Jalandhar News:ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਖੇਪ ਦੌਰੇ ਉੱਪਰ ਅੱਜ ਦੁਪਿਹਰ ਜਲੰਧਰ ਪੁੱਜ ਰਹੇ ਹਨ। ਉਹ ਆਪਣੀ ਇਸ ਫ਼ੇਰੀ ਦੌਰਾਨ ਜਿੱਥੇ ਜਲੰਧਰ ਤੋਂ ਵਰਚੂਅਲ ਤਰੀਕੇ ਦੇ ਨਾਲ ਲੁਧਿਆਣਾ ਸਥਿਤ ਹਲਵਾਰਾ ਹਵਾਈ ਟਰਮੀਨਲ ਦਾ ਉਦਘਾਟਨ ਕਰਨਗੇ, ਉਥੇ ਉਹ ਜਲੰਧਰ ਨਜ਼ਦੀਕ ਡੇਰਾ ਬੱਲਾਂ ਵਿਖੇ ਵੀ ਨਤਮਸਤਕ ਹੋਣਗੇ।
ਇਸਤੋਂ ਇਲਾਵਾ ਉਨ੍ਹਾਂ ਵੱਲੋਂ ਗੁਰੂ ਰਵੀਦਾਸ ਜੀ ਨੂੰ ਸਪਰਮਿਤ ਆਦਮਪੁਰ ਹਵਾਈ ਅੱਡੇ ਦਾ ਨਾਮ ਵੀ ਉਨ੍ਹਾਂ ਦੇ ਨਾਂ ਉੱਪਰ ਰੱਖੇ ਜਾਣ ਬਾਰੇ ਕਿਹਾ ਜਾ ਰਿਹਾ। ਸ਼੍ਰੀ ਮੋਦੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਦੋਆਬਾ ਖੇਤਰ ਦੇ ਇੱਕ ਵਰਗ ਵਿਚ ਵੱਡਾ ਪ੍ਰਭਾਵ ਰੱਖਣ ਵਾਲੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨੂੰ ਪਦਮ ਸ਼੍ਰੀ ਅਵਾਰਡ ਦੇਣ ਦਾ ਵੀ ਐਲਾਨ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


