Bathinda News: ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਦੇ ਮਾਮਲੇ ਵਿੱਚ ਸਖਤ ਦਿਖਾਈ ਦੇ ਰਹੀ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੱਜ ਸੋਮਵਾਰ ਨੂੰ ਬਠਿੰਡਾ ਚ ਵੀ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਉੱਪਰ ਪੁਲਿਸ ਪ੍ਰਸ਼ਾਸਨ ਦਾ ਬੁਲਡੋਜ਼ਰ ਚਲਿਆ ਹੈ। ਸ਼ਹਿਰ ਦੇ ਬੀੜ ਤਲਾਬ ਰੋਡ ‘ਤੇ ਸਥਿਤ ਇਸ ਉਸਾਰੀ ਅਧੀਨ ਘਰ ਨੂੰ ਪ੍ਰਸ਼ਾਸਨ ਦੇ ਬਲਡੋਜਰਾਂ ਕਮ ਜੇਸੀਬੀ ਮਸ਼ੀਨਾਂ ਨੇ ਥੋੜੇ ਸਮੇਂ ਵਿੱਚ ਹੀ ਤਹਿਸ ਨਹਿਸ ਕਰ ਦਿੱਤਾ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਬਠਿੰਡਾ ਦੀ ਟੀਮ ਵੀ ਪੁੱਜੀ ਹੋਈ ਸੀ। ਮੁਢਲੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਾਫੀ ਸਾਰੇ ਕੇਸ ਦਰਜ ਹਨ, ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ
ਉਹਨਾਂ ਇਹ ਵੀ ਦੱਸਿਆ ਕਿ ਜਿੱਥੇ ਇਹ ਮਕਾਨ ਉਸਾਰਿਆ ਜਾ ਰਿਹਾ ਸੀ, ਉਹ ਵੀ ਨਜਾਇਜ਼ ਸੀ ਦੱਸਣਾ ਬਣਦਾ ਹੈ ਕਿ ਬਠਿੰਡਾ ਦੇ ਵਿੱਚ ਨਸ਼ਾ ਤਸਕਰਾਂ ਦੇ ਵਿਰੁੱਧ ਇਹ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਪਹਿਲੀ ਵੱਡੀ ਕਾਰਵਾਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪੁਲਿਸ ਦੇ ਵੱਲੋਂ ਦਰਜਨਾਂ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਫਰੀਜ ਕੀਤਾ ਜਾ ਚੁੱਕਾ ਹੈ। ਐਸਐਸਪੀ ਅਮਨੀਤ ਕੌਡਲ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਉੱਪਰ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।