Moga News: Moga ‘ਚ ਬੀਤੀ ਦੇਰ ਸ਼ਾਮ ਹੋਏ ਇੱਕ Police Encounter ਵਿਚ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਮੋਗਾ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਥਾਣਾ ਮਹਿਣਾ ਦੀ ਪੁਲਿਸ ਪਾਰਟੀ ਜਦੋਂ ਮਹਿਣਾ-ਨੱਥੂਵਾਲਾ ਲਿੰਕ ਰੋਡ ’ਤੇ ਮੌਜੂਦ ਸੀ ਤਾਂ ਨੱਥੂਵਾਲਾ ਦੀ ਸਾਈਡ ਤੋਂ ਮੋਟਰਸਾਈਕਲ ’ਤੇ ਦੋ ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਨ੍ਹਾਂ ਨੇ ਰੁਕਣ ਦੀ ਬਜਾਏ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਕੇ ਡਿੱਗ ਗਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਈਰਿੰਗ ਸੂਰੁ ਕੀਤੀ ਤਾਂ ਪੁਲਿਸ ਨੇ ਆਪਣੀ ਸਵੈ ਰੱਖਿਆ ਲਈ ਜਵਾਬੀ ਫਾਈਰਿੰਗ ਕੀਤੀ ਤਾ ਦੋਨੇ ਨੋਜਵਾਨ ਜਖਮੀ ਹੋ ਗਏ।
ਇਹ ਵੀ ਪੜ੍ਹੋ 👉Sangrur ‘ਚ PRTC ਬੱਸ ਨਾਲ ਵਾਪਰਿਆਂ ਭਿਆਨਕ ਹਾਦਸਾ, 4 ਦੀ ਮੌ/ਤ, ਦਰਜ਼ਨਾਂ ਜ*ਖ਼*ਮੀ
ਜ਼ਖਮੀ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਦੁਸਾਂਝ ਰੋਡ ਮੋਗਾ ਅਤੇ ਅਕਾਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਧਰਮਕੋਟ ਵਜੋਂ ਹੋਈ । ਦੋਵਾਂ ਨੋਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ।ਪੁਲਿਸ ਵੱਲੋਂ ਮੌਕੇ ਤੋਂ 01 ਪਿਸਟਲ .32 ਬੋਰ, 01 ਪਿਸਟਲ .30 ਬੋਰ ਅਤੇ 05 ਕਾਰਤੂਸ ਅਤੇ ਮੋਟਰਸਾਈਕਲ ਪਲੱਸਰ ਕਾਲੇ ਰੰਗ ਦਾ ਬਰਾਮਦ ਕਰ ਲਿਆ ਗਿਆ ਹੈ।ਘਟਨਾ ਸਥਾਨ ਨੂੰ ਸੁਰੱਖਿਅਤ ਕਰਕੇ ਫੋਰੈਂਸਿਕ ਅਤੇ ਹੋਰ ਵਿਗਿਆਨਕ ਤਰੀਕਿਆਂ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਵਿੱਚੋਂ ਇੱਕ ਨੌਜਵਾਨ ਖਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਦੂਜੇ ਦੀ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













