ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

Date:

spot_img

Punjab News: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੂਬੇ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਖਾਸ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ (ਸੀਆਈ)ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨ ਤੋਂ ਮੰਗਵਾਈ ਇਸ ਖੇਪ ਵਿਚ 2 ਹੈਡ ਗ੍ਰਨੇਡ ਅਤੇ 2 ਪਿਸਤੌਲ ਵੀ ਸ਼ਾਮਲ ਹਨ, ਜਿਸਦੇ ਨਾਲ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ।

ਇਹ ਵੀ ਪੜ੍ਹੋ  ਦੇਹ ਵਪਾਰ ਦੇ ਦੋਸਾਂ ਹੇਠ ਮੋਗਾ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ ਹੋਟਲਾਂ ਵਿਰੁਧ ਵੱਡੀ ਕਾਰਵਾਈ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ।ਦੱਸਣਯੋਗ ਹੈ ਕਿ, 1 ਅਪ੍ਰੈਲ, 2025 ਨੂੰ ਪਟਿਆਲਾ ਦੇ ਪੁਲਿਸ ਚੌਕੀ ਬਾਦਸ਼ਾਹਪੁਰ ਅਤੇ 6 ਅਪ੍ਰੈਲ, 2025 ਨੂੰ ਹਰਿਆਣਾ ਦੇ ਪੁਲਿਸ ਚੌਕੀ ਅਜੀਮਗੜ੍ਹ ’ਤੇ ਗ੍ਰਨੇਡ ਹਮਲੇ ਹੋਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਬੀ.ਕੇ.ਆਈ. ਦੇ ਕਾਰਕੁਨਾਂ – ਹੈਪੀ ਪਾਸੀਆਂ, ਮਨੂ ਅਗਵਾਨ ਅਤੇ ਗੋਪੀ ਨਵਾਸ਼ਹਿਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਨ੍ਹਾਂ ਅੱਤਵਾਦੀ ਕਾਰਵਾਈਆਂ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜ੍ਹੋ ਜੀਵਨਜੋਤ ਪ੍ਰਾਜੈਕਟ 2.0; ਮਾਨ ਸਰਕਾਰ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ:ਡਾ ਬਲਜੀਤ ਕੌਰ

ਡੀਜੀਪੀ ਨੇ ਕਿਹਾ, ‘‘ਇਸ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰਕੇ, ਪੰਜਾਬ ਪੁਲਿਸ ਨੇ ਰਾਜ ਵਿੱਚ ਪੁਲਿਸ ਅਦਾਰਿਆਂ ’ਤੇ ਹੋਏ ਗ੍ਰਨੇਡ ਹਮਲਿਆਂ ਦੀਆਂ ਦੋਵੇਂ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਹੈਂਡਲਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਲੌਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਾਡਿਊਲ ਪੰਜਾਬ ਵਿੱਚ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਦੋਂ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਵਿਅਕਤੀਆਂ ਨੇ ਕਬੂਲਿਆ ਹੈ ਕਿ ਦੋਵਾਂ ਪੁਲਿਸ ਅਦਾਰਿਆਂ ’ਤੇ ਹਮਲਿਆਂ ਦੀ ਯੋਜਨਾ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਣਾਈ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਪੁਲਿਸ ਦੀ ਹਿਰਾਸਤ ਵਿੱਚ ਹੈ।ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਸਟਰਮਾਈਂਡ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਾਦਸ਼ਾਹਪੁਰ ਹਮਲੇ ਵਿੱਚ ਸ਼ਾਮਲ ਹੋਣ ਬਦਲੇ ਸੰਦੀਪ ਸਿੰਘ ਉਰਫ਼ ਦੀਪੂ ਨੂੰ 3-4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਦੋਂ ਕਿ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਅਜੀਮਗੜ੍ਹ ਹਮਲੇ ਵਿੱਚ ਸਾਥ ਦੇਣ ਲਈ 10,000 ਰੁਪਏ ਦਿੱਤੇ ਗਏ ਸਨ।ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (1) (ਬੀ) ਅਤੇ 61 (2) ਤਹਿਤ ਐਫਆਈਆਰ ਨੰਬਰ 11 ਮਿਤੀ 19/7/2025 ਨੂੰ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4, 5 ਅਤੇ 6 ਬਾਅਦ ਵਿੱਚ ਨਾਲ ਜੋੜੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...