👉ਅੱਜ ਸ਼ਾਮ ਮੁੜ ਫ਼ਲਾਈਟ ਰਾਹੀਂ ਹੋਣਗੇ ਵਾਪਸ
Amritsar News: ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੈਬੰਦੀ ਦੇ ਮੁਖੀ ਤੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਹੋ ਗਿਆ। ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪੁਲਿਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੜ ਆਪਣੀ ਹਿਰਾਸਤ ਵਿਚ ਲੈ ਲਿਆ। ਜਿੱਥੋਂ ਉਨ੍ਹਾਂ ਨੂੰ ਸੁਰੱਖਿਆ ਦੇ ਇੱਕ ਵੱਡੇ ਕਾਫ਼ਲੇ ਨਾਲ ਅੰਮ੍ਰਿਤਸਰ ਏਅਰਪੋਰਟ ਵੱਲ ਲਿਜਾਇਆ ਗਿਆ। ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 13 ਦਿਨਾਂ ਬਾਅਦ ਹੋਇਆ ਕਿਉਂਕਿ ਅੰਤਿਮ ਵਿਦਾਈ ਮੌਕੇ ਉਨ੍ਹਾਂ ਦੇ ਪੋਤਰੇ ਨੂੰ ਲਿਆਉਣ ਲਈ ਪ੍ਰਵਾਰ ਨੂੰ ਲੰਮੀ ਕਾਨੂੰਨੀ ਲੜਾਈ ਲੜਣੀ ਪਈ। ਜਿਸਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਨੇ ਅੱਜ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ 3 ਘੰਟੇ ਦੇ ਲਈ ਹਿਰਾਸਤੀ ਪੈਰੋਲ ਦਿੱਤੀ ਸੀ। ਜਿਸਦੇ ਚੱਲਦੇ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਹ ਕਰੀਬ ਸਾਢੇ ਤਿੰਨ ਸਾਲਾਂ ਬਾਅਦ ਅਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪੁੱਜੇ ਸਨ।
ਇਹ ਵੀ ਪੜ੍ਹੋ 👉1308 ਦਿਨਾਂ ਬਾਅਦ ਪੰਜਾਬ ਆਏ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ; ਦਾਦੀ ਦੀ ਅਰਥੀ ਨੂੰ ਦੇਣਗੇ ਮੋਢਾ
ਸਭ ਤੋਂ ਪਹਿਲਾਂ ਉਹ ਆਪਣੇ ਜੱਦੀ ਘਰ ਪੁੱਜੇ, ਜਿੱਥੇ ਸੰਗਤਾਂ ਨਾਲ ਫ਼ਤਿਹ ਸਾਂਝੀ ਕਰਨ ਤੋਂ ਬਾਅਦ ਇੱਕ ਕਮਰੇ ਵਿਚ ਪ੍ਰਵਾਰ ਦੇ ਕਰੀਬ ਇੱਕ ਦਰਜ਼ਨ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸਤੋਂ ਬਾਅਦ ਦਾਦੀ ਚਰਨ ਕੌਰ ਦੀ ਮ੍ਰਿਤਕ ਦੇਹ ਨੁੰ ਪੂਰੀਆਂ ਧਾਰਮਿਕ ਰਸਮਾਂ ਤਹਿਤ ਇੱਕ ਫੁੱਲਾਂ ਨਾਲ ਸਜ਼ੀ ਹੋਈ ਟਰਾਲੀ ਵਿਚ ਲਿਜਾਇਆ ਗਿਆ, ਜਿਸਦੇ ਵਿਚ ਪ੍ਰਵਾਰ ਦੇ ਹੋਰਨਾਂ ਮੈਂਬਰਾਂ ਅਤੇ ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਆਗੂਆਂ ਨਾਲ ਖੁਦ ਭਾਈ ਅੰਮ੍ਰਿੱਤਪਾਲ ਸਿੰਘ ਵੀ ਮੌਜੂਦ ਰਹੇ। ਇਸ ਦੌਰਾਨ ਪ੍ਰਵਾਰ ਵੱਲੋਂ ਖੇਤਾਂ ਵਿਚ ਬਣਾਏ ਅੰਤਿਮ ਸੰਸਕਾਰ ਵਾਲੀ ਜਗ੍ਹਾਂ ਤੱਕ ਜਾਣ ਮੌਕੇ ਸੰਗਤਾਂ ਵੱਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਤੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਅੰਤਿਮ ਸੰਸਕਾਰ ਵਾਲੀ ਜਗ੍ਹਾਂ ਪੁੱਜਦਿਆਂ ਹੀ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਸਨ, ਜਿੱਥੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੰਗਤਾਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ ਗਿਆ। ਇਸਤੋਂ ਬਾਅਦ ਪ੍ਰਵਾਰ ਨਾਲ ਮਿਲਕੇ ਅੰਤਿਮ ਰਸਮਾਂ ਨਿਭਾਈਆਂ ਤੇ ਮੁੜ ਪੁਲਿਸ ਉਨ੍ਹਾਂ ਨੂੰ 3 ਵੱਜਣ ਤੋਂ ਕੁੱਝ ਮਿੰਟ ਪਹਿਲਾਂ ਹੀ ਆਪਣੇ ਨਾਲ ਬੁਲੈਟ ਪਰੂਫ਼ ਗੱਡੀ ਵਿਚ ਬਿਠਾ ਕੇ ਲੈ ਗਈ। ਜਾਣ ਸਮੇਂ ਵੀ ਉਨ੍ਹਾਂ ਹੱਥ ਹਿਲਾ ਕੇ ਸਮਰਥਕਾਂ ਦਾ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













