PM ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

Date:

spot_img

ਵਾਰਾਣਸੀ, 14 ਮਈ (ਸੁਖਜਿੰਦਰ ਮਾਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਸੀਟ ਤੇ ਉਹਨਾਂ ਨੇ 2014 ਵਿੱਚ ਪਹਿਲੀ ਵਾਰ ਜਿੱਤ ਪ੍ਰਾਪਤ ਕੀਤੀ ਸੀ ਤੇ ਦੂਸਰੀ ਵਾਰ ਵੀ ਉਹ ਇਸੀ ਸੀਟ ਤੋਂ 2019 ਵਿੱਚ ਜਿੱਤੇ ਸਨ। ਨਾਮਜ਼ਦਗੀ ਦਾਖਲ ਕਰਨ ਮੌਕੇ ਪੀਐਮ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਵੀ ਨਾਲ ਮੌਜੂਦ ਸਨ।

ਪੀ.ਐਮ ਮੋਦੀ ਨੇ ਆਪਣੇ ਸ਼ੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ “ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ! ਮੈਂ ਵਾਰਾਣਸੀ ਤੋਂ ਲਗਾਤਾਰ ਤੀਜੀ ਵਾਰ ਨਾਮਜ਼ਦਗੀ ਭਰਨ ਲਈ ਬਹੁਤ ਉਤਸ਼ਾਹਿਤ ਹਾਂ। ਪਿਛਲੇ 10 ਸਾਲਾਂ ਵਿੱਚ ਮੈਨੂੰ ਤੁਹਾਡੇ ਸਾਰਿਆਂ ਤੋਂ ਮਿਲੇ ਸ਼ਾਨਦਾਰ ਪਿਆਰ ਅਤੇ ਆਸ਼ੀਰਵਾਦ ਨੇ ਮੈਨੂੰ ਸੇਵਾ ਦੀ ਭਾਵਨਾ ਅਤੇ ਪੂਰੀ ਦ੍ਰਿੜਤਾ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਹੈ। ਤੁਹਾਡੇ ਪੂਰਨ ਸਹਿਯੋਗ ਅਤੇ ਭਾਗੀਦਾਰੀ ਨਾਲ ਮੈਂ ਆਪਣੇ ਤੀਜੇ ਕਾਰਜਕਾਲ ਵਿੱਚ ਵੀ ਨਵੀਂ ਊਰਜਾ ਨਾਲ ਇੱਥੋਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਕੰਮ ਕਰਦਾ ਰਹਾਂਗਾ।” ਵਾਰਾਣਸੀ ਲੋਕ ਸਭਾ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮੋਦੀ ਨੇ ਮੰਗਲਵਾਰ ਸਵੇਰੇ ਗੰਗਾ ਨਦੀ ਦੇ ਕਿਨਾਰੇ ਸਥਿਤ ਦਸ਼ਾਸ਼ਵਮੇਧ ਘਾਟ ‘ਤੇ ਪੂਜਾ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਵੈਦਿਕ ਭਜਨਾਂ ਦੇ ਜਾਪ ਦੇ ਵਿਚਕਾਰ ਘਾਟ ‘ਤੇ ਆਰਤੀ ਵੀ ਕੀਤੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕਿਸਾਨ ਦੀ ਲਾਗਤ ਘਟੇ ਅਤੇ ਆਮਦਨ ਵਧੇ, ਉਹੀ ਤਕਨੀਕ ਅਸਲੀ ਇਨੋਵੇਸ਼ਨ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਲਾਡਵਾ ਵਿੱਚ ਸੀ.ਆਈ.ਆਈ. ਦੀ ਪੰਜਵੀਂ ‘ਇਨੋਵੇਟਿਵ ਫਾਰਮਰਜ਼ ਮੀਟ’ ਦੇ...

Patiala ਵਿੱਚ ਖੇਡ ਅਕੈਡਮੀ ਵਿੱਚ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ Patiala News:...

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ UGC-NET ਪ੍ਰੀਖਿਆ ‘ਚ ਨਾਮਣਾ ਖੱਟਿਆ

Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ...