👉ਆਈਐਸਆਈ ਏਜੰਟ ਸ਼ਕੀਰ ਤੋਂ ਇਲਾਵਾ ਹਰਿਆਣਾ ਦੀ ਯੂਟਿਊਬਰ ਜਯੋਤੀ ਨਾਲ ਵੀ ਸੀ ‘ਇਨਟੱਚ’
Rupnagar News:ਪਿਛਲੇ ਦਿਨੀਂ ਭਾਰਤ ਤੇ ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਕਥਿਤ ਤੌਰ ’ਤੇ ਪਾਕਿਸਤਾਨੀ ਖੁਫ਼ੀਆ ਏਜੰਸੀ ਲਈ ਸਲੀਪਰ ਸੈੱਲ ਦੇ ਤੌਰ ’ਤੇ ਕੰਮ ਕਰਨ ਵਾਲੇ ‘ਯੂਟਿਊਬਰਾਂ ’ ਉਪਰ ਪੁਲਿਸ ਤੇ ਖੁਫ਼ੀਆ ੲੈਜੰਸੀਆਂ ਵੱਲੋਂ ਸ਼ਿਕੰਜਾ ਕਸਿਆ ਜਾ ਰਿਹਾ। ਪਿਛਲੇ ਦਿਨਾਂ ’ਚ ਕਰੀਬ ਇੱਕ ਦਰਜ਼ਨ ਤੋਂ ਵੱਧ ਜਾਸੂਸਾਂ ਨੂੰ ਪੰਜਾਬ ਤੇ ਹਰਿਆਣਾ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਹੁਣ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਪੰਜਾਬ ਦੇ ਇੱਕ ਨਾਮੀ ਯੂਟਿਊਬਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਈ ਵਾਰ ਪਾਕਿਸਤਾਨ ਵੀ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ CIA ਸਟਾਫ਼ ਦੇ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ
ਇਸ ਮਾਮਲੇ ਦਾ ਖ਼ੁਲਾਸਾ ਖੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸਲ ਮੀਡੀਆ ਅਕਾਉਂਟ ’ਤੇ ਕੀਤਾ ਹੈ। ਜਿਸਦੇ ਵਿਚ ਉਨ੍ਹਾਂ ਦਸਿਆ ਕਿ ਖੁਫੀਆ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੈੱਲ ਦੀ ਟੀਮ ਵੱਲੋਂ ਰੂਪਨਗਰ ਦੇ ਮਹਿਲਾਂ ਪਿੰਡ ਦੇ ਵਸਨੀਕ ਜਸਬੀਰ ਸਿੰਘ ਨਾਲ ਜੁੜੇ ਇੱਕ ਮਹੱਤਵਪੂਰਨ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਸਬੀਰ ਸਿੰਘ ਵੱਲੋਂ ‘‘ਜਾਨ ਮਹਿਲ’’ ਨਾ ਹੇਠ ਇੱਕ ਯੂ ਟਿਊਬ ਚੈਨਲ ਚਲਾਇਆ ਜਾ ਰਿਹਾ, ਜੋਕਿ ਪੀਆਈਓ ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਪਾਇਆ ਗਿਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ।
ਇਹ ਵੀ ਪੜ੍ਹੋ ਪਿਊ ਨੇ ਧੀ ਤੇ ਉਸਦੇ ਆਸ਼ਕ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਕ+ਤਲ
ਉਸਨੇ ਹਰਿਆਣਾ-ਅਧਾਰਤ ਯੂ ਟਿਊਬਰ ਜੋਤੀ ਮਲਹੋਤਰਾ (ਜਾਸੂਸੀ ਲਈ ਗ੍ਰਿਫਤਾਰ) ਅਤੇ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼, ਇੱਕ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਨਾਲ ਵੀ ਨਜ਼ਦੀਕੀ ਸੰਪਰਕ ਬਣਾਈ ਹੋਈ ਸੀ। ਡੀਜੀਪੀ ਮੁਤਾਬਕ ਮੁੂਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ।
ਇਹ ਵੀ ਪੜ੍ਹੋ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ
ਉਸਨੇ ਤਿੰਨ ਵਾਰ (2020, 2021, 2024) ਪਾਕਿਸਤਾਨ ਦੀ ਯਾਤਰਾ ਕੀਤੀ, ਅਤੇ ਉਸਦੇ ਇਲੈਕਟਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨ-ਅਧਾਰਤ ਨੰਬਰ ਸਨ, ਜੋ ਹੁਣ ਵਿਸਤ੍ਰਿਤ ਫੋਰੈਂਸਿਕ ਜਾਂਚ ਅਧੀਨ ਹਨ। ਜੋਤੀ ਮਲਹੋਤਰਾ ਦੀ ਗ੍ਰਿਫਤਾਰੀ ਤੋਂ ਬਾਅਦ, ਜਸਬੀਰ ਨੇ ਖੋਜ ਤੋਂ ਬਚਣ ਲਈ ਇਹਨਾਂ ਪੀਆਈਓਜ਼ ਨਾਲ ਆਪਣੇ ਸੰਚਾਰ ਦੇ ਸਾਰੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ। ਐਸ.ਐਸ.ਓ.ਸੀ ਮੋਹਾਲੀ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।