Bathinda News:Police encounter news; ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਸਨੈਚਿੰਗ (ਲੁੱਟ ਖੋਹ) ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਦਾ ਸ਼ਨੀਵਾਰ ਨੂੰ ਬਠਿੰਡਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆ ਬਠਿੰਡਾ ਦੇ ਐਸਐਸਪੀ ਅਮਨੀਤ ਕੋਂਡਲ ਨੇ ਮੌਕੇ ‘ਤੇ ਪੁੱਜ ਕੇ ਦੱਸਿਆ ਕਿ ਲੰਘੀ 19 ਅਗਸਤ ਨੂੰ ਬਠਿੰਡਾ ਸ਼ਹਿਰ ‘ਚ ਵਿਸਾਲ ਨਗਰ ਦੀ ਟੁ-ਪੁਆਇੰਟ ਕੋਲ ਸਥਿਤ ਗਿਫ਼ਟ ਹਾਊਸ ਦੇ ਬਾਹਰ ਸਕੂਟੀ ‘ਤੇ ਜਾ ਰਹੀਆਂ ਦੋ ਔਰਤਾਂ ਤੋਂ ਇਹਨਾਂ ਬਦਮਾਸ਼ਾਂ ਨੇ ਪਰਸ ਖੋਹਿਆ ਸੀ ਅਤੇ ਇਸ ਖੋਹ ਦੌਰਾਨ ਇੱਕ ਔਰਤ ਕਿਰਨ ਬਾਲਾ ਸੜਕ ਉੱਪਰ ਡਿੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਸੀ, ਜੋ ਕਿ ਹੁਣ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਅਧੀਨ ਹੈ।
ਇਹ ਵੀ ਪੜ੍ਹੋ ਮਾਲਵਾ ਪੱਟੀ ਦੇ ਨਾਮੀ ‘ਦੀਪਕ ਢਾਬੇ’ ਦੇ ਦੋ ਮਾਲਕਾਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼
ਪੁਲਿਸ ਨੇ ਤੁਰੰਤ ਇਸ ਮਾਮਲੇ ਵਿੱਚ ਕਿਰਨ ਬਾਲਾ ਦੀ ਭਰਜਾਈ ਸੁਮਨ ਗੋਇਲ ਦੇ ਬਿਆਨਾਂ ਉਪਰ ਥਾਣਾ ਕੋਤਵਾਲੀ ਵਿਚ ਪਰਚਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਸਵੇਰੇ ਕੁਤਵਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਸ ਤੋਂ ਬਾਅਦ ਨਾਕਾਬੰਦੀ ਕੀਤੀ ਗਈ ਪ੍ਰੰਤੂ ਮੋਟਰਸਾਈਕਲ ‘ਤੇ ਸਵਾਰ ਇਹਨਾਂ ਮੁਲਜਮਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ
ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਇਸ ਜਵਾਬੀ ਕਾਰਵਾਈ ਦੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੇ ਇੱਕ ਬਦਮਾਸ਼ ਦੇ ਲੱਤ ਵਿੱਚ ਗੋਲੀ ਲੱਗੀ ਜਿਸ ਦੇ ਕਾਰਨ ਨੂੰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਉਹਨਾਂ ਦੱਸਿਆ ਕਿ ਮੁਲਜਮਾਂ ਦੀ ਪਹਿਚਾਣ ਅਮਨਪ੍ਰੀਤ ਸਿੰਘ ਵਾਸੀ ਫੂਲੋ ਮਿੱਠੀ ਅਤੇ ਅਮਨਦੀਪ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਮੁਲਜਮਾਂ ਵਿਰੁਧ ਪਹਿਲਾਂ ਵੀ ਪਰਚਾ ਦਰਜ਼ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਨਜਾਇਜ ਹਥਿਆਰ ਵੀ ਬਰਾਮਦ ਕੀਤਾ ਹੈ। ਫ਼ਿਲਹਾਲ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













