👉ਜਲੰਧਰ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਗੁਰਗਾ ਤੇ ਜੀਰਕਪੁਰ ’ਚ ਕਤਲ ਦੇ ਭਗੋੜੇ ਕਾਬੂ
Jalandhar/Mohali News: ਲੰਘੀ ਰਾਤ ਅਤੇ ਅੱਜ ਤੜਕਸਾਰ ਪੰਜਾਬ ਦੇ ਜਲੰਧਰ ਅਤੇ ਜੀਰਕਪੁਰ ਵਿੱਚ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੱਜ ਤੜਕਸਾਰ ਜਲੰਧਰ ਦਿਹਾਤੀ ਪੁਲਿਸ ਨਾਲ ਹੋਏ ਮੁਕਾਬਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਨਜਦੀਕੀ ਸਾਥੀ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ। ਇਸੇ ਤਰ੍ਹਾਂ ਜੀਰਕਪੁਰ ’ਚ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਜਲੰਧਰ ’ਚ ਨੌਜਵਾਨ ਦੇ ਹੋੲੈ ਕਤਲ ਮਾਮਲੇ ’ਚ ਲੋੜੀਦੇ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਜਲੰਧਰ ਮੁਕਾਬਲੇ ਦੀ ਸੰਖੇਪ ’ਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮੁਲਜਮ ਪਰਮਜੀਤ ਸਿੰਘ ਪੰਮਾ ਨੂੰ ਆਦਮਪੁਰ ਇਲਾਕੇ ਦੇ ਪਿੰਡ ਕਾਲੜਾ ਮੋੜ ਦੇ ਨੇੜੇ ਕਾਬੂ ਕੀਤਾ ਗਿਆ। ਪੰਮਾ ਵਿਰੁਧ ਪਹਿਲਾਂ ਹੀ 19 ਦੇ ਕਰੀਬ ਮੁਕੱਦਮੇ ਦਰਜ਼ ਹਨ। ਜਿਸਦੇ ਚੱਲਦੇ ਇਸ ਦੀਆਂ ਗਤੀਵਿਧੀਆਂ ਨੂੰ ਵਾਚਦੇ ਹੋਏ ਡੀਐਸਪੀ ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਟੀਮ ਕੰਮ ਕਰ ਰਹੀ ਸੀ। ਇਸ ਦੌਰਾਨ ਕਾਰ ’ਤੇ ਆ ਰਹੇ ਉਕਤ ਬਦਮਾਸ਼ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ਸ ਕੀਤੀ ਪ੍ਰੰਤੂ ਉਸਨੇ ਆਪਣੀ ਕਾਰ ਪੁਲਿਸ ਮੁਲਾਜਮਾਂ ’ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ 3,600 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ
ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਬਦਮਾਸ਼ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸਤੋਂ ਬਾਅਦ ਪੁਲਿਸ ਦੀ ਗੋਲੀ ਉਸਦੀ ਲੱਤ ਵਿੱਚ ਲੱਗੀ ਤੇ ਉਹ ਜ਼ਖਮੀ ਹੋ ਗਿਆ। ਜਿਸਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰ, 15 ਗ੍ਰਾਮ ਹੈਰੋਇਨ ਅਤੇ ਇੱਕ ਬੋਲੇਰੋ ਕੈਂਪਰ ਗੱਡੀ ਵੀ ਬਰਾਮਦ ਕੀਤੀ ਹੈ। ਮੁਢਲੀ ਜਾਂਚ ਦੌਰਾਨ ਇਹ ਗੱਡੀ ਵੀ ਚੋਰੀ ਦੀ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
ਉਧਰ ਦੂਜੇ ਪਾਸੇ ਮੁਹਾਲੀ ਦੇ ਐਸ.ਪੀ. (ਡੀ) ਸੌਰਵ ਜਿੰਦਲ ਨੇ ਜੀਰਕਪੁਰ ਪੁਲਿਸ ਮੁਕਾਬਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਦਸਿਆ ਕਿ ਕਾਬੂ ਕੀਤੇ ਗਏ ਮੁਲਜਮ ਗੌਰਵ ਤੇ ਆਕਾਸ਼ ਲੰਘੀ 10 ਮਈ ਨੂੰ ਜਲੰਧਰ ’ਚ ਹੋਏ ਇਕ ਨੌਜਵਾਨ ਦੇ ਕਤਲ ਮਾਮਲੇ ’ਚ ਲੋੜੀਦੇ ਸਨ ਤੇ ਪੁਲਿਸ ਤੋਂ ਬਚ ਕੇ ਇੱਥੇ ਛੁਪੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਜਲੰਧਰ ਦੇ ਸੀਆਈਏ ਸਟਾਫ਼ ਤੇ ਡੀਐਸਪੀ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਪੀਰਮੁਛੱਲਾ ਇਲਾਕੇ ’ਚ ਇੰਨ੍ਹਾਂ ਦੀ ਘੇਰਾਬੰਦੀ ਕੀਤੀ ਪ੍ਰੰਤੁੂ ਮੁਲਜ਼ਮਾਂ ਨੇ ਪੁਲਿਸ ਤੋਂ ਬਚਣ ਲਈ ਮੁਲਾਜ਼ਮਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਨਾਂ ਪਾਸਿਓ ਗੋਲੀਬਾਰੀ ਵੀ ਹੋਈ ਅਤੇ ਜਵਾਬੀ ਕਾਰਵਾਈ ’ਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੂੰ ਮੌਕੇ ਤੋਂ ਹਥਿਆਰ ਵੀ ਬਰਾਮਦ ਹੋਏ ਹਨ। ਫ਼ਿਲਹਾਲ ਪੁਲਿਸ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।