Bathinda News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਗਰਮ ਮਹਿਲਾ ਆਗੂ ਤੇ ਪਿੰਡ ਕਾਲਝਰਾਣੀ ਦੀ ਸਰਪੰਚ ਸਤਵੀਰ ਕੌਰ ਅਤੇ ਉਸਦੇ ਪੁੱਤਰ ਸਹਿਤ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰਵਾਈ ਉਕਤ ਮਹਿਲਾ ਸਰਪੰਚ ਦੇ ਪਿੰਡ ਦੇ ਹੀ ਇੱਕ ਨੌਜਵਾਨ ਦੀ ਸਿਕਾਇਤ ’ਤੇ ਹੋਈ ਹੈ, ਜਿਸਨੇ ਕੁੱਝ ਦਿਨ ਪਹਿਲਾਂ ਆਤਮਹੱਤਿਆ ਕਰਨ ਦੀ ਕੋਸਿਸ਼ ਕੀਤੀ ਸੀ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵਿਚ ਥੋਕ ’ਚ ਤਬਾਦਲੇ; ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ ਹੋਈਆਂ 355 ਬਦਲੀਆਂ
ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਹਰਜੌਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਪੀੜਤ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕਾਲਝਰਾਣੀ ਦੀ ਸਿਕਾਇਤ ਉਪਰ ਸਰਪੰਚ ਸਤਵੀਰ ਕੌਰ, ਉਸਦੇ ਪੁੱਤਰ ਉਕਾਰ ਸਿੰਘ ਅਤੇ ਉਸਦੇ ਦੋਸਤ ਤਰਨਵੀਰ ਸਿੰਘ ਸਾਰੇ ਵਾਸੀ ਕਾਲਝਰਾਣੀ ਵਿਰੁਧ ਬੀਐਨਐਸ ਦੀ ਧਾਰਾ 108 ਅਤੇ 56 ਤਹਿਤ ਮੁਕੱਦਮਾ ਨੰਬਰ 83 ਦਰਜ਼ ਕੀਤਾ ਗਿਆ ਹੈ। ’’
ਇਹ ਵੀ ਪੜ੍ਹੋ Pahalgam Terrorist attack; ਪਾਕਿਤਸਾਨੀਆਂ ਲਈ ਵਾਪਸ ਪਰਤਣ ਲਈ ਅੱਜ ਆਖ਼ਰੀ ਦਿਨ!
ਸੂਚਨਾ ਮੁਤਾਬਕ ਮੁਦਈ ਦੀ ਸਰਪੰਚ ਦੇ ਪੁੱਤਰ ਅਤੇ ਉਸਦੇ ਦੋਸਤ ਨੇ ਕੁੱਝ ਦਿਨ ਪਹਿਲਾਂ ਕੁੱਟਮਾਰ ਕੀਤੀ ਸੀ ਅਤੇ ਸਰਪੰਚ ਉਪਰ ਉਕਤ ਨੌਜਵਾਨ ’ਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਪਤਾ ਲੱਗਿਆ ਹੈ ਕਿ ਮੁੰਡਿਆਂ ਦੀ ਆਪਸ ਵਿਚ ਕਿਸੇ ਗਲ ਨੂੰ ਲੈ ਕੇ ਲੜਾਈ ਹੋਈ ਸੀ। ਜਿਸਤੋਂ ਬਾਅਦ ਗੁਰਦੀਪ ਸਿੰਘ ਨੇ ਬਠਿੰਡਾ ਦੇ ਭੱਟੀ ਰੋਡ ’ਤੇ ਸਥਿਤ ਆਪਣੇ ਭਰਾ ਦੇ ਸੈਲੂਨ ਦੀ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ।
ਇਹ ਵੀ ਪੜ੍ਹੋ ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ
ਪ੍ਰੰਤੂ ਉਹ ਹਾਈਵੋਲਟੇਜ਼ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਝੁਲਸ ਗਿਆ, ਜਿਸਦੇ ਚੱਲਦੇ ਹੁਣ ਉਸਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਦਸਣਾ ਬਣਦਾ ਹੈ ਕਿ ਪੁਲਿਸ ਵੱਲੋਂ ਨਾਮਜਦ ਕੀਤੀ ਗਈ ਸਤਵੀਰ ਕੌਰ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰਾਂ ਵਿਚੋਂ ਸ਼ਾਮਲ ਹੈ ਤੇ ਉਹ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਵੀ ਰਹਿ ਚੁੱਕੀ ਹੈ। ਪ੍ਰੰਤੂ ਉਸਦੇ ਵਿਰੁਧ ਪਰਚਾ ਦਰਜ਼ ਹੋਣ ਦੀ ਕਾਰਵਾਈ ਨੂੰ ਲੈ ਕੇ ਆਪ ਦੀ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਵਿਚ ਵੱਡੀ ਚਰਚਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






