ਅੰਮ੍ਰਿਤਸਰ, 27 ਮਈ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ’ਵਪਾਰੀ ਕਾਰੋਬਾਰੀ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਸਮਾਗਮ ਵਿੱਚ ਕੇਜਰੀਵਾਲ ਦੇ ਨਾਲ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ‘ਆਪ’ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅੰਮ੍ਰਿਤਸਰ ਤੋਂ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਤੇ ਜੀਵਨਜੋਤ ਕੌਰ ਹਾਜ਼ਰ ਸਨ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਮਿਸ਼ਨ ਏਜੰਟਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਵਿਚੋਲੇ ਕਹਿੰਦੇ ਹਨ।
ਸੁਖਬੀਰ ਬਾਦਲ ਪਹਿਲਾਂ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ: ਭਗਵੰਤ ਮਾਨ
ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਸਾਡੇ ਮਨ ਵਿਚ ਤੁਹਾਡੇ ਲਈ ਬਹੁਤ ਹੀ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ,ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ। ਉਦਯੋਗ ਤੋਂ ਬਿਨਾਂ ਕਿਸੇ ਵੀ ਦੇਸ਼ ਦੀ ਆਰਥਿਕਤਾ ਮਜ਼ਬੂਤ ਨਹੀਂ ਹੋ ਸਕਦੀ। ਦੇਸ਼ ਦੀ ਆਰਥਿਕਤਾ ਵਿੱਚ ਉਦਯੋਗਪਤੀ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ।ਸਾਨੂੰ 13-0 ਨਾਲ ਜਿੱਤਾ ਕੇ ਕੇਂਦਰ ਵਿੱਚ ਮਜ਼ਬੂਤ ਬਣਾਓ। ਫਿਰ ਅਸੀਂ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਾਂਗੇ ਅਤੇ ਸਾਰੇ ਬਕਾਇਆ ਫੰਡ ਵੀ ਰੋਕਿਆ ਹੋਇਆ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਦੇ ਵੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ, ਭੁੱਖਮਰੀ ਆਦਿ ਮੁੱਦਿਆਂ ’ਤੇ ਗੱਲ ਨਹੀਂ ਕਰਦੇ। ਉਹ ਕੰਮ ਦੀ ਗੱਲ ਕਰਨ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਂ ’ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ।
Share the post "ਪੀਐਮ ਮੋਦੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਦੀ ਬਜਾਏ ਮੰਗਲ-ਸੂਤਰ ਦੇ ਨਾਮ ’ਤੇ ਮੰਗ ਰਹੇ ਹਨ ਵੋਟਾਂ: ਕੇਜਰੀਵਾਲ"