ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਤੇ ਹਰਿਆਣਾ ਦੌਰੇ ‘ਤੇ; ਦੇਣਗੇ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੀ ਸੋਗਾਤ

Date:

spot_img

Chandigarh News: PM Modi visit; ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (17 ਜੁਲਾਈ) ਨੂੰ ਇੱਕ ਰੋਜ਼ਾ ਦੌਰੇ ‘ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਜੰਗੀ ਪੱਧਰ ‘ਤੇ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਖੁਦ ਪੁਲਿਸ ਮੁਖੀਆਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ। ਖੁਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਟਵੀਟ ਕਰਕੇ ਆਪਣੇ ਇਸ ਦੌਰੇ ਬਾਰੇ ਉਤਸਕਤਾ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ 👉CM Nayab Singh Saini ने लिया प्रधानमंत्री के कार्यक्रम की तैयारियों का जायजा

ਸੂਚਨਾ ਮੁਤਾਬਕ ਸਭ ਤੋਂ ਪਹਿਲਾਂ ਉਹ ਹਰਿਆਣਾ ਦੇ ਜੀਂਦ ਵਿਖੇ ਪੁੱਜਣਗੇ, ਜਿੱਥੇ ਇਸ ਦੌਰਾਨ ਜਿੱਥੇ ਉਹ ਹਰਿਆਣਾ ਵਿਚ ਜੀਦ-ਸੋਨੀਪਤ ਵਿਚਕਾਰ ਚੱਲਣ ਵਾਲੀ ਦੇਸ ਦੀ ਪਹਿਲੀ ਹਾਈਡਰੋਜਨ ਟਰੈਨ ਦੀ ਸ਼ੁਰੂਆਤ ਕਰਨਗੇ। ਇਸਤੋਂ ਇਲਾਵਾ ਇੱਥੇ ਹੀ 14,700 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਇਕੱਲਵਿਆ ਸਟੇਡੀਅਮ ਨੂੰ ਲੋਕਅਰਪਿਤ ਕਰਨਗੇ। ਜਦਕਿ ਇਸ ਦੌਰਾਨ ਹੀ ਉਨ੍ਹਾਂ ਵੱਲੋਂ ਜਨਤਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਇੱਥੋਂ ਸਿੱਧਾ ਚੰਡੀਗੜ੍ਹ ਪੁੱਜਣਗੇ, ਜਿੱਥੇ ਕਰੀਬ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਇੱਥੇ ਇੱਕ ਰੈਲੀ ਨੂੰ ਵੀ ਸੰਬੋਧਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜਲੰਧਰ ਵਿੱਚ ਪੁੱਜਣਗੇ। ਇੱਥੇ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸੇ ਤਰ੍ਹਾਂ ਇੱਥੋਂ ਹੀ ਵਰਚੂਅਲ ਤਰੀਕੇ ਦੇ ਨਾਲ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਤੇ ਮੁਹਾਲੀ ਆਦਿ ਥਾਵਾਂ ਦੇ ਰੇਲਵੇ ਸਟੇਸ਼ਨਾਂ ਦਾ 5,470 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਹੋਵੇਗਾ। ਇਸਤੋਂ ਇਲਾਵਾ ਉਨ੍ਹਾਂ ਵੱਲੋਂ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਜਦਕਿ ਸ਼ਾਮ 4:30 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਦੇ ਇਸ ਦੌਰੇ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...