Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਸਾਬਕਾ ਵਿਧਾਇਕ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਵੀਰਵਾਰ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 11 ਦੇ ਪੁਲਿਸ ਸਟੇਸ਼ਨ ਵਿੱਚ ਮੁਕੱਦਮਾ ਦਰਜ਼ ਕੀਤਾ ਹੈ। ਇਹ ਕਾਰਵਾਈ ਉਸਦੇ ਵੱਲੋਂ ਕਥਿਤ ਤੌਰ ‘ਤੇ ਕਾਂਗਰਸ ਭਵਨ ਵਿੱਚ ਇੱਕ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਉੱਪਰ ਹਮਲਾ ਕਰਨ, ਜਾਤੀਵਾਦੀ ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਸਬੰਧੀ ਦਿੱਤੀ ਸਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਸਬੰਧ ਵਿਚ ਇੱਕ ਵੀਡੀਓ ਬਣਾ ਕੇ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ 👉parvinder Jhota Murder Case; ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ ਜੇਲ੍ਹ ਵਿਚੋਂ ਹੋਏ ਰਿਹਾਅ, ਸਮਝੋਤੇ ਬਾਰੇ ਕਹੀ ਵੱਡੀ ਗੱਲ!
ਇਸ ਮਾਮਲੇ ਨੂੰ ਲੈ ਕੇ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਜੋਰ ਸੋਰ ਨਾਲ ਮਾਮਲਾ ਚੁੱਕਿਆ ਸੀ। ਇਸ ਮਾਮਲੇ ਵਿਚ ਲੈ ਕੇ ਕਾਂਗਰਸ ਭਵਨ ਦੇ ਸਾਹਮਣੇ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਦੋਸ਼ਾਂ ਮੁਤਾਬਕ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ ਸੀ। ਦਸਣਾ ਬਣਦਾ ਹੈ ਕਿ ਬਰਿੰਦਰ ਸਿੰਘ ਢਿੱਲੋਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਜ਼ੀਦਕੀ ਮੰਨਿਆ ਜਾਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




