CIA Incharge ਦੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ਾਂ ਹੇਠ Police ਨੇ ਅਕਾਲੀ ਦਲ ਦੇ IT Wing ਦੇ ਮੁਖੀ ਨੂੰ ਕੀਤਾ ਗ੍ਰਿਫਤਾਰ

Date:

spot_img

Tarn Taran News: Police arrest Akali Dal IT Wing chief ; ਲੰਘੀ 11 ਨਵੰਬਰ ਨੂੰ ਹੋਈ ਤਰਨਤਾਰਨ ਜਿਮਨੀ ਚੋਣ ਦੌਰਾਨ ਕਥਿਤ ਤੌਰ ‘ਤੇ ਪੁਲਿਸ ਡਿਊਟੀ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਤਰਨਤਾਰਨ ਸਿਟੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਛੱਤਰ ਸਿੰਘ ਨੂੰ ਬੀਤੀ ਦੇਰ ਰਾਤ ਪੁਲਿਸ ਵੱਲੋਂ ਰਣਜੀਤ ਐਵਨਿਊ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਤੇ ਅੱਜ ਉਸਨੂੰ ਡਿਊਟੀ ਮੈਜਿਸਟਰੇਟ ਦੇ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ Punjab Cabinet ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧ ਵਿਚ ਥਾਣਾ ਸਿਟੀ ਤਰਨਤਾਰਨ ਵਿਖੇ ਸੀਆਈਏ ਇੰਚਾਰਜ਼ ਇੰਸਪੈਕਟਰ ਪ੍ਰਭਜੀਤ ਸਿੰਘ ਦੇ ਬਿਆਨਾਂ ਉੱਪਰ ਨਛੱਤਰ ਸਿੰਘ ਸਹਿਤ ਦੋ ਦਰਜ਼ਨ ਦੇ ਕਰੀਬ ਵਿਅਕਤੀਆਂ ਵਿਰੁਧ ਬੀਐਨਐਸ ਦੀ ਧਾਰਾ 126/132/221/ 351(1)/62/ 304(2)/ 191(3)/190/61(2) ਤਹਿਤ ਪਰਚਾ ਦਰਜ਼ ਕੀਤਾ ਗਿਆ। ਮੁਲਜਮਾਂ ਵਿਚ ਨਛੱਤਰ ਸਿੰਘ ਤੋਂ ਇਲਾਵਾ ਇੱਕ ਦਰਜ਼ਨ ਦੇ ਕਰੀਬ ਵਿਅਕਤੀਆਂ ਦੀ ਸਿਨਾਖਤ ਹੋ ਚੁੱਕੀ ਹੈ ਜਦਕਿ ਬਾਕੀਆਂ ਦੀ ਸਿਨਾਖ਼ਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ; ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਹੋਈ ਮੌ+ਤ

ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਲੰਘੀ 5 ਨਵੰਬਰ ਦੀ ਹੈ, ਜਦ ਇੰਸਪੈਕਟਰ ਪ੍ਰਭਜੀਤ ਸਿੰਘ ਆਪਣੀ ਡਿਊਟੀ ਤੋਂ ਵਾਪਸ ਆ ਰਹੇ ਸਨ ਤਾਂ ਝਬਾਲ ਚੌਕ ਕੋਲ ਵਾਪਸ ਆ ਰਹੇ ਸਨ ਤਾਂ ਉਕਤ ਨਛੱਤਰ ਸਿੰਘ ਤੇ ਉਸਦੇ ਸਾਥੀਆਂ ਨੇ ਰੋਕ ਕੇ ਉਸਨੂੰ ਡਿਊਟੀ ਵਿਚ ਵਿਘਨ ਪਾਇਆ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਨਛੱਤਰ ਸਿੰਘ ਦੀ ਗ੍ਰਿਫਤਾਰੀ ਉੱਪਰ ਸਵਾਲ ਖੜੇ ਕੀਤੇ ਹਨ।

ਇਹ ਵੀ ਪੜ੍ਹੋ Tarn Taran by-election results; ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕਤਾ ਦਾ ਸੱਦਾ

ਉਨ੍ਹਾਂ ਕਿਹਾ ਕਿ ਪਾਰਟੀ ਆਗੂ ਨੂੰ ਇੱਕ ਕੈਫ਼ੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਕੈਫੇ ਦੇ ਡੀ ਵੀ ਆਰ ਰਿਕਾਰਡ ਨੂੰ ਨਸ਼ਟ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਨਛੱਤਰ ਸਿੰਘ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਲਈ ਡੱਟ ਕੇ ਕੰਮ ਕੀਤਾ ਜਿਸ ਤੋਂ ਆਪ ਲੀਡਰਸ਼ਿਪ ਨਰਾਜ਼ ਸੀ ਤੇ ਇਹ ਪਰਚਾ ਦਰਜ਼ ਕੀਤਾ ਗਿਆ। ਉਹਨਾਂ ਕਿਹਾ ਕਿ ਪਾਰਟੀ ਨਿਆਂ ਹਾਸਲ ਕਰਨ ਵਾਸਤੇ ਅਦਾਲਤਾਂ ਦਾ ਰੁਖ਼ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ...