ਕਿਸ਼ਤਾਂ ਵਿਚ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ
ਫ਼ਿਰੋਜ਼ਪੁਰ, 17 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ।

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਉਸਨੂੰ ਛੱਡਣ ਦੇ ਇਵਜ਼ ਵਿੱਚ 1,50,000 ਰੁਪਏ ਦੀ ਮੰਗ ਕੀਤੀ। ਪਰੰਤੂ ਸ਼ਿਕਾਇਤਕਰਤਾ ਧਿਰ ਵੱਲੋੰ ਏਨੀ ਰਿਸ਼ਵਤ ਨਾ ਦੇਣ ਕਾਰਨ ਉਸਦੇ ਭਰਾ ਦੀ ਗ੍ਰਿਫਤਾਰੀ ਪਾ ਦਿੱਤੀ ਗਈ। ਉਪਰੰਤ 7 ਦਿਨ ਦਾ ਰਿਮਾਂਡ ਹਾਸਲ ਕਰਨ ਅਤੇ ਜਮਾਨਤ ਨਾ ਹੋਣ ਦੇਣ ਦਾ ਡਰਾਵਾ ਦੇ ਕੇ ਸ਼ਿਕਾਇਤਕਰਤਾ ਪਾਸੋਂ 10000 ਰੁਪਏ ਰਿਸ਼ਵਤ ਵਜੋਂ ਲੈ ਲਏ।

ਬੁੱਕ ਸ਼ਾਪ ’ਤੇ ਗੋਲੀ ਚਲਾਉਣ ਵਾਲੇ ‘ਮੁਲਜ਼ਮ’ ਦਿਹਾਤੀ ਪੁਲਿਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਗੁਰਮੀਤ ਸਿੰਘ ਉਸਦੇ ਭਰਾ ਦੇ ਫੋਨ ਅਤੇ ਪਰਸ ਨੂੰ ਮੁਕੱਦਮੇ ਵਿੱਚ ਨਾ ਪਾਉਣ ਬਦਲੇ 10,000 ਰੁਪਏ ਦੀ ਹੋਰ ਮੰਗ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਦੇ ਥਾਣੇ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀ ਏ.ਐਸ.ਆਈ. ਗੁਰਮੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਕੋਲੋਂ 10,000 ਰਿਸ਼ਵਤ ਹਾਸਿਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਇਸ ਕੇਸ ਦੀ ਅਲਗੇਰੀ ਤਫਤੀਸ਼ ਜਾਰੀ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...