👉ਸ਼ਹੀਦ ਪੁਲਿਸ ਵਾਲਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਦਾ ਧੰਨਵਾਦੀ ਰਹਿਣਗੇ ਲੋਕ : ਡੀ.ਸੀ.
👉ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਮੱਦਦ ਲਈ ਵਚਨਬੱਧ : ਐੱਸ.ਐੱਸ.ਪੀ
Bathinda News:ਪੰਜਾਬ ਪੁਲੀਸ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਾ ਭੁੱਲਣਯੋਗ ਕੁਰਬਾਨੀਆਂ ਦਿੱਤੀਆਂ ਹਨ। ਅੱਜ ਦੇ ਸਮੇਂ ਵਿੱਚ ਇਨ੍ਹਾਂ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮੌਕੇ ਕੀਤਾ। ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਸਨ।ਉਨ੍ਹਾਂ ਸ਼ਹੀਦ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਦੇਸ਼ ਅਤੇ ਕੌਮ ਨੂੰ ਮਾਣ ਹੁੰਦਾ ਹੈ, ਪਰ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫ਼ਰਜ ਬਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰਣ ਲੈਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ 👉ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੰਦਿਆਂ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।ਇਸ ਮੌਕੇ ਬੋਲਦਿਆਂ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ। ਉਨ੍ਹਾਂ ਕਿਹਾ ਕਿ ਸਮਾਜ ਇਨ੍ਹਾਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਦਾ ਦੇਣਦਾਰ ਰਹੇਗਾ।ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨਾ ਪੁਲਿਸ ਵਿਭਾਗ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਜਵਾਨਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਦਿਨ ਨੂੰ ਸੈਂਟਰਲ ਰਿਜਰਵ ਫੋਰਸ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਜਿੰਨ੍ਹਾਂ ਨੂੰ ਭਾਰਤ-ਚੀਨ ਦੇ ਸਰਹੱਦੀ ਵਿਵਾਦ ਕਾਰਨ ਸ਼ਹੀਦੀ ਦਾ ਜਾਮ ਪੀਣਾ ਪਿਆ।ਉਹਨਾਂ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ।
ਇਹ ਵੀ ਪੜ੍ਹੋ 👉ਦੁਸ਼ਿਹਰੇ ਵਾਲੇ ਦਿਨ ਕਾਰ ਤੇ ਟਰੱਕ ਵਿਚਕਾਰ ਭਿਆਨਕ ਹਾਦਸਾ; ਪਤੀ-ਪਤਨੀ ਦੀ ਹੋਈ ਮੌ*ਤ, ਧੀ ਤੇ ਪੁੱਤ ਗੰਭੀਰ ਜਖ਼ਮੀ
ਉਨ੍ਹਾਂ ਦੱਸਿਆ ਕਿ ਚੀਨ ਦੀ ਫੌਜ ਵੱਲੋਂ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।ਸਮਾਗਮ ਉਪਰੰਤ ਡੀ.ਆਈ.ਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਅਤੇ ਐਸ.ਐਸ.ਪੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਇਹਨਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



