👉ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਨੂੰ ਦਿੱਤਾ ਸੀ ਅੰਜ਼ਾਮ,ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ:ਡੀਜੀਪੀ ਗੌਰਵ ਯਾਦਵ
👉ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰ ਲਿਆ ਹੈ। ਕਾਬੂ ਕੀਤੇ ਦੋ ਮੁਲਜਮਾਂ ਵਿਚੋਂ ਇੱਕ ਨਾਬਾਲਿਗ ਨਿਕਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ।
ਇਹ ਵੀ ਪੜ੍ਹੋ ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ, GM ਰੱਖਣਗੇ ਅਪਰੇਸ਼ਨ ‘ਤੇ ਨਿਗ੍ਹਾ
ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ Bathinda Police ਵੱਲੋਂ ਕਿਲੋ ਅਫ਼ੀਮ,ਸਵਾ 2 ਲੱਖ ਦੀ ਡਰੱਗ ਮਨੀ ਅਤੇ ਬਰੀਜ਼ਾ ਕਾਰ ਸਹਿਤ 2 ਕਾਬੂ
ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਜਿਸ ਵਿੱਚ ਏਡੀਸੀਪੀ ਜਗਬਿੰਦਰ ਸਿੰਘ, ਏਡੀਸੀਪੀ ਹਰਪਾਲ ਸਿੰਘ, ਏਸੀਪੀ ਹਰਮਿੰਦਰ ਸਿੰਘ, ਏਸੀਪੀ ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਇੰਚਾਰਜ ਸੀਆਈਏ), ਇੰਸਪੈਕਟਰ ਮੋਹਿਤ ਕੁਮਾਰ (ਐਸਐਚਓ ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸਐਚਓ ਸਿਵਲ ਲਾਈਨਜ਼), ਇੰਸਪੈਕਟਰ ਅਮਨਦੀਪ ਕੌਰ (ਐਸਐਚਓ ਏ ਡਿਵੀਜ਼ਨ) ਸ਼ਾਮਲ ਸਨ, ਨੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਦੀ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੁਭਾਉਣ ਲਈ ਖਾਲਿਸਤਾਨ ਪੱਖੀ ਨਾਅਰੇ ਲਿਖਣ ਬਦਲੇ ਪੈਸੇ ਦਾ ਲਾਲਚ ਦਿੱਤਾ ਗਿਆ ਸੀ, ਜੋ ਉਨ੍ਹਾਂ ਨੂੰ ਮਿਲੇ ਹੀ ਨਹੀਂ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਨੇ ਨਾਬਾਲਗ ਵਿਅਕਤੀ ਨਾਲ ਮਿਲ ਕੇ ਬਟਾਲਾ ਤੋਂ ਸਪਰੇਅ ਪੇਂਟ ਖਰੀਦਿਆ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਉਪਰੰਤ ਉਨ੍ਹਾਂ ਵੱਲੋਂ ਸਬੂਤ ਵਜੋਂ ਸ਼ੇਰਾ ਮਾਨ ਨਾਲ ਇਸ ਕਾਰਵਾਈ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ।ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਬਾਰੇ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਿਆਂ ਕੰਟੋਨਮੈਂਟ, ਡਿਵੀਜ਼ਨ-ਏ ਅਤੇ ਸਿਵਲ ਲਾਈਨਜ਼ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


