ਮਹਿਲਾ ਕਿਸਾਨ ਆਗੂਆਂ ਦੀ ਪੁਲਿਸ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ, CM ਤੇ DGP ਨੂੰ ਲਿਖਿਆ ਪੱਤਰ

0
273
+2

Bathinda News: ਜ਼ਿਲ੍ਹੇ ਦੇ ਪਿੰਡ ਚਾਉਕੇ ਦੇ ਆਦਰਸ਼ ਸਕੂਲ ਦੀ ਮੈਨੇਜਮੈਂਟ ਵਿਰੁਧ ਚੱਲ ਰਹੇ ਧਰਨੇ ਨੂੰ ਖ਼ਤਮ ਕਰਵਾਉਣ ਸਮੇਂ ਮਹਿਲਾ ਕਿਸਾਨ ਆਗੂਆਂ ਦੀ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ। ਇਸ ਸਬੰਧ ਵਿਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਈਆਂ ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਤੇ ਪਰਮਜੀਤ ਕੌਰ ਪਿੱਥੋ ਨੇ ਮੁੱਖ ਮੰਤਰੀ ਪੰਜਾਬ,ਡੀ ਜੀ ਪੀ ਪੰਜਾਬ ਅਤੇ ਐਸ ਐਸ ਪੀ ਬਠਿੰਡਾ ਨੂੰ ਪੱਤਰ ਭੇਜ ਕੇ ਜਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Big News; ਮੁੱਖ ਮੰਤਰੀ ਮਾਨ ਵੱਲੋਂ ਪ੍ਰਤਾਪ ਬਾਜਵਾ ਵਿਰੁਧ ਕਾਰਵਾਈ ਦੇ ਆਦੇਸ,ਬਾਜਵੇ ਦੇ ਘਰ ਪੁੱਜੀ ਪੁਲਿਸ, ਜਾਣੋ ਮਾਮਲਾ

ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਇੰਨ੍ਹਾਂ ਮਹਿਲਾ ਆਗੂਆਂ ਦਾ ਹਾਲਚਾਲ ਪੁੱਛਣ ਆਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਹਸਪਤਾਲ ਦੇ ਡਾਕਟਰਾਂ ਵੱਲੋਂ ਰੁੱਕਾ ਕੱਟਣ ਦੇ ਬਾਵਜੂਦ ਹਾਲੇ ਤੱਕ ਪੁਲਿਸ ਮੁਲਾਜਮ ਮਹਿਲਾ ਆਗੂਆਂ ਦੇ ਬਿਆਨ ਦਰਜ਼ ਕਰਨ ਨਹੀਂ ਪੁੱਜੇ ਹਨ।

ਇਹ ਵੀ ਪੜ੍ਹੋ 70 ਸਾਲਾਂ ਪ੍ਰੇਮੀ ਨਾਲ ਰਲ ਕੇ ਕਲਯੁਗੀ ਪਤਨੀ ਨੇ ਵਿਦੇਸ਼ੋਂ ਵਾਪਸ ਆਏ ਪਤੀ ਦਾ ਕੀਤਾ ਕ+ਤ.ਲ

ਉਧਰ, ਮਹਿਲਾ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਤੇ ਉੱਚ ਪਲਿਸ ਅਧਿਕਾਰੀਆਂ ਨੂੰ ਭੇਜੇ ਪੱਤਰ ਵਿੱਚ ਦੋਸ਼ ਲਾਇਆ ਕਿ 5 ਅਪ੍ਰੈਲ ਨੂੰ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਦੀਆਂ ਗਿਰਫ਼ਤਾਰੀਆਂ ਦੇ ਮਾਮਲੇ ਨੂੰ ਲੈ ਕੇ ਜਦੋਂ ਉਹਨਾਂ ਸਮੇਤ ਕੁੱਝ ਹੋਰ ਕਿਸਾਨ ਆਗੂ ਤੇ ਵਰਕਰ ਗਿੱਲ ਕਲਾਂ ਪੁਲਿਸ ਚੌਂਕੀ (ਥਾਣਾ ਸਦਰ ਰਾਮਪੁਰਾ) ਪਹੁੰਚੇ ਤਾਂ ਡੀ ਐਸ ਪੀ ਪ੍ਰਦੀਪ ਸਿੰਘ ਦੇ ਹੁਕਮਾਂ ’ਤੇ ਥਾਣੇਦਾਰ ਜੋਗਿੰਦਰ ਸਿੰਘ , ਸਬ ਇੰਸਪੈਕਟਰ ਹਰਪ੍ਰੀਤ ਕੌਰ ਤੇ ਸੁਖਵੀਰ ਕੌਰ ਸਮੇਤ ਹੋਰ ਪੁਲਿਸ ਕਰਮਚਾਰੀਆਂ ਵੱਲੋਂ ਉਹਨਾਂ ’ਤੇ ਲਾਠੀਚਾਰਜ ਕੀਤਾ ਗਿਆ।

ਇਹ ਵੀ ਪੜ੍ਹੋ ਡੇਰਾਬੱਸੀ ਸਿਵਲ ਹਸਪਤਾਲ ‘ਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ

ਇਸਤੋਂ ਬਾਅਦ ਥਾਣੇ ਲਿਜਾ ਕੇ ਨਕਾਰਾ ਕਰਨ ਦੇ ਇਰਾਦੇ ਨਾਲ ਮਹਿਲਾ ਪੁਲਿਸ ਤੋਂ ਇਲਾਵਾ ਮਰਦਾਨਾ ਪੁਲਿਸ ਵੱਲੋਂ ਵੀ ਉਹਨਾਂ ਦੀ ਕੁੱਟਮਾਰ ਕਰਨ ਤੋਂ ਇਲਾਵਾ ਜਾਣਬੁੱਝ ਕੇ ਬੇਇੱਜ਼ਤੀ ਕੀਤੀ ਗਈ ਅਤੇ ਅਸ਼ਲੀਲ ਗਾਲਾਂ ਕੱਢੀਆਂ ਗਈਆਂ ਤੇ ਇਸ਼ਾਰੇ ਕੀਤੇ ਗਏ। ਉਹਨਾਂ ਆਪਣੇ ਪੱਤਰ ’ਚ ਇਹ ਵੀ ਦੋਸ਼ ਲਾਇਆ ਕਿ 10 ਅਪ੍ਰੈਲ ਦੇਰ ਸ਼ਾਮ ਜੇਲ੍ਹ ਚੋਂ ਬਾਹਰ ਆਉਣ ਤੋਂ ਅਗਲੇ ਦਿਨ 11ਅਪ੍ਰੈਲ 2025 ਨੂੰ ਉਹ ਸਰਕਾਰੀ ਹਸਪਤਾਲ ਬਾਲਿਆਂਵਾਲੀ ਵਿਖੇ ਇਲਾਜ਼ ਲਈ ਪਹੁੰਚੀਆਂ ਤਾਂ ਡਾਕਟਰਾਂ ਵੱਲੋਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਰੁੱਕਾ ਭੇਜਣ ਦੇ ਬਾਵਜੂਦ ਕੋਈ ਪੁਲਿਸ ਅਧਿਕਾਰੀ ਦੋ ਦਿਨ ਬੀਤਣ ਦੇ ਬਾਵਜੂਦ ਉਹਨਾਂ ਦੇ ਬਿਆਨ ਦਰਜ਼ ਕਰਨ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ 25000 ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਉਹਨਾਂ ਆਖਿਆ ਕਿ ਬਾਲਿਆਂਵਾਲੀ ਦੇ ਡਾਕਟਰਾਂ ਵੱਲੋਂ ਐਮ ਐਲ ਆਰ ਕੱਟਣ ਉਪਰੰਤ ਉਹਨਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਸੀ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਾਇਆ ਡਿਪਟੀ ਕਮਿਸ਼ਨਰ ਦੀ ਲਿਖਤੀ ਪੜਤਾਲੀਆ ਰਿਪੋਰਟ ’ਚ ਗੰਭੀਰ ਦੋਸ਼ਾਂ ਦੀ ਪੁਸ਼ਟੀ ਹੋਣ ਦੇ ਬਾਵਜੂਦ ਭਿਰਸ਼ਟ ਮੈਨੇਜਮੈਂਟ ਨੂੰ ਗਿਰਫ਼ਤਾਰ ਕਰਨ ਦੀ ਥਾਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਅਧਿਆਪਕਾਂ ਤੇ ਉਹਨਾਂ ਦੇ ਹਮਾਇਤੀਆਂ ’ਤੇ ਤਸ਼ੱਦਦ ਢਾਹਕੇ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਹਨਾਂ ਆਖਿਆ ਕਿ ਉਹਨਾਂ ਦੀ ਜਥੇਬੰਦੀ ਮਹਿਲਾ ਕਿਸਾਨ ਆਗੂਆਂ ਸਮੇਤ ਅਧਿਆਪਕਾਂ ਤੇ ਹੋਰਨਾਂ ਲੋਕਾਂ ’ਤੇ ਤਸ਼ੱਦਦ ਢਾਹੁਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਜਥੇਬੰਦਕ ਸੰਘਰਸ਼ ਦੇ ਨਾਲ ਕਾਨੂੰਨੀ ਲੜਾਈ ਵੀ ਪੂਰੇ ਜ਼ੋਰ ਨਾਲ ਲੜੇਗੀ। ਇਸ ਮੌਕੇ ਆਦਰਸ਼ ਸਕੂਲ ਚਾਉਕੇ ਦੀ ਅਧਿਆਪਕ ਆਗੂ ਪਵਨਦੀਪ ਕੌਰ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਅਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here