Bathinda News : ਬੀਤੇ ਕੱਲ ਥਾਣਾ ਸੰਗਤ ਅਧੀਨ ਆਉਂਦੇ ਪਿੰਡ ਸੰਗਤ ਕਲਾਂ ‘ਚ ਚਿੱਟੇ ਦੀ ਖੁੱਲੇਆਮ ਵਿੱਕਰੀ ਦੀ ਵਾਈਰਲ ਵੀਡੀਓ ਤੋਂ ਬਾਅਦ ਬਠਿੰਡਾ ਪੁਲਿਸ ਐਕਸ਼ਨ ਵਿਚ ਆ ਗਈ ਹੈ। ਮੰਗਲਵਾਰ ਤੜਕਸਾਰ ਹੀ 220 ਤੋਂ ਵੱਧ ਮੁਲਾਜਮਾਂ ਦੀਆਂ 20 ਟੀਮਾਂ ਬਣਾ ਕੇ ਪੁਲਿਸ ਵੱਲੋਂ ਐਸਪੀ (ਹੈਡਕੁਆਟਰ) ਜਗਦੀਸ਼ ਬਿਸ਼ਨੋਈ ਅਧੀਨ ਸੰਗਤ ਮੰਡੀ ਦੀਆਂ ਕੁੱਝ ਬਸਤੀਆਂ ਅਤੇ ਪਿੰਡ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ। ਇਸ ਦੌਰਾਨ ਕੁੱਝ ਥਾਵਾਂ ਤੋਂ ਨਸ਼ਾ ਬਰਾਮਦ ਹੋਣ ਅਤੇ ਕਰੀਬ 2 ਦਰਜ਼ਨ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਦੀ ਵੀ ਖ਼ਬਰ ਹੈ। ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ 👉ਸਰਕਾਰ ਦੇ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਕੀਤਾ ਸਮਾਪਤ
ਇਹ ਮੁਹਿੰਮ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਗਈ, ਜਿਸ ਦੌਰਾਨ ਸੰਗਤ ਮੰਡੀ ਦੀਆਂ ਕੁਝ ਸ਼ੱਕੀ ਬਸਤੀਆਂ ਅਤੇ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਘਰ-ਘਰ ਜਾ ਕੇ ਤਲਾਸ਼ੀ ਲਈ ਗਈ।ਪੁਲਿਸ ਟੀਮਾਂ ਵੱਲੋਂ ਸ਼ੱਕੀ ਥਾਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉੱਥੇ ਰਹਿੰਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਅਤੇ ਨਸ਼ਿਆਂ ਨਾਲ ਜੁੜੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ, ਡਿਟੇਨ ਕੀਤੇ ਗਏ ਕੁਝ ਸ਼ੱਕੀ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਬਰਾਮਦਗੀ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪੁਲਿਸ ਵੱਲੋਂ ਜਲਦ ਸਾਂਝੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ 👉Amritsar ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਐਸ.ਪੀ. ਹੈੱਡਕੁਆਰਟਰ ਜਗਦੀਸ਼ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਬੀਤੇ ਦਿਨ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸੰਗਤ ਮੰਡੀ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਸਾਹਮਣੇ ਆਈ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਵੀਡੀਓ ਦਾ ਤੁਰੰਤ ਨੋਟਿਸ ਲੈਂਦਿਆਂ ਅੱਜ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।ਬਠਿੰਡਾ ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਵੱਲੋਂ ਸੰਵੇਦਨਸ਼ੀਲ ਅਤੇ ਸ਼ੱਕੀ ਇਲਾਕਿਆਂ ਵਿੱਚ ਅੱਗੇ ਵੀ ਇਸੇ ਤਰ੍ਹਾਂ ਦੇ ਸਰਚ ਆਪ੍ਰੇਸ਼ਨ ਜਾਰੀ ਰੱਖੇ ਜਾਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




