ਮਾਨਸਾ ‘ਚ ‘ਮਾਨਸਾ ਚੱਲੋ’ ਦੇ ਸੱਦੇ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਵਾਰਿਸ ਪੰਜਾਬ ਦੇ ਕਈ ਆਗੂ ਘਰਾਂ ’ਚ ਨਜ਼ਰਬੰਦ

Date:

spot_img

ਨਿਊਜ਼ ਡੈਸਕ :  ਮਾਨਸਾ ਵਿੱਚ ਮੰਗਲਵਾਰ ਨੂੰ ਵਾਪਰੀਆਂ ਘਟਨਾਵਾਂ ਤੋਂ ਬਾਅਦ ਅਕਾਲੀ ਦਲ ‘ਵਾਰਿਸ ਪੰਜਾਬ’ ਵੱਲੋਂ ਦਿੱਤੇ ਗਏ ‘ਮਾਨਸਾ ਚੱਲੋ’ ਦੇ ਸੱਦੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੰਦਿਆਂ ਪੁਲਿਸ ਨੇ ਮੰਗਲਵਾਰ ਦੇਰ ਰਾਤ ਅਤੇ ਬੁੱਧਵਾਰ ਤੜਕੇ ਪਾਰਟੀ ਦੇ ਕਈ ਸਥਾਨਕ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ।

ਇਹ ਵੀ ਪੜ੍ਹੋ 👉ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ,ਕਰਵਾ ਚੌਥ ‘ਤੇ ਬਣ ਰਿਹਾ ਸ਼ੁਭ ਸੰਯੋਗ, ਪੈਸੇ ਤੇ ਰਿਸ਼ਤਿਆਂ ‘ਚ ਹੋਵੇਗਾ ਬਦਲਾਅ?

ਮਿਲੀ ਜਾਣਕਾਰੀ ਮੁਤਾਬਕ, ਪੁਲਿਸ ਵੱਲੋਂ ਇਹ ਕਾਰਵਾਈ ਆਗੂਆਂ ਅਤੇ ਸਮਰਥਕਾਂ ਨੂੰ ਮਾਨਸਾ ਪਹੁੰਚਣ ਤੋਂ ਰੋਕਣ ਲਈ ਕੀਤੀ ਗਈ ਹੈ। ਨਜ਼ਰਬੰਦ ਕੀਤੇ ਗਏ ਆਗੂਆਂ ਵਿੱਚ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਵਦੀਪ ਤਾਨ, ਕੋਰ ਕਮੇਟੀ ਦੇ ਸਾਬਕਾ ਮੈਂਬਰ ਹਰਪ੍ਰੀਤ ਸਿੰਘ ਭੰਗੂ ਅਤੇ ਸੀਨੀਅਰ ਆਗੂ ਲਖਬੀਰ ਸਿੰਘ ਸੌਂਟੀ ਦੇ ਨਾਂ ਸ਼ਾਮਲ ਹਨ। ਇਨ੍ਹਾਂ ਆਗੂਆਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਇਸ ਮਾਮਲੇ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਨੇ ਪੁਲਿਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਪੁਲਿਸ ਦੀ ਟੀਮ ਉਨ੍ਹਾਂ ਦੇ ਘਰ ਵੀ ਪਹੁੰਚੀ ਸੀ, ਪਰ ਉਸ ਸਮੇਂ ਉਹ ਘਰ ਵਿੱਚ ਮੌਜੂਦ ਨਹੀਂ ਸਨ। ਇਸ ਕਾਰਨ ਪੁਲਿਸ ਉਨ੍ਹਾਂ ਨੂੰ ਨਜ਼ਰਬੰਦ ਨਹੀਂ ਕਰ ਸਕੀ।

ਇਹ ਵੀ ਪੜ੍ਹੋ 👉 Bathinda Police ਦਾ Action; ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ

ਲਖਬੀਰ ਸਿੰਘ ਕੋਟਲਾ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਲੋਕਤੰਤਰਿਕ ਤਰੀਕੇ ਨਾਲ ਆਪਣੀ ਆਵਾਜ਼ ਉਠਾਉਣ ਅਤੇ ਸ਼ਾਂਤੀਪੂਰਨ ਢੰਗ ਨਾਲ ਇਕੱਠੇ ਹੋਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉੱਧਰ, ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਨਸਾ ਦੇ ਸੰਵੇਦਨਸ਼ੀਲ ਹਾਲਾਤ ਨੂੰ ਦੇਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਹਤਿਆਤੀ ਕਦਮ ਚੁੱਕੇ ਗਏ ਹਨ। ਅਧਿਕਾਰੀਆਂ ਮੁਤਾਬਕ, ਕਿਸੇ ਨੂੰ ਵੀ ਕਾਨੂੰਨ-ਵਿਵਸਥਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਫਿਲਹਾਲ, ‘ਮਾਨਸਾ ਚੱਲੋ’ ਦੇ ਸੱਦੇ ਨੂੰ ਲੈ ਕੇ ਸਥਿਤੀ ’ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Mann ਨੇ 31 ਨੂੰ ਸੱਦੀ Punjab Cabinet ਦੀ ਅਹਿਮ ਮੀਟਿੰਗ

Chandigarh News: CM Bhagwant Mann ਨੇ ਪੰਜਾਬ ਮੰਤਰੀ ਮੰਡਲ...

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਾਨਸਾ ਦੇ ਪਿੰਡ ਭੰਮੇ ਕਲਾਂ

ਨਿਊਜ਼ ਡੈਸਕ : ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ...

Punjab ‘ਚ ਤੜਕਸਾਰ ਵਾਪਰਿਆ ਭਿਆਨਕ ਹਾ*ਦ*ਸਾ, ਚਾਰ ਦੀ ਮੌ+ਤ

Kiratpur Sahib News: Punjab ਦੇ ਵਿੱਚ ਬੁੱਧਵਾਰ ਤੜਕਸਾਰ ਵਾਪਰੇ...