Thursday, April 16, 2026
spot_img
spot_img

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

Date:

spot_img

👉ਦੇਸ਼ ਨੂੰ ਪੈਰਾਂ ਸਿਰ ਕਰਨ ਵਿਚ ਪੰਜਾਬ ਦੀ ਅਹਿਮ ਯੋਗਦਾਨ, ਹੁਣ ਪੰਜਾਬ ਦੀ ਮਦਦ ਕਰਨ ਦਾ ਵੇਲਾ: ਕੈਬਨਿਟ ਮੰਤਰੀ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ।ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ।ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ ਨਹੀਂ ਟੁੱਟੇ ਪਰ ਪਾਣੀ ਓਵਰਫਲੋਅ ਹੋਣ ਕਰਕੇ ਨੁਕਸਾਨੇ ਬੰਨ੍ਹਾਂ ਅਤੇ ਹੋਰ ਨੁਕਸਾਨ ਨੂੰ ਦਰੁਸਤ ਕਰਨ ਲਈ, ਪਾਣੀ ਉਤਰਨ ਪਿੱਛੋਂ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਹਨ, ਉਨ੍ਹਾਂ ਲਈ ਵੀ ਫ਼ੰਡਾਂ ਦੀ ਜ਼ਰੂਰਤ ਹੋਵੇਗੀ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ

ਉਨ੍ਹਾਂ ਕਿਹਾ ਕਿ ਸੜਕਾਂ ਟੁੱਟਣ ਕਾਰਨ ਮੰਡੀ ਬੋਰਡ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਸਕੂਲਾਂ ਤੇ ਕਾਲਜਾਂ ਦੀਆਂ ਕਰੀਬ 3300 ਇਮਾਰਤਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਬਿਜਲੀ ਦੇ ਹਜ਼ਾਰਾਂ ਖੰਭੇ ਡਿੱਗ ਗਏ ਤੇ ਟਰਾਂਸਫਾਰਮਰ ਪਾਣੀ ਵਿੱਚ ਡੁੱਬ ਗਏ ਹਨ, ਜਿਨ੍ਹਾਂ ਦੇ ਨੁਕਸਾਨਾਂ ਦੀ ਭਰਪਾਈ ਲਈ ਤੁਰੰਤ ਫ਼ੰਡਾਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਕੁਦਰਤੀ ਆਫ਼ਤਾਂ ਮੌਕੇ ਤੁਰੰਤ ਵਿਸ਼ੇਸ਼ ਪੈਕੇਜ ਐਲਾਨ ਦਿੱਤੇ ਜਾਂਦੇ ਹਨ ਪਰ ਪੰਜਾਬ ਸਬੰਧੀ ਕੇਂਦਰ ਸਰਕਾਰ ਹੁਣ ਤੱਕ ਟੀਮਾਂ ਰਾਹੀਂ ਰਿਪੋਰਟਾਂ ਹੀ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਫ਼ਗ਼ਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਤਾਂ ਰਾਹਤ ਸਮੱਗਰੀ ਤੁਰੰਤ ਭੇਜ ਦਿੱਤੀ ਪਰ ਪੰਜਾਬ ਲਈ ਅਜੇ ਤੱਕ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ।ਜਲ ਸਰੋਤ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੀਆਂ ਸਮਾਜ-ਸੇਵੀ ਸੰਸਥਾਵਾਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਹੁਣ ਤੱਕ ਰਿਪੋਰਟਾਂ ਹੀ ਇਕੱਠੀਆਂ ਕਰਨ ਵਿਚ ਮਸਰੂਫ ਹੈ ਜਦਕਿ ਸੂਬੇ ਦੀ ਸਾਰੀ ਤ੍ਰਾਸਦੀ ਪੂਰੇ ਸੰਸਾਰ ਦੇ ਸਾਹਮਣੇ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪਿਛਲੇ ਦਿਨੀਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ਪਿਛੋਂ ਹੜ੍ਹਾਂ ਦਾ ਕਾਰਨ ਮਾਈਨਿੰਗ ਹੋਣ ਸਬੰਧੀ ਦਿੱਤੇ ਗਏ ਬੇਤੁਕੇ ਬਿਆਨ ਨਾਲ ਸੂਬੇ ਦੇ ਜ਼ਖ਼ਮਾਂ ‘ਤੇ ਨਮਕ ਹੀ ਭੁੱਕਿਆ ਗਿਆ ਹੈ।

ਇਹ ਵੀ ਪੜ੍ਹੋ  ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਇਸ ਸਮੇਂ ਆਫ਼ਤ ਪ੍ਰਬੰਧਨ ਫ਼ੰਡ ਵਿੱਚ 13 ਹਜ਼ਾਰ ਕਰੋੜ ਰੁਪਏ ਪਏ ਹਨ ਪਰ ਕੇਂਦਰ ਸਰਕਾਰ ਦੀਆਂ ਸ਼ਰਤਾਂ ਕਾਰਨ ਸੂਬਾ ਸਰਕਾਰ ਨੂੰ ਇਹ ਪੈਸੇ ਖ਼ਰਚਣ ਦੀ ਆਗਿਆ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਫ਼ਤ ਪ੍ਰਬੰਧਨ ਫ਼ੰਡ ਸਬੰਧੀ ਨਿਯਮਾਂ ਵਿੱਚ ਢਿੱਲ ਦੇਵੇ ਤਾਂ ਜੋ ਸੂਬਾ ਵਾਸੀਆਂ ਦਾ ਭਲਾ ਹੋ ਸਕੇ।ਕੇਂਦਰ ਦੇ ਪੰਜਾਬ ਨਾਲ ਪੱਖਪਾਤੀ ਰਵੱਈਏ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਸਰਹੱਦੀ ਖੇਤਰ ਵਿੱਚ ਪੋਟਾਸ਼ ਮਿਲਣ ਪਿੱਛੋਂ ਵੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨੇੜਲੇ ਸੂਬੇ ਰਾਜਸਥਾਨ ਵਿੱਚ ਪੋਟਾਸ਼ ਮਿਲਣ ਪਿੱਛੋਂ ਕੇਂਦਰ ਨੇ 150 ਥਾਵਾਂ ‘ਤੇ ਡਰਿੱਲ ਕਰ ਦਿੱਤੀ ਅਤੇ ਆਕਸ਼ਨ ਵੀ ਕਰ ਦਿੱਤੀ ਪਰ ਪੰਜਾਬ ਵਿੱਚ ਮਹਿਜ਼ ਨੌਂ ਥਾਵਾਂ ‘ਤੇ ਹੀ ਡਰਿੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹੀਨੇ ਪਹਿਲਾਂ ਇਸ ਸਬੰਧੀ ਉਹ ਕੇਂਦਰ ਦੇ ਵਜ਼ੀਰ ਨੂੰ ਵੀ ਮਿਲੇ ਸਨ ਪਰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਫ਼ਤ ਫ਼ੰਡ ਵਿੱਚੋਂ ਫ਼ਸਲਾਂ ਦੇ ਖ਼ਰਾਬੇ ਲਈ ਸੂਬਿਆਂ ਨੂੰ ਮਹਿਜ਼ 8200 ਰੁਪਏ ਪ੍ਰਤੀ ਏਕੜ ਦੇਣ ਲਈ ਪਾਬੰਦ ਕੀਤਾ ਗਿਆ ਹੈ, ਜੋ ਬਹੁਤ ਨਿਗੂਣਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਡਿਜਾਸਟਰ ਫ਼ੰਡ ਦਾ ਪੈਸਾ ਸੂਬਿਆਂ ਨੂੰ ਵਰਤਣ ਦਾ ਵੀ ਅਧਿਕਾਰ ਦਿੱਤਾ ਜਾਵੇ ਕਿਉਂਕਿ ਸੂਬਿਆਂ ਨੂੰ ਜ਼ਮੀਨੀ ਹਕੀਕਤ ਦਾ ਜ਼ਿਆਦਾ ਪਤਾ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...