Bathinda News: Police encounter; ਮੰਗਲਵਾਰ ਦੁਪਿਹਰ ਬਠਿੰਡਾ ਦੀ ਸਰਹਿੰਦ ਨਹਿਰ ਦੇ ਨਜ਼ਦੀਕ ਹੋਏ ਇੱਕ ਮੁਕਾਬਲੇ ‘ਚ ਇੱਕ ਬਦਮਾਸ਼ ਅਤੇ ਤਿੰਨ ਪੁਲਿਸ ਮੁਲਾਜਮਾਂ ਦੇ ਵੀ ਸੱਟਾਂ ਲੱਗਣ ਕਾਰਨ ਜਖ਼ਮੀ ਹੋਣ ਦੀ ਸੂਚਨਾ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਏਜੀਟੀਐਫ਼ ਵੱਲੋਂ ਕੀਤੀ ਕਾਰਵਾਈ ਦੌਰਾਨ ਬੰਬੀਹਾ ਗੈਂਗ ਨਾਲ ਸਬੰਧਤ ਜੱਗਾ ਤਖ਼ਤਮਲ ਗਰੁੱਪ ਦੇ ਚਾਰ ਨੌਜਵਾਨਾਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਇੰਨ੍ਹਾਂ ਕੋਲੋਂ 2 ਪਿਸਤੌਲ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ 👉AAP ਨੇ ਤਿੰਨ ਹਲਕਿਆਂ ‘ਚ ਨਿਯੁਕਤ ਕੀਤੇ ਨਵੇਂ ਇੰਚਾਰਜ਼, ਦੇਖੋ ਲਿਸਟ
ਇਸ ਦੌਰਾਨ ਗੋਲੀ ਲੱਗਣ ਕਾਰਨ ਜਖ਼ਮੀ ਹੋਏ ਇੱਕ ਬਦਮਾਸ਼ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧ ਵਿਚ ਥਾਣਾ ਕੈਂਟ ਵਿਖੇ ਪਰਚਾ ਦਰਜ਼ ਕੀਤਾ ਗਿਆ। ਮੁਲਜਮਾਂ ਜਿੱਥੇ ਪਹਿਲਾਂ ਵੀ ਕਈ ਵਾਰਦਾਤਾਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ, ਉਥੇ ਇੰਨ੍ਹਾਂ ਵੱਲੋਂ ਦੋ ਦਿਨ ਪਹਿਲਾਂ ਹੀ ਦਿਆਲਪੁਰਾ ਵਿਚ ਵੀ ਗੋਲੀਆਂ ਚਲਾ ਕੇ ਕੁੱਝ ਵਿਅਕਤੀਆਂ ਨੂੰ ਜਖ਼ਮੀ ਕੀਤਾ ਸੀ। ਫ਼ੜੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਤੇ ਉਸਦਾ ਵੱਡਾ ਭਰਾ ਗੁਰਦੀਪ ਸਿੰਘ ਕਾਲਾ ਅਤੇ ਸੁਖਚੈਨ ਉਰਫ਼ ਬਿੱਲਾ (ਤਿੰਨੋਂ ਵਾਸੀ ਸਲਾਬਤਪੁਰ) ਤੋਂ ਇਲਾਵਾ ਜਸ਼ਨਜੀਤ ਜੱਸੀ ਵਾਸੀ ਦੁੱਲੇਵਾਲਾ ਦੇ ਤੌਰ ‘ਤੇ ਹੋਈ ਹੈ।
ਇਹ ਵੀ ਪੜ੍ਹੋ 👉Bathinda Police ਤੇ ਪ੍ਰਸ਼ਾਸਨ ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ
ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਥਾਣਾ ਭਗਤਾ ਭਾਈਕਾ, ਬਠਿੰਡਾ ਵਿਖੇ ਦਰਜ ਇੱਕ ਤਾਜ਼ਾ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ। ਚਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਪੁਲਿਸ ਵੱਲੋਂ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਤੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



