੱਕੇ ਭੇਟ ਕਰਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਫਟਬਾਲ ਸਿਰਫ਼ ਇੱਕ ਖੇਡ ਨਹੀਂ, ਸਗੋਂ ਹਿੰਮਤ, ਫੁਰਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਨ ਵਾਲੀ ਖੇਡ ਹੈ। ਇਸ ਖੇਡ ਵਿੱਚ ਹਰ ਗੇਂਦ, ਹਰ ਦੌੜ ਅਤੇ ਹਰ ਪਲ ਖਿਡਾਰੀਆਂ ਦੀ ਮਿਹਨਤ, ਕਾਬਲੀਅਤ ਅਤੇ ਹੌਸਲੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਬਹਿਰੀਨ ਵਾਲੀ ‘ਬੀਬੀ’ ਨੇ ਅਕਾਲੀ ਦਲ(ਬਾਦਲ) ਤੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫ਼ਸਾਇਆ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਮੈਦਾਨ ਵਿੱਚ ਪੂਰੀ ਤਾਕਤ ਅਤੇ ਸਮਰੱਥਾ ਨਾਲ ਖੇਡਦਿਆਂ ਆਪਣੀ ਟੀਮ ਲਈ ਸਰਵੋਤਮ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਪੂਰੀ ਮਿਹਨਤ, ਹੌਸਲੇ ਅਤੇ ਖੇਡ ਭਾਵਨਾ ਨਾਲ ਮੁਕਾਬਲਾ ਕਰਨਾ ਹੀ ਅਸਲ ਜਿੱਤ ਹੈ। ਉਨ੍ਹਾਂ ਕਿਹਾ ਕਿ ਸਾਫਟਬਾਲ ਸਾਨੂੰ ਮਿਲਜੁਲ ਕੇ ਅੱਗੇ ਵਧਣ ਅਤੇ ਇੱਕ-ਦੂਜੇ ਦਾ ਸਾਥ ਦੇਣ ਦੀ ਸਿੱਖਿਆ ਦਿੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਹਾਜ਼ਰ ਸਮੁੱਚੀ ਟੀਮ ਵੱਲੋਂ ਮੁੱਖ ਮਹਿਮਾਨ ਸ੍ਰੀ ਹਰਿੰਦਰ ਸਿੰਘ ਗਰੇਵਾਲ ਨੂੰ ਪੌਦਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਅੱਜ ਹੋਏ ਹਾਕੀ ਮੁਕਾਬਲਿਆਂ ਵਿੱਚ ਵੱਖ-ਵੱਖ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੁਧਿਆਣਾ ਨੇ ਗੁਰਦਾਸਪੁਰ ਨੂੰ 7-0 ਨਾਲ, ਪੀ.ਆਈ.ਐਸ. ਮੋਹਾਲੀ ਨੇ ਮਾਨਸਾ ਨੂੰ 13-0 ਨਾਲ, ਮਲੇਰਕੋਟਲਾ ਨੇ ਅੰਮ੍ਰਿਤਸਰ ਨੂੰ 11-1 ਨਾਲ, ਤਰਨਤਾਰਨ ਵਿੰਗ ਨੇ ਫਰੀਦਕੋਟ ਨੂੰ 3-0 ਨਾਲ, ਸੰਗਰੂਰ ਨੇ ਮੁਕਤਸਰ ਨੂੰ 2-0 ਨਾਲ ਅਤੇ ਬਠਿੰਡਾ ਨੇ ਤਰਨਤਾਰਨ ਨੂੰ 2-0 ਨਾਲ ਹਰਾਇਆ।

ਇਹ ਵੀ ਪੜ੍ਹੋ  Bhagwant Singh Mann Govt ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਪੀ.ਆਈ.ਐਸ. ਬਾਦਲ ਅਤੇ ਮੋਗਾ ਵਿਚਕਾਰ ਮੁਕਾਬਲਾ 0-0 ਨਾਲ ਬਰਾਬਰ ਰਿਹਾ, ਜਦਕਿ ਫਰੀਦਕੋਟ ਅਤੇ ਅੰਮ੍ਰਿਤਸਰ ਦੀਆਂ ਟੀਮਾਂ 2-2 ਨਾਲ ਬਰਾਬਰੀ ’ਤੇ ਰਹੀਆਂ।ਅੰਡਰ-14 ਲੜਕਿਆਂ ਦੇ ਸਾਫਟਬਾਲ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਫਿਰੋਜ਼ਪੁਰ ਨੇ ਪਟਿਆਲਾ ਨੂੰ 5-4 ਨਾਲ, ਫਾਜ਼ਿਲਕਾ ਨੇ ਜਲੰਧਰ ਨੂੰ 7-2 ਨਾਲ, ਸੰਗਰੂਰ ਨੇ ਮੋਗਾ ਨੂੰ 11-1 ਨਾਲ ਅਤੇ ਫਿਰੋਜ਼ਪੁਰ ਨੇ ਮੋਹਾਲੀ ਨੂੰ 9-0 ਨਾਲ ਹਰਾਇਆ। ਇਸ ਤੋਂ ਇਲਾਵਾ ਪਟਿਆਲਾ ਨੇ ਮੋਹਾਲੀ ਨੂੰ 9-0 ਨਾਲ ਹਰਾ ਕੇ ਜਿੱਤ ਦਰਜ ਕੀਤੀ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਕਾਬਲੀਅਤ, ਮਿਹਨਤ ਅਤੇ ਜਿੱਤ ਲਈ ਪੂਰਾ ਜ਼ੋਰ ਲਗਾਇਆ।ਇਸ ਮੌਕੇ ਹਰਜਿੰਦਰ ਸਿੰਘ ਲੈਕਚਰਾਰ ਫਿਜ਼ੀਕਲ, ਜਗਦੀਸ਼ ਕੁਮਾਰੀ ਲੈਕਚਰਾਰ ਫਿਜ਼ੀਕਲ, ਗੁਰਿੰਦਰਜੀਤ ਸਿੰਘ ਡੀ.ਪੀ.ਈ., ਰੇਸ਼ਮ ਸਿੰਘ ਡੀ.ਪੀ.ਈ., ਸੰਦੀਪ ਕੌਰ ਡੀ.ਪੀ.ਈ., ਰਾਜਪ੍ਰੀਤ ਕੌਰ ਪੀ.ਟੀ.ਆਈ., ਸਰਬਜੀਤ ਕੌਰ ਡੀ.ਪੀ.ਈ. ਅਤੇ ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਹੋਰ ਖੇਡ ਅਧਿਆਪਕ ਅਤੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ...

ਚਹਿਲ ਤੇ ਭੁੱਚਰ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ, ਅੰਡਰ-17 ਵਾਲੀਬਾਲ ਸਮੈਸਿੰਗ ’ਚ ਰੋਮਾਂਚਕ ਮੁਕਾਬਲੇ ਜਾਰੀ

Mansa News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ...