Ludhiana News: ਲੁਧਿਆਣਾ ’ਚ ਬੀਤੀ ਰਾਤ ਕਰੀਬ ਸਾਢੇ 12 ਵਜੇ ਪੁਲਿਸ ਵੱਲੋਂ ਤਿੰਨ ਬਦਮਾਸ਼ਾਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਵਿਚ ਦੋ ਬਦਮਾਸ਼ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇੰਨ੍ਹਾਂ ਦੀ ਪਹਿਚਾਣ ਅੰਕੁਸ਼ (23), ਮੁਦਿਤ (24) ਅਤੇ ਅਭਿਜੀਤ ਮੰਡ (24) ਵਜੋਂ ਹੋਈ ਦੱਸੀ ਜਾ ਰਹੀ ਹੈ। ਇਹ ਮੁਕਾਬਲਾ ਧਾਂਦਰਾ ਰੋਡ ’ਤੇ ਹੋਇਆ, ਜਿੱਥੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਅਤੇ ਸੀਆਈਏ ਸਟਾਫ਼ ਦੀ ਟੀਮ ਨੇ ਇੰਨ੍ਹਾਂ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ Big News: ਡਿੱਬਰੂਗੜ੍ਹ ਤੋਂ ਵਾਪਸ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਮਿਲਿਆ ਰਿਮਾਂਡ
ਹਾਲਾਕਿ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਪੜਤਾਲ ਤੋਂ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਪ੍ਰੰਤੂ ਸਾਹਮਣੇ ਆ ਰਹੀਆਂ ਸੂਚਨਾਵਾਂ ਮੁਤਾਬਕ ਮੁਲਜਮਾਂ ਨੇ ਸ਼ਹਿਰ ਦੇ ਇੱਕ ਟਰੈਵਲ ਏਜੰਟ ਤੋਂ ਗੈਗਸਟਰ ਪ੍ਰਭ ਦੇਸੂਵਾਲ ਦੇ ਨਾਂ ’ਤੇ 50 ਲੱਖ ਦੀ ਫ਼ਿਰੌਤੀ ਮੰਗੀ ਸੀ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਬੀਐਨਐਸ ਦੀ ਧਾਰਾ 351 (2), 308 (2) ਅਤੇ 62 ਤਹਿਤ ਕੇਸ ਦਰਜ ਕੀਤਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਲੁਧਿਆਣਾ ’ਚ ਪੁਲਿਸ ਨੇ ਕੀਤਾ ਬਦਮਾਸ਼ਾਂ ਦਾ encounter, ਟਰੈਵਲ ਏਜੰਟ ਤੋਂ ਮੰਗੀ ਸੀ 50 ਲੱਖ ਦੀ ਫ਼ਿਰੌਤੀ"