Bathinda ‘ਚ ਕਿਸਾਨਾਂ ਦੇ ਪੱਕੇ ਮੋਰਚੇ ਨੂੰ ‘ਠੁੱਸ’ ਕਰਨ ਲਈ ਪੁਲਿਸ ਵੱਲੋਂ ਫ਼ੜੋ-ਫ਼ੜਾਈ ਮੁਹਿੰਮ

Date:

spot_img

Bathinda News: ਪਿਛਲੇ ਕਈ ਮਹੀਨਿਆਂ ਤੋਂ ਜ਼ਿਲ੍ਹੇ ਦੇ ਪਿੰਡ ਚਾਉਕੇ ਦੇ ਆਦਰਸ਼ ਸਕੂਲ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਰ ਚੱਲ ਰਿਹਾ ਤਨਾਅ ਸਿਖ਼ਰ ‘ਤੇ ਪੁੱਜ ਗਿਆ ਹੈ। ਇਸ ਸੰਘਰਸ਼ ਨਾਲ ਜੁੜੇ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸ਼ੁੱਕਰਵਾਰ ਨੂੰ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਲਗਾਏ ਜਾਣ ਵਾਲੇ ‘ਪੱਕੇ ਮੋਰਚੇ’ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਅੱਧੀ ਰਾਤ ਤੋਂ ਕਿਸਾਨ ਆਗੂਆਂ ਦੀ ਫ਼ੜੋ-ਫ਼ੜਾਈ ਦੀ ਮੁਹਿੰਮ ਵੱਡੇ ਪੱਧਰ ‘ਤੇ ਜਾਰੀ ਹੈ।

ਇਹ ਵੀ ਪੜ੍ਹੋ Bathinda ‘ਚ ਆਪ ਆਗੂ ਵਿਰੁਧ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦਾ ਪਰਚਾ ਦਰਜ਼,ਗ੍ਰਿਫਤਾਰੀ ਕਿਸੇ ਵੇਲੇ ਵੀ ਸੰਭਵ

ਕਿਸਾਨ ਆਗੂਆਂ ਮੁਤਾਬਕ ਬਠਿੰਡਾ ਜ਼ਿਲ੍ਹੇ ਵਿਚੋਂ ਦੋ ਕਿਸਾਨ ਆਗੂਆਂ ਕੁਲਵਿੰਦਰ ਸਿੰਘ ਤੇ ਮੱਖਣ ਸਿੰਘ ਗਿਆਨਾ ਨੂੰ ਪੁਲਿਸ ਨੇ ਤੜਕਸਾਰ ਹਿਰਾਸਤ ਵਿਚ ਲੈ ਲਿਆ ਹੈ ਜਦਕਿ ਬਾਕੀ ਆਗੂ ਪੁਲਿਸ ਨੂੰ ਝਕਾਨੀ ਦੇ ਕੇ ਨਿਕਲਣ ਵਿਚ ਸਫ਼ਲ ਰਹੇ ਹਨ। ਜਥੇਬੰਦੀ ਦੇ ਆਗੂ ਜਸਵੀਰ ਸਿੰਘ ਬੁਰਜਸੇਮਾ ਨੇ ਪੁਸ਼ਟੀ ਕਰਦਿਆਂ ਦਸਿਆ ਕਿ, ‘‘ਪੁਲਿਸ ਵੱਲੋਂ ਬੀਤੀ ਅੱਧੀ ਰਾਤ ਤੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਲੈ ਕੇ ਮਾਲਵਾ ਪੱਟੀ ਵਿਚ ਸੈਕੜੇ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਹੈ। ”

ਇਹ ਵੀ ਪੜ੍ਹੋ ਸਿੱਧੂ ਮੂਸੇਵਾਲਾ ਵਾਂਗ ਅੱਜ ਤੜਕਸਾਰ ਬਦਮਾਸ਼ਾਂ ਨੇ ‘ਥਾਰ’ ਵਿਚ ਬੈਠੇ ਆਪ ਆਗੂ ਨੂੰ ਗੋ+ਲੀ+ਆਂ ਨਾਲ ਕੀਤਾ ਛਲਣੀ

ਇਸੇ ਤਰ੍ਹਾਂ ਬਠਿੰਡਾ ਵਿਚ ਜਥੇਬੰਦੀ ਦੇ ਆਗੂ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆਂ, ਜਗਦੇਵ ਸਿੰਘ ਜੋਗੇਵਾਲਾ ਸਮੇਤ ਦਰਜਨ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਪਰੰਤੂ ਪੁਲਿਸ ਕਾਰਵਾਈ ਦੀ ਸੂਹ ਮਿਲਦਿਆਂ ਹੀ ਬਹੁਤੇ ਕਿਸਾਨ ਪਹਿਲਾਂ ਹੀ ਇਧਰ-ਉਧਰ ਹੋ ਗਏ ਸਨ। ਕਿਸਾਨ ਆਗੂ ਮੁਤਾਬਕ ਪੁਲਿਸ ਦੇ ਡਰਾਵੇਂ ਦੇ ਬਾਵਜੂਦ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...